Friday, April 26, 2024

ਵਾਹਿਗੁਰੂ

spot_img
spot_img

18 ਹੋਰ ਕਿਸਾਨਾਂ ਦੀਆਂ ਜ਼ਮਾਨਤਾਂ; Sirsa ਤੇ Kalka ਨੇ ਕਿਹਾ ਜ਼ਮਾਨਤਾਂ ਹੀ ਨਹੀਂ, ਕੇਸ ਲੜ ਕੇ ਬਾਇੱਜ਼ਤ ਬਰੀ ਵੀ ਕਰਵਾਵਾਂਗੇ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 25 ਫਰਵਰੀ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਕਿਸਾਨ ਅੰਦੋਲਨ ਦੇ ਸਬੰਧ ਵਿਚ ਤਿੰਨ ਵੱਖ ਵੱਖ ਕੇਸਾਂ ਵਿਚ ਗਿ੍ਰਫਤਾਰ ਕੀਤੇ ਗਏ ਕਿਸਾਨਾਂ ਤੇ ਕਿਸਾਨ ਸਮਰਥਕਾਂ ਦੀਆਂ ਜ਼ਮਾਨਤਾਂ ਅਦਾਲਤਾਂ ਵਿਚ ਮਨਜ਼ੂਰ ਹੋ ਗਈਆਂ।

ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸ੍ਰੀ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰਹਿਮਤ ਸਦਕਾ ਮਿਹਨਤ ਨੂੰ ਬੂਰ ਪਿਆ ਹੈ ਤੇ ਇਕੋ ਦਿਨ 18 ਲੋਕਾਂ ਦੀ ਜ਼ਮਾਨਤ ਮਨਜ਼ੂਰ ਹੋਈ ਹੈ।

ਉਹਨਾਂ ਦੱਸਿਆ ਕਿ ਇਹਨਾਂ ਤਿੰਨ ਕੇਸਾਂ ਵਿਚ ਪੁਲਿਸ ਥਾਣਾ ਅਲੀਪੁਰ ਵਿਚ ਦਰਜ ਐਫ ਆਈ ਆਰ ਨੰਬਰ 48 ਅਤੇ ਨਾਂਗਲੋਈ ਪੁਲਿਸ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 46 ਅਤੇ 47 ਸ਼ਾਮਲ ਹਨ।

ਉਹਨਾਂ ਦੱਸਿਆ ਕਿ ਤਿੰਨਾਂ ਐਫ ਆਈ ਆਰਜ਼ ਦੇ ਵਿਚ ਧਾਰਾ 307 ਸਮੇਤ ਅਜਿਹੀ ਹਰ ਉਹ ਧਾਰਾ ਸ਼ਾਮਲ ਕੀਤੀ ਗਈ ਸੀ ਤਾਂ ਜੋ ਕਿਸਾਨਾਂ ਦੀਆਂ ਜ਼ਮਾਨਤਾਂ ਮਨਜ਼ੂਰ ਨਾ ਹੋਣ ਪਰ ਮਾਣਯੋਗ ਅਦਾਲਤਾਂ ਨੇ ਵੇਖ ਲਿਆ ਕਿ ਬੇਕਸੂਰ ਵਿਅਕਤੀ ਹੀ ਫਸਾਏ ਗਏ ਤੇ ਅਦਾਲਤਾਂ ਵੱਲੋਂ ਜ਼ਮਾਨਤਾਂ ਲਗਾਤਾਰ ਮਨਜ਼ੂਰ ਕੀਤੀਆਂ ਜਾ ਰਹੀਆਂ ਹਨ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਅੱਜ ਜਿਹਨਾਂ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ ਹੈ ਉਹਨਾਂ ਵਿਚ ਅਲੀਪੁਰ ਪੁਲਿਸ ਥਾਣੇ ਵਿਚ ਦਰਜ ਐਫ ਆਈ ਆਰ ਨੰਬਰ 49 ਤਹਿਤ ਗਿ੍ਰਫਤਾਰ ਕੀਤੇ ਗਏ ਜਗਸੀਰਨ ਸਿੰਘ ਉਰਫ ਜਗਸੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਗੰਡੂ ਕਲਾਂ ਜ਼ਿਲਾਮਾਨਸਾ, ਜਗਵਿੰਦਰ ਸਿੰਘ ਪੁੱਤਰ ਹੁਸ਼ੈਰ ਸਿੰਘ ਵਾਸੀ ਪਿੰਡ ਧੇਟਾ ਜ਼ਿਲਾ ਸੰਗਰੂਰ, ਜਗਬੀਰ ਸਿੰਘ ਪੁੱਤਰ ਧੰਨਾ ਸਿੰਘ ਵਾਸੀ ਪਿੰਡ ਦਿਲਰੋੜਾ ਜ਼ਿਲਾ ਸੰਗਰੂਰ, ਦਿਲਸ਼ਾਦ ਪੁੱਤਰ ਦਿਲਾਵਰ ਖਾਨ ਵਾਸੀ ਕਦੋਈਆਂ ਜਿਲਾ ਮੁਹਾਲੀ, ਨਵਜੋਤ ਪੁੰਤਰ ਜਗਬੀਰ ਸਿੰਘ ਪਿੰਡ ਕਦੋਈਆਂ ਜ਼ਿਲਾ ਮੁਹਾਲੀ, ਮਨਿੰਦਰ ਸਿੰਘ ਪੁੱਤਰ ਬੇਅੰਤ ਸਿੰਘ ਪਿੰਡ ਕੋਲਟਾ ਜ਼ਿਲਾ ਫਤਿਹਗੜ ਸਾਹਿਬ, ਸੁਖਪ੍ਰੀਤ ਸਿੰਘ ਪੁੱਤਰ ਮਰਨ!ੀਤ ਸਿੰਘ ਵਾਸੀ ਪਿੰਡ ਬੇਦੂਆ ਜ਼ਿਲਾ ਮੋਗਾ, ਮਲਕੀਤ ਸਿੰਘ ਪੁੱਤਰ ਜਹਾਂਗੀਰ ਸਿੰਘ ਵਾਸੀ ਹਿੰਮਤਪੁਰਾ ਜ਼ਿਲਾ ਫਤਿਹਾਬਾਦ ਹਰਿਆਣਾ, ਗੁਰਮੀਤ ਸਿੰਘ ਪੁੱਤਰ ਬੀਰ ਸਿੰਘ ਵਾਸੀ ਹਿੰਮਤਪੁਰਾ ਜ਼ਿਲਾ ਫਤਿਹਾਬਾਦ ਹਰਿਆਣਾ, ਜਤਿੰਦਰ ਸਿੰਘ ਪੁੰਤਰ ਦੇਵੇਂਦਰ ਸਿੰਘ ਪਿੰਡ ਖੇੜਾਸੁਲਤਾਨਾ ਜ਼ਿਲਾ ਗੁਰਦਾਸਪੁਰ, ਸੁਖਰਾਜ ਸਿੰਘ ਪੁੱਤਰ ਗੁਰਜੰਟ ਸਿੰਘ ਪਿੰਡ ਪੀਰੋਂ ਜ਼ਿਲਾ ਮਾਨਸਾ, ਕੁਲਦੀਪ ਸਿੰਘ ਪੁੱਤਰ ਗੁਰਲਾਲ ਸਿੰਘ ਪਿੰਡ ਪੀਰੋਂ ਜ਼ਿਲਾ ਮਾਨਸਾ, ਇਕਬਾਲ ਸਿੰਘ ਪੁੱਤਰ ਤੇਜਿੰਦਰ ਸਿੰਘ ਵਾਸੀ ਪਿੰਡ ਤੂਸਾ ਜ਼ਿਲਾ ਲੁਧਿਆਣਾ, ਗੁਰਜੰਟ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਭਰਥ ਜ਼ਿਲਾ ਗੁਰਦਾਸਪੁਰ, ਗੁਰਪ੍ਰੀਤ ਸਿੰਘ ਪੁੱਤਰ ਹਰਭਜਨ ਸਿੰਘ ਪਿੰਡ ਭਰਥ ਜ਼ਿਲਾ ਗੁਰਦਾਸਪੁਰ ਅਤੇ ਜਸਵਿੰਦਰ ਸਿੰਘ ਪੁੱਤਰ ਜਨ ਸਿੰਘ ਵਾਸੀ ਪੀਰੋਂ ਜ਼ਿਲਾ ਮਾਨਸਾ ਦੀ ਜ਼ਮਾਨਤ ਮਨਜ਼ੂਰ ਹੋਈ ਹੈ।

ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਦੱਸਿਆ ਕਿ ਇਸੇ ਤਰੀਕੇ ਪੁਲਿਸ ਥਾਣਾ ਨਾਂਗਲੋਈ ਵਿਚ ਦਰਜ ਐਫ ਆਈ ਆਰ ਨੰਬਰ 47 ਤਹਿਤ ਗੁਰਸੇਵਕ ਸਿੰਘ ਪੁੱਤਰ ਨਾਇਬ ਸਿੰਘ ਪਿੰਡ ਕੋਟੜਾ ਜ਼ਿਲਾ ਮਾਨਸਾ ਤੇ ਐਫ ਆਈ ਆਰ ਨੰਬਰ 46ਤਹਿਤ ਦਲਜਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਪਿੰਡ ਟਟਰਾਈਵਾਲਾ ਜ਼ਿਲਾ ਮੋਗਾ ਦੀ ਜ਼ਮਾਨਤ ਅੱਜ ਅਦਾਲਤ ਨੇ ਮਨਜ਼ੂਰ ਕਰ ਲਈ ਹੈ।

ਦੋਹਾਂ ਆਗੂਆਂ ਨੇ ਇਹਨਾਂ ਵਿਅਕਤੀਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਜ਼ਮਾਨਤੀ ਨਾਲ ਲਿਆ ਕੇ ਇਹਨਾਂ ਦੀ ਜੇਲ ਵਿਚੋਂ ਰਿਹਾਈ ਲਈ ਤੁਰੰਤ ਦਿੱਲੀ ਗੁਰਦੁਆਰਾ ਕਮੇਟੀ ਨਾਲ ਸੰਪਰਕ ਕਰਨ।

ਦੋਹਾਂ ਆਗੂਆਂ ਨੇ ਲੀਗਲ ਸੈਲ ਦੇ ਚੇਅਰਮੈਨ ਜਗਦੀਪ ਸਿੰਘ ਕਾਹਲੋਂ ਤੇ ਟੀਮ ਮੈਂਬਰ ਐਡਵੋਕੇਟ ਜਸਦੀਪ ਸਿੰਘ ਢਿੱਲੋਂ, ਕਪਿਲ ਮਦਾਨ, ਵਰੇਂਦਰ ਸਿੰਘ ਸੰਧੂ, ਜਸਪ੍ਰੀਤ ਸਿੰਘ ਰਾਏ, ਰਾਕੇਸ਼ ਚਾਹਰ, ਯਸ਼ਵੀਰ ਸਿੰਘ, ਨੀਲ ਸਿੰਘ, ਸੰਕਲਪ ਕੋਹਲੀ, ਹਰਪ੍ਰੀਤ ਰਾਏ, ਅਸ਼ਨੀਤ ਸਿੰਘ ਆਨੰਦ, ਪ੍ਰਤੀਕ ਕੋਹਲੀ, ਗੁਰਮੁੱਖ ਸਿੰਘ ਤੇ ਐਡਵੋਕੇਟ ਨਿਤਿਨ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਜੋ ਹਮੇਸ਼ਾ ਵੱਧ ਚੜ ਕੇ ਦਿੱਲੀ ਕਮੇਟੀ ਵੱਲੋਂ ਕਿਸਾਨਾਂ ਦੇ ਇਹ ਕੇਸ ਲੜ ਰਹੇ ਹਨ। ਉਹਨਾਂ ਨੇ ਕਿਸਾਨ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚੇ ਦਾ ਵੀ ਉਚੇਚਾ ਧੰਨਵਾਦ ਕੀਤਾ।

ਦੋਹਾਂ ਆਗੂਆਂ ਨੇ ਦੱਸਿਆ ਕਿ ਕੱਲ 26 ਫਰਵਰੀ ਨੂੰ ਵੀ ਕੁਝ ਕੇਸਾਂ ਵਿਚ ਜ਼ਮਾਨਤਾਂ ਲੱਗੀਆਂ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਅਗਲੇ ਇਕ ਹਫਤੇ ਵਿਚ ਸਾਰੇ ਲੋਕ ਜਿਹੜੇ ਨਜਾਇਜ਼ ਫੜੇ ਸੀ ਉਹ ਬਾਹਰ ਆ ਜਾਣਗੇ। ਉਹਨਾਂ ਕਿਹਾ ਕਿ ਅਸੀਂ ਸਿਰਫ ਜ਼ਮਾਨਤਾਂ ਤੱਕ ਸੀਮਤ ਨਹੀਂ ਬਲਕਿ ਕਮੇਟੀ ਇਹਨਾਂ ਸਭ ਦੇ ਕੇਸ ਵੀ ਲੜੇਗੀ ਤੇ ਸਭ ਨੁੰ ਬਾਇੱਜ਼ਤ ਬਰੀ ਵੀ ਕਰਵਾਏਗੀ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...