ਯੈੱਸ ਪੰਜਾਬ
ਰੂਪਨਗਰ, 26 ਨਵੰਬਰ, 2024
Punjab ਰਾਜ ਕਾਨੂੰਨੀ ਸੇਵਾਵਾਂ ਅਥਾਰਟੀ SAS Nagar ਜੀਆਂ ਦੇ ਨਿਰਦੇਸ਼ਾਂ ਹੇਠ ਅਤੇ ਜਿਲਾ ਅਤੇ ਸੈਸ਼ਨ ਜੱਜ ਸਹਿਤ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਅਥਾਰਟੀ Rupnagar ਸ਼੍ਰੀਮਤੀ ਰਮੇਸ਼ ਕੁਮਾਰੀ ਦੀ ਅਗਵਾਈ ਹੇਠ ਜ਼ਿਲ੍ਹਾ ਅਦਾਲਤਾਂ Rupnagar, ਨੰਗਲ ਅਤੇ ਅਨੰਦਪੁਰ ਸਾਹਿਬ ਵਿਖੇ ਮਿਤੀ 14 ਦਸੰਬਰ 2024 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਲੋਕ ਅਦਾਲਤ ਵਿੱਚ ਟੈ੍ਰਫਿਕ ਚਲਾਨ, ਬੈਂਕਾ ਨਾਲ ਸਬੰਧਤ ਕੇਸ ਟੈਲੀਫੌਨ ਕੰਪਨੀਆਂ ਬੀਮਾ ਕੰਪਨੀਆ ਬਿਜਲੀ ਪਾਣੀ ਦੇ ਕੇਸ ਅਤੇ ਹਰ ਪ੍ਰਕਾਰ ਦੇ ਦਿਵਾਨੀ ਅਤੇ ਸਮਝੋਤੇਯੋਗ ਫੌਜਦਾਰੀ ਕੇਸ ਨਿਪਟਾਰੇ ਲਈ ਰੱਖੇ ਜਾਣਗੇ ਅਤੇ ਪ੍ਰੀ ਲੀਟੀਗੇਟਿਵ ਕੇਸ ਜਿਹੜੇ ਅਦਾਲਤਾਂ ਵਿੱਚ ਲੰਬਤ ਨਹੀਂ ਹਨ ਵੀ ਸਮਝੌਤੇ ਲਈ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਨਗਰ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਲੋਕ ਅਦਾਲਤ ਦੇ ਫੈਂਸਲੇ ਦੀ ਕੋਈ ਵੀ ਅਪੀਲ ਜਾਂ ਦਲੀਲ ਨਹੀਂ ਹੁੰਦੀ ਲੋਕ ਅਦਾਲਤ ਦੇ ਫੈਂਸਲਾ ਸਥਾਈ ਹੁੰਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਵਾਉਣ ਨਾਲ ਜਿਥੇ ਸਮੇ ਦੀ ਬਚਤ ਹੁੰਦੀ ਹੈ ਉਥੇ ਹੀ ਧਨ ਦੀ ਵੀ ਬੱਚਤ ਹੁੰਦੀ ਹੈ।