Friday, April 19, 2024

ਵਾਹਿਗੁਰੂ

spot_img
spot_img

125 ਬੈਡਾਂ ਦਾ ਕੋਰੋਨਾ ਹਸਪਤਾਲ ਅਗਸਤ ਦੇ ਪਹਿਲੇ ਹਫਤੇ ਸ਼ੁਰੂ ਹੋਵੇਗਾ: ਹਰਮੀਤ ਸਿੰਘ ਕਾਲਕਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 24 ਜੁਲਾਈ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੁੰ ਵੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਤਿਆਰ ਕੀਤਾ ਜਾ ਰਿਹਾ 125 ਬੈਡਾਂ ਦਾ ਹਸਪਤਾਲ ਅਗਸਤ ਮਹੀਨੇ ਦੇ ਪਹਿਲੇ ਹਫਤੇ ਵਿਚ 7 ਜਾਂ 8 ਅਗਸਤ ਤੋਂ ਸ਼ੁਰੂ ਹੋ ਜਾਵੇਗਾ।

ਅੱਜ ਇਥੇ ਐਮ ਆਰ ਆਈ ਤੇ ਸੀ ਟੀ ਸਕੈਨ ਡਾਇਗਨੋਸਟਿਕ ਸੈਂਟਰ ਦੀਆਂ ਪ੍ਰਾਪਤੀਆਂ ਦੀ ਰਿਪੋਰਟ ਪੇਸ਼ ਕਰਨ ਲਈ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਕਾਲਕਾ ਨੇ ਦੱਸਿਆ ਕਿ ਹਸਪਤਾਲ ਬਹੁਤ ਤੇਜ਼ ਰਫਤਾਰ ਤਿਆਰ ਕੀਤਾ ਜਾ ਰਿਹਾ ਹੈ ਤੇ ਇਸ ਵਿਚ ਅਪਰੇਸ਼ਨ ਥੀਏਟਰ ਸਮੇਤ ਹੋਰ ਆਧੁਨਿਕ ਸਹੂਲਤਾਂ ਤਿਆਰ ਹੋ ਰਹੀਆਂ ਹਨ।

ਉਹਨਾਂ ਕਿਹਾ ਕਿ ਇਸਦੇ ਸ਼ੁਰੂ ਹੋਣ ‘ਤੇ ਪਹਿਲਾਂ ਕੀਤੇ ਐਲਾਨ ਅਨੁਸਾਰ ਸਿੰਘ ਸਭਾਵਾਂ ਦੀ ਸਿਫਾਰਸ਼ ‘ਤੇ ਆਉਣ ਵਾਲੇ ਮਰੀਜ਼ਾਂ ਨੁੰ ਇਲਾਜ ਵਾਸਤੇ 50 ਫੀਸਦੀ ਡਿਸਕਾਉਂਟ ਦਿੱਤਾ ਜਾਵੇਗਾ।

ਐਮ ਆਰ ਆਈ ਸੈਂਟਰ ਦੀ ਗੱਲ ਕਰਦਿਆਂ ਸ੍ਰੀ ਕਾਲਕਾ ਨੇ ਦੱਸਿਆ ਕਿ ਸਾਢੇ ਚਾਰ ਮਹੀਨੇ ਪਹਿਲਾਂ ਸ਼ੁਰੂ ਕੀਤੇ ਗਏ ਇਸ ਐਮ ਆਰ ਆਈ ਤੇ ਐਸ ਟੀ ਸਕੈਨ ਡਾਇਗਨੋਸਟਿਕ ਸੈਂਟਰ ਵਿਚ ਹੁਣ ਤੱਕ 5 ਹਜ਼ਾਰ ਤੋਂ ਵੱਧ ਮਰੀਜ਼ ਸਸਤੀ ਟੈਸਟ ਦੀ ਸਹੂਲਤ ਲੈ ਚੁੱਕੇ ਹਨ।

ਉਹਨਾਂ ਦੱਸਿਆ ਕਿ 1500 ਦੇ ਕਰੀਬ ਮਰੀਜ਼ਾਂ ਨੇ ਸਿਰਫ 50 ਰੁਪਏ ਵਿਚ ਐਮ ਆਰ ਆਈ ਤੇ ਸੀਟੀ ਸਕੈਨ ਕਰਵਾਇਆ ਹੈ। ਉਹਨਾਂ ਦੱਸਿਆ ਕਿ ਇਹ ਟੈਸਟ ਮਾਰਕੀਟ ਵਿਚ 8 ਤੋਂ 10 ਹਜ਼ਾਰ ਰੁਪਏ ਵਿਚ ਹੁੰਦੇ ਹਨ, ਤੇ ਇਸ ਤਰੀਕੇ ਲੋਕ ਨੂੰ ਲੱਖਾਂ ਰੁਪਏ ਦਾ ਲਾਭ ਮਿਲਿਆ ਹੈ।

ਉਹਨਾਂ ਕਿਹਾ ਕਿ ਕੋਰੋਨਾ ਕਾਲ ਵਿਚ ਦਿੱਲੀ ਗੁਰਦੁਆਰਾ ਕਮੇਟੀ ਨੇ ਮੈਡੀਕਲ ਖੇਤਰ ਵਿਚ ਕੰਮ ਕਰਦੇ ਲੋਕਾਂ ਨੁੰ ਰਾਹਤ ਦੇਣ ਦਾ ਉਪਰਾਲਾ ਸ਼ੁਰੂ ਕੀਤਾ ਸੀ ਜਿਸਦੇ ਪਹਿਲੇ ਪੜਾਅ ਵਿਚ ਬਾਲਾ ਪ੍ਰੀਤਮ ਦਵਾਖਾਨੇ ਖੋਲੇ ਗਏ ਜਿਥੇ ਮਾਰਕੀਟ ਦੇ ਮੁਕਾਬਲੇ 10 ਤੋਂ 90 ਫੀਸਦੀ ਦਵਾਈਆਂ ਸਸਤੀਆਂ ਮਿਲਦੀਆਂਹਨ।

ਇਸ ਮਗਰੋਂ ਫਰੀ ਕਿਡਨੀ ਡਾਇਲਸਿਸ ਸੈਂਟਰ ਸ਼ੁਰੂ ਕੀਤਾ ਜਿਥੇ ਹਜ਼ਾਰਾਂ ਲੋਕਾਂ ਨੁੰ ਇਲਾਜ ਦਾ ਲਾਭ ਮਿਲਿਆ ਹੈ। ਇਸ ਮਗਰੋਂ ਐਮ ਆਰਆਈ ਤੇ ਸੀ ਟੀ ਸਕੈਨ ਡਾਇਗਨੋਸਟਿਕ ਸੈਂਟਰ ਸ਼ੁਰੂ ਕੀਤਾ ਗਿਆ ਤੇ ਫਿਰ 400 ਬੈਡਾਂ ਦਾ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਸ਼ੁਰੂ ਕੀਤਾ ਗਿਆ।

ਉਹਨਾਂ ਕਿਹਾ ਕਿ ਸੰਗਤਾਂ ਦੇ ਦਸਵੰਧ ਨਾਲ ਇਹ ਸਾਰੀਆਂ ਮੈਡੀਕਲ ਸਹੂਲਤਾਂ ਚਲਾਈਆਂ ਜਾ ਰਹੀਆਂ ਹਨ ਜਿਹਨਾਂ ਵਿਚ ਲੋੜਵੰਦਾਂ ਨੁੰ ਵੱਡਾ ਲਾਭ ਮਿਲ ਰਿਹਾ ਹੈ।

ਇਸ ਦੌਰਾਨ ਸ. ਕਾਲਕਾ ਦੇ ਇਲਾਵਾ ਸ. ਭੁਪਿੰਦਰ ਸਿੰਘ ਭੁੱਲਰ, ਸ. ਵਿਕਰਮ ਸਿੰਘ ਰੋਹਿਣੀ ਸਮੇਤ ਹੋਰ ਆਗੂ ਮੌਜੁਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...