ਯੈੱਸ ਪੰਜਾਬ
ਚੰਡੀਗੜ੍ਹ, ਫ਼ਰਵਰੀ 19, 2025
Ludhiana ਨਿਵਾਸੀਆਂ ਨੂੰ ਨਹਿਰੀ ਸਾਫ ਪਾਣੀ ਦੀ ਸਪਲਾਈ ਦੇਣ ਲਈ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (AIIB) ਅਤੇ Punjab ਸਰਕਾਰ ਦੇ ਸਾਂਝੇ ਸਹਿਯੋਗ ਦੇ ਨਾਲ ਸ਼ੁਰੂ ਕੀਤੇ ਗਏ ਵਾਟਰ ਟਰੀਟਮੈਂਟ ਪਲਾਂਟ ਪ੍ਰੋਜੈਕਟ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾਕਟਰ Ravjot Singh ਨੇ ਅੱਜ ਮਿਊਨਸੀਪਲ ਭਵਨ ਵਿਖੇ ਪ੍ਰੋਜੈਕਟ ਨਾਲ ਸੰਬੰਧਿਤ ਕੰਪਨੀ ਅਤੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਤੌਰ ਬੈਠਕ ਕਰਕੇ ਕੰਮ ਦੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਕੈਬਿਨਟ ਮੰਤਰੀ ਡਾਕਟਰ Ravjot Singh ਨੇ ਕਿਹਾ ਕਿ ਕਰੀਬ 1550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵਾਟਰ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਹੋ ਚੁੱਕਿਆ ਹੈ ਜੋ ਕਿ ਕਰੀਬ ਤਿੰਨ ਸਾਲਾਂ ਦੇ ਵਿੱਚ ਇਸ ਪ੍ਰੋਜੈਕਟ ਨੂੰ ਪੂਰਾ ਕਰਨ ਦੀ ਤਜਵੀਜ ਰੱਖੀ ਗਈ ਹੈ । ਇਸ ਵਾਟਰ ਟ੍ਰੀਟਮੈਂਟ ਪਲਾਂਟ ਦੇ ਬਨਣ ਦੇ ਨਾਲ ਲੁਧਿਆਣਾ ਦੀ ਲੱਖਾਂ ਦੀ ਆਬਾਦੀ ਨੂੰ ਸਾਫ ਨਹਿਰੀ ਪਾਣੀ ਮਿਲੇਗਾ।
ਉਹਨਾਂ ਨੇ ਕਿਹਾ ਕਿ ਸਰਹਿੰਦ ਨਹਿਰ ਵਿੱਚੋਂ ਪਾਣੀ ਲੈ ਕੇ ਵਾਟਰ ਟ੍ਰੀਟਮੈਂਟ ਪਲਾਂਟ ਤੱਕ ਪਹੁੰਚਾਇਆ ਜਾਵੇਗਾ ਅਤੇ ਪਲਾਂਟ ਵਿੱਚ ਪਾਣੀ ਨੂੰ ਸਾਫ ਕਰਕੇ ਅੱਗੇ ਲੁਧਿਆਣਾ ਨਿਵਾਸੀਆਂ ਦੇ ਘਰਾਂ ਤੱਕ ਵਾਟਰ ਸਪਲਾਈ ਦੀਆਂ ਪਾਈਪਾਂ ਰਾਹੀਂ ਪਹੁੰਚਾਇਆ ਜਾਵੇਗਾ।
ਉਹਨਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਵਰਲਡ ਬੈਂਕ, ਏਸ਼ੀਅਨ ਇਨਫਰਾਸਟਰਕਚਰ ਇਨਵੈਸਟਮੈਂਟ ਬੈਂਕ (ਏਆਈਆਈਬੀ) ਅਤੇ ਪੰਜਾਬ ਸਰਕਾਰ ਦਾ ਸਾਂਝਾ ਪ੍ਰੋਜੈਕਟ ਹੈ ਜਿਸ ਦੇ ਵਿੱਚ ਵਰਲਡ ਬੈਂਕ ਅਤੇ ਏਆਈਆਈਬੀ ਵੱਲੋਂ 35% – 35 % ਰਾਸ਼ੀ ਅਤੇ ਪੰਜਾਬ ਸਰਕਾਰ ਵੱਲੋਂ 30% ਰਾਸ਼ੀ ਖਰਚ ਕੀਤੀ ਜਾਵੇਗੀ
ਉਹਨਾਂ ਨੇ ਵਾਟਰ ਟਰੀਟਮੈਂਟ ਲਗਾਉਣ ਵਾਲੀ ਕੰਪਨੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਾਟਰ ਟ੍ਰੀਟਮੈਂਟ ਪਲਾਂਟ ਬਣਾਉਣ ਦੇ ਲਈ ਜਿਹੜੇ ਰਸਤਿਆਂ ਦੇ ਵਿੱਚ ਪਾਈਪਾਂ ਵਿਛਾਈਆਂ ਜਾ ਰਹੀਆਂ ਹਨ ਉਹਨਾਂ ਰਸਤਿਆਂ ਨੂੰ ਨਾਲ ਦੀ ਨਾਲ ਹੀ ਆਉਣ ਜਾਣ ਦੇ ਲਈ ਵੀ ਕਲੀਅਰ ਕੀਤਾ ਜਾਵੇ ਤਾਂ ਜੋ ਸ਼ਹਿਰ ਨਿਵਾਸੀਆਂ ਨੂੰ ਆਉਣ ਜਾਣ ਦੇ ਲਈ ਕੋਈ ਸਮੱਸਿਆ ਨਾ ਆਵੇ।
ਉਹਨਾਂ ਨੇ ਕਿਹਾ ਕਿ ਵਾਟਰ ਟਰੀਟਮੈਂਟ ਪਲਾਂਟ ਬਣਾਉਣ ਦੇ ਕੰਮ ਵਿੱਚ ਤੇਜ਼ੀ ਲਿਆਉਂਦੀ ਜਾਵੇ ਅਤੇ ਸਮੇਂ-ਸਮੇਂ ਸਿਰ ਇਸ ਦੀ ਰਿਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਦਿੱਤੀ ਜਾਵੇ। ਇਸ ਮੌਕੇ ਤੇ ਸੀਈਓ, ਮਿਊਸੀਪਲ ਇਨਫਰਾਸਟਰਕਚਰ ਡਿਵੈਲਪਮੈਂਟ ਕੰਪਨੀ (ਪੀਐਮਆਈਡੀਸੀ) ਦਿਪਤੀ ਉੱਪਲ, ਮਿਊਸੀਪਲ ਕਮਿਸ਼ਨਰ ਲੁਧਿਆਣਾ ਅਦਿੱਤਿਆ ਡੇਚਲਵਾਲ, ਜੀਐਮ ਪ੍ਰੋਜੈਕਟ ਹਰ ਸਤਿੰਦਰ ਪਾਲ ਸਿੰਘ ਢਿੱਲੋ, ਚੀਫ ਇੰਜੀਨੀਅਰ ਰਵਿੰਦਰ ਗਰਗ, ਐਸਈ ਪ੍ਰੋਜੈਕਟ ਪਾਰੁਲ ਗੋਇਲ, ਕੰਸਲਟੈਂਟ ਪੀਐਮਆਈਡੀਸੀ ਸੋਨੀਆ ਗੁਪਤਾ ਵੀ ਮੌਜੂਦ ਸਨ।