Wednesday, April 24, 2024

ਵਾਹਿਗੁਰੂ

spot_img
spot_img

125 ਬੈੱਡਾਂ ਦੇ ਗੁਰੂ ਹਰਿਕ੍ਰਿਸ਼ਨ ਹਸਪਤਾਲ ਨੂੰ 13 ਅਗਸਤ ਨੂੰ ਸੰਗਤ ਨੂੰ ਕੀਤਾ ਜਾਵੇਗਾ ਸਮਰਪਿਤ, ਸਿਰਸਾ ਨੇ ਲਿਆ ਨਿਰਮਾਣ ਕਾਰਜਾਂ ਦਾ ਜਾਇਜ਼ਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 31 ਜੁਲਾਈ, 2021:
ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਨੂੰ ਵੇਖਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਜਾ ਰਹੇ 125 ਬੈਡਾਂ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਹਸਪਤਾਲ ਨੁੰ 13 ਅਗਸਤ ਨੁੰ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲੇ ਸੰਗਤਾਂ ਨੁੰ ਸਮਰਪਿਤ ਕਰਨਗੇ। ਇਹ ਜਾਣਕਾਰੀ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਸਾਂਝੀ ਕੀਤੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਦੱਸਿਆ ਕਿ ਹਸਪਤਾਲ ਸੰਗਤਾਂ ਨੂੰ ਸਮਰਪਿਤ ਕਰਨ ਲਈ 13 ਅਗਸਤ ਨੂੰ ਸਵੇਰੇ 10.30 ਵਜੇ ਸ਼ੁਕਰਾਨਾ ਅਰਦਾਸ ਸਮਾਗਮ ਰੱਖਿਆ ਗਿਆ ਹੈ ਜਿਸ ਵਿਚ ਅਰਦਾਸ ਉਪਰੰਤ ਇਹ ਹਸਪਤਾਲ ਬਾਬਾ ਬਚਨ ਸਿੰਘ ਜੀ ਸੰਗਤਾਂ ਨੂੰ ਸਮਰਪਿਤ ਕਰਨਗੇ।

ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ ਸਰਦਾਰ ਸਿਰਸਾ ਨੇ ਦੱਸਿਆ ਕਿ ਇਹ ਅਤਿ ਆਧੁਨਿਕ ਹਸਪਤਾਲ ਸੰਗਤਾਂ ਦੇ ਸਹਿਯੋਗ ਨਾਲ ਤਿਆਰ ਕੀਤਾ ਜਾ ਰਿਹਾ ਹੈ ਜੋ ਰਿਕਾਰਡ 60 ਦਿਨਾਂ ਵਿਚ ਹੀ ਤਿਆਰ ਹੋ ਜਾਵੇਗਾ। ਉਹਨਾਂ ਦੱਸਿਆ ਕਿ ਹਸਪਤਾਲ ਵਾਸਤੇ ਫਰਾਂਸ, ਅਮਰੀਕਾ ਤੇ ਆਸਟਰੇਲੀਆ ਸਰਕਾਰਾਂ ਨੇ ਵਿਸ਼ੇਸ਼ ਸਹਿਯੋਗ ਕੀਤਾ ਹੈ ਤੇ ਬਾਕੀ ਦਿੱਲੀ ਦੀਆਂ ਸੰਗਤਾਂ ਨੇ ਹਸਪਤਾਲ ਦੇ ਨਿਰਮਾਣ ਵਾਸਤੇ ਵੱਧ ਚੜ ਕੇ ਯੋਗਦਾਨ ਪਾਇਆ ਹੈ।

ਸ੍ਰੀ ਸਿਰਸਾ ਨੇ ਦੱਸਿਆ ਕਿ ਹਸਪਤਾਲ ਵਿਚ ਵੱਖ ਵੱਖ ਟੈਸਟਾਂ ਦਾ ਵੀ ਇੰਤਜ਼ਾਮ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਹਸਪਤਾਲ ਵਿਚ ਕੋਰੋਨਾ ਦੇ ਇਲਾਜ ਦੇ ਇੰਤਜ਼ਾਮ ਕੀਤੇ ਗਏ ਹਨ ਤੇ ਬੱਚਿਆਂ ਲਈ ਵੱਖਰੇ ਵਾਰਡ ਵੀ ਬਣਾਏ ਗਏ ਹਨ। ਉਹਨਾਂ ਦੱਸਿਆ ਕਿ ਦਿੱਲੀ ਦੀਆਂ ਸਿੰਘ ਸਭਾਵਾਂ ਜਿਹੜੇ ਮਰੀਜ਼ ਵਾਸਤੇ ਕਹਿਣਗੀਆਂ, ਉਸਨੁੰ ਇਲਾਜ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਇਸ ਹਸਪਤਾਲ ਦੀ ਬਹੁਤ ਜ਼ਰੂਰਤ ਸੀ ਜਿਸਨੂੰ ਵੇਖਦਿਆਂ ਦਿੱਲੀ ਗੁਰਦੁਆਰਾ ਕਮੇਟੀ ਨੇ ਇਹ ਫੈਸਲਾ ਕੀਤਾ ਕਿ ਅਜਿਹਾ ਹਸਪਤਾਲ ਬਣਾਇਆ ਜਾਵੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਮੇਟੀ ਵੱਲੋਂ ਬਣਾਏ 400 ਬੈਡਾਂ ਦੇ ਗੁਰੂ ਤੇਗ ਬਹਾਦਰ ਕੋਰੋਨਾ ਕੇਅਰ ਸੈਂਟਰ ਵਿਚ ਸੈਂਕੜੇ ਮਰੀਜ਼ਾਂ ਨੇ ਲਾਭ ਲਿਆ ਤੇ ਸਿਹਤਮੰਦ ਹੋ ਕੇ ਘਰਾਂ ਨੁੰ ਪਰਤੇ ਹਨ।

ਉਹਨਾਂ ਕਿਹਾ ਕਿ ਕਮੇਟੀ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਹੁਣ ਤੱਕ 6800 ਮਰੀਜ਼ ਐਮ ਆਰ ਆਈ ਤੇ ਸੀ ਟੀ ਸਕੈਨ ਦੀ ਸਹੂਲਤ ਦਾ ਲਾਭ ਲੈ ਚੁੱਕੇ ਹਨ ਤੇ ਬਾਲਾ ਪ੍ਰੀਤਮ ਦਵਾਖਾਨਿਆਂ ਦੇ ਜ਼ਰੀਏ ਮਰੀਜ਼ 10 ਤੋਂ 90 ਫੀਸਦੀ ਸਸਤੀਆਂ ਦਵਾਈਆਂ ਦਾ ਲਾਭ ਲੈ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...