Saturday, May 25, 2024

ਵਾਹਿਗੁਰੂ

spot_img
spot_img

16 ਨਵੇਂ ਮੈਡੀਕਲ ਕਾਲਜ ਬਣਨਗੇ, ਆਉਣ ਵਾਲੇ ਸਮੇਂ ’ਚ ਮੈਡੀਕਲ ਸਿੱਖ਼ਿਆ ਦੇ ਧੁਰੇ ਵਜੋਂ ਉੱਭਰੇਗਾ ਪੰਜਾਬ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 13 ਅਗਸਤ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਸਦਕਾ ਪੰਜਾਬ ਛੇਤੀ ਹੀ ਮੁਲਕ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣ ਕੇ ਉਭਰੇਗਾ।

ਮੁੱਖ ਮੰਤਰੀ ਨੇ ਸੰਗਰੂਰ, ਐਸ.ਏ.ਐਸ.ਨਗਰ (ਮੋਹਾਲੀ), ਕਪੂਰਥਲਾ, ਹੁਸ਼ਿਆਰਪੁਰ ਅਤੇ ਮਲੇਰਕੋਟਲਾ ਵਿਖੇ ਬਣਨ ਵਾਲੇ ਪੰਜ ਨਵੇਂ ਮੈਡੀਕਲ ਕਾਲਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਵਿਸ਼ਵ ਪੱਧਰ ਦੇ ਡਾਕਟਰ ਤਿਆਰ ਕਰਨ ਲਈ ਸੂਬੇ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਅੱਜ ਵੀ ਵੱਡੀ ਗਿਣਤੀ ਵਿਚ ਵਿਦਿਆਰਥੀ ਯੋਗ ਡਾਕਟਰ ਬਣਨ ਲਈ ਡਾਕਟਰੀ ਸਿੱਖਿਆ ਦੇ ਚਾਹਵਾਨ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਨੇ ਪੰਜਾਬ ਵਿੱਚ ਉਚ ਦਰਜੇ ਦੇ ਮੈਡੀਕਲ ਕਾਲਜ ਸਥਾਪਤ ਕਰਨ ਵੱਲ ਉੱਕਾ ਹੀ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਸਿੱਟੇ ਵਜੋਂ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੂੰ ਡਾਕਟਰੀ ਸਿੱਖਿਆ ਹਾਸਲ ਕਰਨ ਲਈ ਵਿਦੇਸ਼ ਜਾਣਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ ਜਿਸ ਨਾਲ ਪੰਜਾਬ, ਮੈਡੀਕਲ ਸਿੱਖਿਆ ਦੇ ਕੇਂਦਰ ਵਿੱਚ ਬਦਲ ਜਾਵੇਗਾ। ਉਸ ਨੇ ਕਿਹਾ ਕਿ ਡਾਕਟਰੀ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੂਕਰੇਨ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਬਾਰੇ ਇਕ ਹੋਰ ਏਜੰਡੇ ‘ਤੇ ਵਿਚਾਰ ਕਰਦਿਆਂ ਭਗਵੰਤ ਮਾਨ ਨੇ ਆਦੇਸ਼ ਦਿੱਤੇ ਕਿ ਮੈਡੀਕਲ ਕਾਲਜ, ਸੰਗਰੂਰ ਲਈ ਅਸਾਮੀਆਂ ਸਿਰਜਣ ਦੀ ਪ੍ਰਕਿਰਿਆ ਛੇਤੀ ਤੋਂ ਛੇਤੀ ਪੂਰੀ ਕੀਤੀ ਜਾਵੇ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਾਲਜ ਨਾਲ ਜੁੜੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਮਾਂ-ਸੀਮਾ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਅਗਲੇ ਸੈਸ਼ਨ ਤੋਂ ਦਾਖਲੇ ਸਮੇਂ ਸਿਰ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਐਸ.ਏ.ਐਸ.ਨਗਰ, ਮੋਹਾਲੀ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਲਈ ਮੁੱਖ ਮੰਤਰੀ ਨੇ ਅਗਲੇ ਸਾਲ ਲਈ ਲੋੜ ਮੁਤਾਬਕ ਹੋਰ ਹਸਪਤਾਲ ਅਤੇ ਹੋਸਟਲਾਂ ਦੀ ਪਹਿਲ ਦੇ ਆਧਾਰ ‘ਤੇ ਉਸਾਰੀ ਨੂੰ ਸਮਾਂ-ਬੱਧ ਕਰਦੇ ਹੋਏ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ।ਇਸੇ ਤਰ੍ਹਾਂ ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਅਤੇ ਨਿਰਮਾਣ ਕਾਰਜਾਂ ਲਈ ਟੈਂਡਰਾਂ ਜਾਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

ਭਗਵੰਤ ਮਾਨ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਮਲੇਰਕੋਟਲਾ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਲੋੜੀਂਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ ਦੇ ਇਤਿਹਾਸ ਨਾਲ ਸਬੰਧਤ ਰਣਧੀਰ ਸਿੰਘ ਸੰਭਲ ਦੀ ਪੁਸਤਕ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 23 ਮਈ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀ (ਨਵਾਂ ਸ਼ਹਿਰ) ਦੇ ਇਤਿਹਾਸ ਨਾਲ ਸਬੰਧਤ ਪੁਸਤਕ...

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,102FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...