Friday, March 29, 2024

ਵਾਹਿਗੁਰੂ

spot_img
spot_img

ਪਿਤਾ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਸਮੇਂ ਹਾਜ਼ਰ ਰਹਿਣਾ ਚਾਹੁੰਦੀ ਹੈ 19 ਸਾਲਾ ਔਰਤ, ਕੈਵਿਨ ਜੌਹਨਸਨ ਨੂੰ 29 ਨਵੰਬਰ ਨੂੰ ਲਾਇਆ ਜਾਣੈ ਜ਼ਹਿਰ ਦਾ ਟੀਕਾ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ, 27 ਨਵੰਬਰ, 2022 (ਹੁਸਨ ਲੜੋਆ ਬੰਗਾ)
ਅਮਰੀਕਾ ਦੇ ਮਿਸੂਰੀ ਰਾਜ ਦੀ ਇਕ 19 ਸਾਲਾ ਔਰਤ ਨੇ ਇਕ ਸੰਘੀ ਅਦਾਲਤ ਨੂੰ ਬੇਨਤੀ ਕੀਤੀ ਹੈ ਕਿ ਉਸ ਨੂੰ ਆਪਣੇ ਪਿਤਾ ਨੂੰ ਦਿੱਤੀ ਜਾਣ ਵਾਲੀ ਮੌਤ ਦੀ ਸਜ਼ਾ ਵੇਲੇ ਹਾਜਰ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ। ਉਹ ਚਹੁੰਦੀ ਹੈ ਕਿ ਆਪਣੇ ਪਿਤਾ ਦੇ ਅੰਤਿਮ ਵੇਲੇ ਹਾਜਰ ਰਹੇ। ਮਿਸੂਰੀ ਦਾ ਕਾਨੂੰਨ 21 ਸਾਲ ਤੋਂ ਘੱਟ ਉਮਰ ਵਾਲੇ ਕਿਸੇ ਵੀ ਵਿਅਕਤੀ ਨੂੰ ਮੌਤ ਦੀ ਸਜ਼ਾ ਵੇਲੇ ਮੌਜੂਦ ਰਹਿਣ ਦੀ ਪ੍ਰਵਾਨਗੀ ਨਹੀਂ ਦਿੰਦਾ।

ਕੈਵਿਨ ਜੌਹਨਸਨ ਨਾਮੀ ਵਿਅਕਤੀ ਨੂੰ 2005 ਵਿਚ ਕਿਰਕਵੁੱਡ (ਮਿਸੂਰੀ) ਦੇ ਪੁਲਿਸ ਅਫਸਰ ਵਿਲੀਅਮ ਮੈਕਨਟੀ ਦੀ ਹੱਤਿਆ ਦੇ ਮਾਮਲੇ ਵਿਚ 29 ਨਵੰਬਰ ਨੂੰ ਜ਼ਹਿਰ ਦਾ ਟੀਕਾ ਲਾ ਕੇ ਮੌਤ ਦੀ ਸਜ਼ਾ ਦਿੱਤੀ ਜਾਣੀ ਹੈ ਹਾਲਾਂ ਕਿ ਉਸ ਦੇ ਵਕੀਲਾਂ ਨੇ ਉਸ ਦੀ ਜਾਨ ਬਖਸ਼ ਦੇਣ ਦੀ ਅਪੀਲ ਕੀਤੀ ਹੈ। ਧੀ ਨੇ ਆਪਣੀ ਦਰਖਾਸਤ ਵਿਚ ਕਿਹਾ ਹੈ ਕਿ ਜੌਹਨਸਨ ਉੁਸ ਲਈ ਸਭ ਤੋਂ ਅਹਿਮ ਵਿਅਕਤੀ ਹੈ।

ਕੈਵਿਨ ਨੇ ਖੁਦ ਵੀ ਬੇਨਤੀ ਕੀਤੀ ਹੈ ਕਿ ਉਸ ਦੀ ਧੀ ਖੌਰੀ ਰਾਮੀ ਨੂੰ ਉਸ ਦੇ ਅੰਤਿਮ ਵੇਲੇ ਹਾਜਰ ਰਹਿਣ ਦੀ ਇਜਾਜ਼ਤ ਦਿੱਤੀ ਜਾਵੇ ਕਿਉਂਕਿ ਉਹ ਅਜਿਹਾ ਕਰਨਾ ਚਹੁੰਦੀ ਹੈ। ਇਸੇ ਦੌਰਾਨ ਅਮੈਰੀਕਨ ਸਿਵਲ ਲਿਬਰਟੀਜ ਯੁਨੀਅਨ ਨੇ ਕਨਸਾਸ ਸ਼ਹਿਰ ਦੀ ਸੰਘੀ ਅਦਾਲਤ ਵਿਚ ਦਾਇਰ ਹੰਗਾਮੀ ਅਪੀਲ ਵਿਚ ਕਿਹਾ ਹੈ ਕਿ ਖੌਰੀ ਰਾਮੀ ਨੂੰ ਇਜਾਜ਼ਤ ਨਾ ਦੇ ਕੇ ਉਸ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ।

ਰਾਮੀ ਉਸ ਸਮੇ 2 ਸਾਲ ਦੀ ਸੀ ਜਦੋਂ ਤੋਂ ਜੌਹਨਸਨ ਜੇਲ ਵਿਚ ਹੈ। ਇਸ ਸਮੇ ਜੌਹਨਸਨ ਦੀ ਉਮਰ 37 ਸਾਲ ਹੈ। ਦੋਨਾਂ ਵਿਚਾਲੇ ਚਿੱਠੀ ਪੱਤਰਾਂ ਤੇ ਫੋਨ ਰਾਹੀਂ ਨਿਰੰਤਰ ਸੰਪਰਕ ਰਿਹਾ ਹੈ। ਪਿਛਲੇ ਮਹੀਨੇ ਰਾਮੀ ਆਪਣੇ ਨਵਜੰਮੇ ਪੁੱਤਰ ਨੂੰ ਆਪਣੇ ਦਾਦਾ ਨਾਲ ਮਿਲਾਉਣ ਲਈ ਜੇਲ ਵਿਚ ਲੈ ਕੇ ਆਈ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...