Tuesday, April 16, 2024

ਵਾਹਿਗੁਰੂ

spot_img
spot_img

19 ਸਾਲਾ ਧੀ ਆਪਣੇ ਪਿਤਾ ਨੂੰ ਮੌਤ ਦੀ ਸਜ਼ਾ ਦੇਣ ਵੇਲੇ ਨਹੀਂ ਰਹਿ ਸਕੇਗੀ ਮੌਜੂਦ, ਅਦਾਲਤ ਵੱਲੋਂ ਬੇਨਤੀ ਰੱਦ

- Advertisement -

ਸੈਕਰਾਮੈਂਟੋ, 28 ਨਵੰਬਰ, 2022  (ਹੁਸਨ ਲੜੋਆ ਬੰਗਾ)
ਇਕ ਸੰਘੀ ਅਦਾਲਤ ਨੇ ਅਮਰੀਕਾ ਦੇ ਮਿਸੂਰੀ ਰਾਜ ਦੀ ਇਕ 19 ਸਾਲਾ ਧੀ ਦੀ ਉਹ ਬੇਨਤੀ ਰੱਦ ਕਰ ਦਿੱਤੀ ਹੈ ਜਿਸ ਵਿਚ ਉਸ ਨੇ ਆਪਣੇ ਪਿਤਾ ਨੂੰ ਹੱਤਿਆ ਦੇ ਇਕ ਮਾਮਲੇ ਵਿਚ ਦਿੱਤੀ ਜਾਣ ਵਾਲੀ ਮੌਤ ਦੀ ਸਜ਼ਾ ਵੇਲੇ ਮੌਜੂਦ ਰਹਿਣ ਦੀ ਇਜਾਜ਼ਤ ਮੰਗੀ ਸੀ।

ਮਿਸੂਰੀ ਦਾ ਕਾਨੂੰਨ 21 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਮੌਤ ਦੀ ਸਜ਼ਾ ਵੇਲੇ ਹਾਜਰ ਰਹਿਣ ਦੀ ਇਜਾਜ਼ਤ ਨਹੀਂ ਦਿੰਦਾ। ਕੋਰੀਓਨਸਾ ਰਾਮੀ ਦੇ ਪਿਤਾ ਕੈਵਿਨ ਜੌਹਨਸਨ ਨੂੰ 2005 ਵਿਚ ਪੁਲਿਸ ਸਾਰਜੈਂਟ ਵਿਲੀਅਮ ਮੈਕਨਟੀ ਦੀ ਹੱਤਿਆ ਦੇ ਮਾਮਲੇ ਵਿਚ 29 ਨਵੰਬਰ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਜਾਣੀ ਹੈ।

ਰਾਮੀ ਨੇ ਅਦਾਲਤ ਦੇ ਫੈਸਲੇ ਉਪਰ ਨਿਰਾਸ਼ਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਮੇਰਾ ਦਿੱਲ ਟੁੱਟ ਗਿਆ ਹੈ, ਮੈ ਆਪਣੇ ਪਿਤਾ ਦੇ ਆਖਰੀ ਪਲਾਂ ਦੌਰਾਨ ਉਨਾਂ ਕੋਲ ਮੌਜੂਦ ਰਹਿਣਾ ਚਹੁੰਦੀ ਸੀ। ਮੇਰਾ ਪਿਤਾ ਮੇਰੀ ਜਿੰਦਗੀ ਵਿਚ ਮੇਰੇ ਲਈ ਸਭ ਤੋਂ ਅਹਿਮ ਵਿਅਕਤੀ ਹਨ।

ਰਾਮੀ ਉਸ ਸਮੇ ਦੋ ਸਾਲ ਦੀ ਸੀ ਜਦੋਂ ਤੋਂ ਜੌਹਨਸਨ ਜੇਲ ਵਿਚ ਬੰਦ ਹੈ। ਇਸ ਸਮੇ ਜੌਹਨਸਨ 37 ਸਾਲ ਦਾ ਹੈ। ਪਿਛਲੇ ਮਹੀਨੇ ਰਾਮੀ ਆਪਣੇ ਨਵਜੰਮੇ ਪੁੱਤਰ ਨੂੰ ਆਪਣੇ ਨਾਨਾ ਨਾਲ ਮਿਲਾਉਣ ਲਈ ਜੇਲ ਵਿਚ ਲੈ ਕੇ ਆਈ ਸੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...