Wednesday, April 24, 2024

ਵਾਹਿਗੁਰੂ

spot_img
spot_img

‘15 ਲੱਖ ਕਦੋਂ ਆਊਗਾ’ – ਇਸੇ ਹਫ਼ਤੇ ਆਵੇਗੀ ਰਵਿੰਦਰ ਗਰੇਵਾਲ ਅਤੇ ਪੂਜਾ ਵਰਮਾ ਦੀ ਇਹ ਪੰਜਾਬੀ ਫ਼ਿਲਮ

- Advertisement -

ਜਲੰਧਰ, ਮਈ 8, 2019 (ਯੈੱਸ ਪੰਜਾਬ)
ਪੰਜਾਬੀ ਸਿਨੇਮਾ ਦੇ ਬਦਲਦੇ ਰੂਪ ਦਾ ਪ੍ਰਗਟਾਵਾ ਕਰਦਿਆਂ ਫਰਾਈਡੇ ਰਸ ਮੋਸਨ ਪਿਕਚਰਜ ਅਤੇ ਨਿਰਮਾਤਾ ਰੁਪਾਲੀ ਗੁਪਤਾ ਦੀ ਮਨਪ੍ਰੀਤ ਬਰਾੜ ਦੇ ਨਿਰਦੇਸ਼ਨ ਹੇਠ ਬਣੀ ਫਿਲਮ ‘15 ਲੱਖ ਕਦੋਂ ਆਓੁਗਾ‘ ਇਸ ਹਫ਼ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਵਿੱਚ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਅਤੇ ਪੂਜਾ ਵਰਮਾ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ।

ਇਹ ਫ਼ਿਲਮ ਇੱਕ ਅਜਿਹੇ ਇਨਸਾਨ ਦੀ ਕਹਾਣੀ ਹੈ ਜੋ ਕਿ ਨਾ ਸਿਰਫ ਆਪਣੇ ਜੀਵਨ ਵਿੱਚ ਹਰ ਕੰਮ ਵਿੱਚ ਅਸਫਲ ਸਾਬਤ ਹੋਇਆ ਹੈ ਬਲਕਿ ਆਪਣੇ ਪਰਿਵਾਰ ਨੂੰ ਵੀ ਝੂਠ ਬੋਲ ਕੇ ਸਬਜ਼ਬਾਗ ਵਿਖਾਉਣ ਵਿੱਚ ਮਾਹਿਰ ਰਿਹਾ ਹੈ। ਜ਼ਿੰਦਗੀ ਦੀ ਕਸ਼ਮਕਸ਼ ਤੇ ਦੌਰਾਨ ਉਸ ਦੇ ਮਨ ਵਿੱਚ ਬਾਬਾ ਬਣਨ ਦਾ ਫੁਰਨਾ ਫੁਰਦਾ ਹੈ ਅਤੇ ਉਹ ਇੱਕ ਸਿਆਸਤਦਾਨ ਜਿਸ ਨੇ ਕਿ ਚੋਣਾਂ ਦੌਰਾਨ ਜਿੱਤਣ ਤੋਂ ਬਾਅਦ ਹਰ ਵਿਅਕਤੀ ਨੂੰ 15 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਹੈ ਦੇ ਸਹਿਯੋਗ ਨਾਲ ਆਪਣਾ ਨਵਾਂ ਧੰਦਾ ਸ਼ੁਰੂ ਕਰਦਾ ਹੈ।

ਫਿਲਮ ਬਾਰੇ ਬੋਲਦਿਆਂ ਰੁਪਾਲੀ ਗੁਪਤਾ ਨੇ ਕਿਹਾ ਕਿ ਇਹ ਫਲਿਮ ਅਜੋਕੇ ਦੌਰ ਦੇ ਲੋਕ ਮੁੱਦਿਆਂ ਤੇ ਲੋਕ ਭਾਵਨਾਵਾਂ ਉੱਤੇ ਆਧਾਰਿਤ ਹੈ ਜਿਸ ਵਿੱਚ ਸਮਾਜ ਦੇ ਸਭ ਤੋਂ ਪ੍ਰਮੁੱਖ ਮੱਧ ਵਰਗ ਦੀਆਂ ਤਕਲੀਫਾਂ ਅਤੇ ਉਸ ਵਿੱਚੋਂ ਪੈਦਾ ਹੋਏ ਹਾਸੇ ਨੂੰ ਬਾਖੂਬੀ ਪੇਸ਼ ਕੀਤਾ ਗਿਆ ਹੈ।

ਨਿਰਦੇਸਕ ਮਨਪ੍ਰੀਤ ਬਰਾੜ ਦੇ ਅਨੁਸਾਰ ਪੰਜਾਬੀ ਸਿਨੇਮਾ ਵਿੱਚ ਬਣ ਰਹੀਆਂ ਅਜੋਕੀਆਂ ਫ਼ਿਲਮਾਂ ਵਿੱਚ ‘15 ਲੱਖ ਕਦੋਂ ਆਊਗਾ‘ ਇੱਕ ਮੀਲ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਫ਼ਿਲਮ ਦੇ ਨਿਰਮਾਣ ਦੇ ਦੌਰਾਨ ਕਮੇਟੀ ਦਿ੍ਰਸ਼ਾਂ ਨੂੰ ਫਿਲਮਾਉਣ ਦੋਰਾਨ ਸੰਜੀਦਾ ਮੁੱਦੇ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ।

‘15 ਲੱਖ ਕਦੋਂ ਆਊਗਾ‘ ਦੇ ਮੁੱਖ ਕਲਾਕਾਰ ਰਵਿੰਦਰ ਗਰੇਵਾਲ ਦੇ ਅਨੁਸਾਰ ਫ਼ਿਲਮ ਵਿੱਚ ਰਾਜਨੀਤਕ ਆਗੂਆਂ ਅਤੇ ਸਮਾਜ ਵਿੱਚ ਫੈਲੇ ਬਾਬਾਵਾਦ ਉੱਤੇ ਕਰਾਰੀ ਚੋਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੱਧ ਵਰਗ ਸਮਾਜ ਦਾ ਪ੍ਰਮੁੱਖ ਅੰਗ ਹੈ ਅਤੇ ਉਸ ਦੀਆਂ ਭਾਵਨਾਵਾਂ ਦੀ ਤਰਜਮਾਨੀ ਅਤਿਅੰਤ ਜਰੂਰੀ ਹੈ ਜੋ ਕਿ ਇਸ ਫ਼ਿਲਮ ਦਾ ਮੁੱਖ ਪਲਾਟ ਹੈ। ਉਨ੍ਹਾਂ ਕਿਹਾ ਕਿ ਨਿਸ਼ਚਿਤ ਤੌਰ ਤੇ ਇਹ ਘਰੇਲੂ ਅਤੇ ਪਰਿਵਾਰਕ ਫਲਿਮ ਹੈ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬੀ ਦਰਸ਼ਕਾਂ ਦੀਆਂ ਉਮੀਦਾਂ ਉੱਤੇ ਇਹ ਫ਼ਿਲਮ ਖਰਾ ਉਤਰੇਗੀ।

ਫ਼ਿਲਮ ਵਿੱਚ ਰਵਿੰਦਰ ਗਰੇਵਾਲ ਅਤੇ ਪੂਜਾ ਵਰਮਾ ਤੋਂ ਬਿਨਾਂ ਹੌਬੀ ਧਾਲੀਵਾਲ, ਮਲਕੀਤ ਰੌਣੀ, ਗੁਰਪ੍ਰੀਤ ਭੰਗੂ, ਸੀਮਾ ਕੌਸਲ, ਜਸਵੰਤ ਸਿੰਘ ਰਾਠੌੜ ਅਤੇ ਖਿਆਲੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫ਼ਿਲਮ ਦੇ ਗੀਤ ਰਵਿੰਦਰ ਗਰੇਵਾਲ, ਜੱਗੀ ਸਿੰਘ ਅਤੇ ਪਵਨ ਮਾਨ ਦੀਆਂ ਕਲਮਾਂ ਤੋਂ ਲਿਖੇ ਗਏ ਹਨ ਜਦਕਿ ਰਵਿੰਦਰ ਗਰੇਵਾਲ, ਰਣਜੀਤ ਬਾਵਾ ਅਤੇ ਗੁਰਲੇਜ ਅਖ਼ਤਰ ਨੇ ਆਪਣੀਆਂ ਆਵਾਜ਼ਾਂ ਨਾਲ ਇਨ੍ਹਾਂ ਗੀਤਾਂ ਨੂੰ ਸ਼ਿੰਗਾਰਿਆ ਹੈ ਫ਼ਿਲਮ ਚੰਡੀਗੜ੍ਹ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਫਿਲਮਾਈ ਗਈ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...