Saturday, April 20, 2024

ਵਾਹਿਗੁਰੂ

spot_img
spot_img

ਮੋਗਾ ਰਾਸ਼ਟਰੀ ਲੋਕ ਅਦਾਲਤ ਵਿੱਚ 1685 ਕੇਸਾਂ ਦਾ ਨਿਪਟਾਰਾ ਕਰਕੇ 14.89 ਕਰੋੜ ਦੇ ਅਵਾਰਡ ਪਾਸ

- Advertisement -

ਯੈੱਸ ਪੰਜਾਬ
ਮੋਗਾ, 13 ਅਗਸਤ, 2022 –
ਅੱਜ ਜ਼ਿਲ੍ਹਾ ਮੋਗਾ ਵਿੱਚ ਅਤੇ ਇਸ ਦੀ ਸਬ-ਡਿਵੀਜ਼ਨ ਬਾਘਾਪੁਰਾਣਾ ਵਿਖੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਧੀਨ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਮਨਦੀਪ ਪੰਨੂ ਦੀਆਂ ਹਦਾਇਤਾਂ ਅਨੁਸਾਰ ਹੇਠ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ ਕੁੱਲ 13 ਬੈਂਚ ਬਣਾਏ ਗਏ। ਇਸ ਲੋਕ ਅਦਾਲਤ ਵਿੱਚ ਕੰਜਿਊਮਰ ਕੋਰਟ ਦਾ ਅਤੇ ਰੇਵੈਨਿਊ ਕੇਸਾਂ ਲਈ ਅਲੱਗ ਤੋਂ ਬੈਂਚ ਬਣਾਏ ਗਏ ਸਨ।

ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਹ ਰਾਸ਼ਟਰੀ ਲੋਕ ਅਦਾਲਤ ਅੱਜ ਮਾਣਯੋਗ ਸ਼੍ਰੀ ਤੇਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮੈਡਮ ਮਨਦੀਪ ਪੰਨੂ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਦੀਆਂ ਹਦਾਇਤਾਂ ਅਨੁਸਾਰ ਲਗਾਈ ਗਈ।

ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵੱਲੋਂ 598 ਪ੍ਰੀ-ਲਿਟੀਗੇਟਿਵ ਅਤੇ 1087 ਪੈਂਡਿੰਗ ਕੇਸਾਂ ਦਾ ਨਬੇੜਾ ਆਪਸੀ ਰਾਜੀਨਾਮੇ ਤਹਿਤ ਕਰਵਾਇਆ ਗਿਆ ਅਤੇ ਕੁੱਲ 14 ਕਰੋੜ 88 ਲੱਖ 98 ਹਜ਼ਾਰ 950 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਲੋਕ ਅਦਾਲਤਾਂ ਦੇ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਰਿਸ਼ਤੇ ਵੀ ਮਜ਼ਬੂਤ ਹੁੰਦੇ ਹਨ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ਼ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ।

ਜਿਕਰਯੋਗ ਹੈ ਕਿ ਅਗਲੀ ਰਾਸ਼ਟਰੀ ਲੋਕ ਅਦਾਲਤ ਮਿਤੀ 12.11.2022 ਨੂੰ ਲਗਾਈ ਜਾਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...