ਯੈੱਸ ਪੰਜਾਬ
ਅੰਮ੍ਰਿਤਸਰ, 10 ਮਾਰਚ, 2025
Shiromani Gurdwara Parbandhak Committee ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 17 ਮਾਰਚ 2025 ਨੂੰ ਸ਼੍ਰੋਮਣੀ ਕਮੇਟੀ ਦੇ Chandigarh ਸਥਿਤ ਸੈਕਟਰ 5 ’ਚ ਉਪ ਦਫ਼ਤਰ ਵਿਖੇ ਦੁਪਹਿਰ 12 ਵਜੇ ਹੋਵੇਗੀ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. Raghujit Singh Virk ਨੇ ਦੱਸਿਆ ਕਿ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਮਾਮਲੇ ਵਿਚਾਰੇ ਜਾਣਗੇ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰਾਂ ਨੂੰ ਪੱਤਰ ਭੇਜ ਕੇ ਸੂਚਿਤ ਕਰ ਦਿੱਤਾ ਗਿਆ ਹੈ।