Saturday, April 20, 2024

ਵਾਹਿਗੁਰੂ

spot_img
spot_img

12,000 ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ, ਐਸ.ਡੀ.ਓ. ਦੀ ਭਾਲ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ, 19 ਅਗਸਤ, 2022:
ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਸਥਿੱਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਦਫਤਰ ਦੇ ਬਾਹਰ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਉਕਤ ਮੁੱਦਈ ਪਾਸੋਂ ਉਸਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਉਕਤ ਐਸ.ਡੀ.ਓ. ਮੌਕੇ ’ਤੇ ਹਾਜ਼ਰ ਨਾ ਹੋਣ ਕਰਕੇ ਗ੍ਰਿਫਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗ੍ਰਿਫਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਸਬੰਧੀ ਉਕਤ ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਮਾਮਲਾ ਦਰਜ ਕਰ ਲਿਆ ਹੈ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...