Sunday, October 2, 2022

ਵਾਹਿਗੁਰੂ

spot_img



1947 ਦੀ ਦੇਸ਼ ਵੰਡ ਨਾਲ ਸਬੰਧਿਤ ਸੰਵੇਦਨਸ਼ੀਲ ਸਾਹਿੱਤ ਦਾ ਆਜ਼ਾਦੀ ਦੇ 75ਵੇਂ ਸਾਲ ਵਿੱਚ ਪਸਾਰ ਸੰਚਾਰ ਵਧਾਇਆ ਜਾਵੇ: ਗੁਰਪ੍ਰੀਤ ਸਿੰਘ ਤੂਰ

ਯੈੱਸ ਪੰਜਾਬ
ਲੁਧਿਆਣਾ, 18 ਅਗਸਤ, 2022 –
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਆਜ਼ਾਦੀ ਦੇ 75ਵੇਂ ਸਾਲ ਨੂੰ ਸਮਰਪਿਤ ਹੁੰਦਿਆਂ ਪੰਜਾਬੀ ਕਵੀ ਤੇ ਅਕਾਡਮੀ ਦੇ ਚੇਅਰਮੈਨ ਗੁਰਭਜਨ ਗਿੱਲ ਨੇ ਜੋ ਆਪਣੀ ਲਿਖੀ ਕਾਵਿ ਪੁਸਤਕ ਖ਼ੈਰ ਪੰਜਾਂ ਪਾਣੀਆਂ ਦੀ ਦਾ ਚੌਥਾ ਵਿਸਤਖਿਤ ਸੰਸਕਰਨ ਪ੍ਰਕਾਸਿਤ ਕੀਤਾ ਹੈ, ਉਸ ਨੂੰ ਲੁਧਿਆਣਾ ਵਿੱਚ ਲੋਕ ਅਰਪਨ ਕਰਦਿਆਂ ਉੱਘੇ ਵਾਰਤਕ ਲੇਖਕ ਤੇ ਪੰਜਾਬ ਪੁਲੀਸ ਦੇ ਸਾਬਕਾ ਡੀ ਆਈ ਜੀ ਸਃ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਹੈ ਕਿ 1947 ਚ ਹੋਈ ਦੇਸ਼ ਵੰਡ ਨਾਲ ਸਬੰਧਿਤ ਸੰਵੇਦਨਸ਼ੀਲ ਸਾਹਿੱਤ ਨੂੰ ਵੱਧ ਤੋਂ ਵੱਧ ਪਸਾਰਿਆ ਤੇ ਸੰਚਾਰਿਤ ਕੀਤਾ ਜਾਵੇ।

ਉਨ੍ਹਾਂ ਆਖਿਆ ਕਿ ਦੇਸ਼ ਵੰਡ ਵੇਲੇ ਕਤਲ ਹੋਏ ਦਸ ਲੱਖ ਪੰਜਾਬੀਆਂ ਨੂੰ ਯਾਦ ਕਰਨ ਦੇ ਨਾਲ ਨਾਲ ਉਨ੍ਹਾਂ ਮਰਜੀਵੜਿਆਂ ਨੂੰ ਯਾਦ ਕਰਨਾ ਬਣਦਾ ਹੈ ਜੋ ਇਸ ਕਾਲੀ ਬੋਲੀ ਹਨ੍ਹੇਰੀ ਦੇ ਖਿਲਾਫ਼ ਉਦੋਂ ਵੀ ਡਟ ਕੇ ਖਲੋਤੇ ਅਤੇ ਇਨਸਾਨੀਅਤ ਨੂੰ ਸ਼ਰਮਸਾਰ ਨਹੀਂ ਹੋਣ ਦਿੱਤਾ।

ਉਹ ਲੋਕ ਵੀ ਸ਼ਹੀਦ ਹਨ ਜਿੰਨਾਂ ਨੇ ਬਹੁਤ ਸਾਰੇ ਬੇਦੋਸ਼ਿਆਂ ਦੀਆਂ ਜਾਨਾਂ ਬਚਾਉਂਦਿਆਂ ਆਪਣੇ ਪ੍ਰਾਣਾਂ ਦੀ ਬਲੀ ਦੇ ਦਿੱਤੀ। ਉਨ੍ਹਾਂ ਕਿਹਾ ਕਿ ਗੁਰਭਜਨ ਗਿੱਲ ਦੀ ਇਹ ਪੁਸਤਕ ਸਾਡੇ ਲਈ ਚਾਨਣ ਮੁਨਾਰਾ ਹੈ ਕਿਉਂ ਕਿ ਇਸ ਵਿੱਚ ਸਰਬ ਧਰਮ ਸਤਿਕਾਰ ਤੇ ਮਨੁੱਖਤਾ ਪੱਖੀ ਕਵਿਤਾਵਾਂ ਹਨ ਜੋ ਸਰਬ ਸਾਂਝੀ ਪੰਜਾਬੀਅਤ ਦਾ ਵਿਸ਼ਵ ਸੁਨੇਹਾ ਦੇਦੀਆਂ ਹਨ।

ਸਃ ਤੂਰ ਨੇ ਕਿਹਾ ਕਿ ਉਨ੍ਹਾਂ 1997 ਚ ਆਜ਼ਾਦੀ ਦੇ 50ਵੇਂ ਸਾਲ ਵੇਲੇ ਦੇਸ਼ ਵੰਡ ਨਾਲ ਸਬੰਧਿਤ ਕਹਾਣੀ ਤੇ ਵਾਰਤਾ ਸੰਗ੍ਰਹਿ ਆਲ੍ਹਣਿਉਂ ਡਿੱਗੇ ਬੋਟ ਸੰਪਾਦਿਤ ਕਰਕੇ ਪ੍ਰਕਾਸ਼ਿਤ ਕਰਵਾਇਆ ਸੀ ਪਰ ਹੁਣ ਫਿਰ ਇਸ ਦਾ ਸੋਧਿਆ ਰੂਪ ਪਾਠਕਾਂ ਦੀ ਕਚਹਿਰੀ ਵਿੱਚ ਪੇਸ਼ ਕਰਾਂਗਾ।

ਪੰਜਾਬ ਸਰਕਾਰ ਦੇ ਤਿੰਨ ਲੋਕ ਸੰਪਰਕ ਅਧਿਕਾਰੀਆਂ ਸਃ ਨਵਦੀਪ ਸਿੰਘ ਗਿੱਲ, ਸਃ ਇਕਬਾਲ ਸਿੰਘ ਤੇ ਸਃ ਅਮਨਪ੍ਰੀਤ ਸਿੰਘ ਮਨੌਲੀ ਨੂੰ ਸਃ ਤੂਰ ਨੇ ਇਸ ਪੁਸਤਕ ਦੀਆਂ ਕਾਪੀਆਂ ਭੇਟ ਕੀਤੀਆਂ।

ਸਭ ਦਾ ਧੰਨਵਾਦ ਕਰਦਿਆਂ ਗੁਰਭਜਨ ਗਿੱਲ ਨੇ ਕਿਹਾ ਕਿ ਇਹ ਕਿਤਾਬ ਮੇਰੀ ਰੂਹ ਦੇ ਨੇੜੇ ਇਸ ਕਰਕੇ ਹੈ ਕਿ ਮੈਂ ਉਸ ਪਰਿਵਾਰ ਦਾ ਜਾਇਆ ਹਾਂ ਜੋ ਨਿੱਦੋਕੇ(ਨਾਰੋਵਾਲ) ਤੋਂ 1947 ਚ ਉਦੋਂ ਉੱਜੜ ਕੇ ਆਇਆ ਜਦ ਰਾਵੀ ਦਰਿਆ ਦੇ ਇਸ ਬੰਨੇ ਸਾਡੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਚਿੜੀ ਪਰਿੰਦਾ ਵੀ ਨਹੀਂ ਸੀ ਜਾਣਦਾ।

ਸੌ ਫੀ ਸਦੀ ਉੱਜੜਿਆਂ ਦਾ ਦਰਦ ਹੰਢਾਉਂਦਿਆਂ ਆਪਣੇ ਪਿੰਡ ਵਿੱਚ ਅਸੀਂ ਅੱਜ ਵੀ ਮੁਸਲਮਾਨਾਂ ਨਾਲ ਵਟਾਏ ਹੋਏ ਪਨਾਹੀ ਜਾਂ ਰਫਿਊਜੀ ਹੀ ਹਾਂ। ਇਸ ਜ਼ਖ਼ਮ ਦੀ ਪੀੜ ਜਦ ਟਸ ਟਸ ਕਰਦੀ ਹੈ ਤਾਂ ਮੈਂ ਉਦੋਂ ਹਿੰਦ ਪਾਕਿ ਦੋਸਤੀ ਦੀ ਕਾਮਨਾ ਕਰਦੀ ਕਵਿਤਾ ਲਿਖਦਾ ਹਾਂ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਅਹਿਮ ਖ਼ਬਰਾਂ

ਖ਼ਬਰ ਸਾਰ

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ, ਅੰਮ੍ਰਿਤਸਰ ਅਤੇ ਦਿੱਲੀ ਵਿੱਚ ਹੋਣਗੇ ਰੋਸ ਮਾਰਚ

ਯੈੱਸ ਪੰਜਾਬ ਅੰਮ੍ਰਿਤਸਰ, 30 ਸਤੰਬਰ, 2022 - ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ...

ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਸਾਹਿਬ ਸਾਹਮਣੇ ਬਣੇਗਾ ਆਧੁਨਿਕ ਫੁੱਟ ਉਵਰ ਬ੍ਰਿਜ: ਕਾਹਲੋਂ

ਯੈੱਸ ਪੰਜਾਬ ਨਵੀਂ ਦਿੱਲੀ, 30 ਸਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਪ੍ਰੈਸ ਨੋਟ ਜਾਰੀ ਕਰਕੇ ਦੱਸਿਆ ਕਿ ਗੁਰਦੁਆਰਾ ਮਜਨੂੰ ਕਾ ਟਿੱਲਾ...

ਦਿੱਲੀ ਕਮੇਟੀ ਦੇ ਕਾਲਕਾ ਅਤੇ ਕਾਹਲੋਂ ਨੇ ਸੁਖ਼ਦੇਵ ਸਿੰਘ ਢੀਂਡਸਾ ਨਾਲ ਕੀਤੀ ਦਿੱਲੀ ਅਤੇ ਪੰਜਾਬ ਦੇ ਮਸਲਿਆਂ ’ਤੇ ਚਰਚਾ

ਯੈੱਸ ਪੰਜਾਬ ਨਵੀਂ ਦਿੱਲੀ , ਸਤੰਬਰ 29. 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ’ਚ...

ਕੇਂਦਰ ਸਰਕਾਰ ਹਰਿਆਣਾ ਕਮੇਟੀ ਬਾਰੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ’ਚ ‘ਰੀਵਿਊ ਪਟੀਸ਼ਨ’ ਦਾਇਰ ਕਰੇ: ਐਡਵੋਕੇਟ ਧਾਮੀ ਨੇ ਅਮਿਤ ਸ਼ਾਹ ਨੂੰ ਲਿਖ਼ਿਆ ਪੱਤਰ

ਯੈੱਸ ਪੰਜਾਬ ਅੰਮ੍ਰਿਤਸਰ, 29 ਸਤੰਬਰ, 2022 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ...

ਮੀਡੀਆ ਐਕਲੀਲੈਂਸ ਅਵਾਰਡ-2022 ਨਾਲ ਨਵਾਜੇ ਪਹਿਲੇ ਸੀਨੀਅਰ ਸਿੱਖ ਪੱਤਰਕਾਰ ਦਾ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਸਵਾਗਤ

ਯੈੱਸ ਪੰਜਾਬ ਨਵੀਂ ਦਿੱਲੀ, 29 ਸਿਤੰਬਰ, 2022: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ‘ਤੇ ਦਸ਼ਮੇਸ਼ ਸੇਵਾ ਸੁਸਾਇਟੀ (ਰਜਿ:) ਦੇ ਪ੍ਰਧਾਨ ਇੰਦਰ ਮੋਹਨ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦਸਿਆ...

ਦਿੱਲੀ ਕਮੇਟੀ ਦੇ ਕਰਮਚਾਰੀਆਂ ਦਾ ਮਹਿੰਗਾਈ ਭੱਤਾ 12 ਫ਼ੀਸਦੀ ਵਧਿਆ, ਰੈਗੂਲਰ ਹੋਣ ਤੋਂ ਬਾਅਦ ਕਨਫਰਮ ਹੋਣ ਦੀ ਮਿਆਦ ਹੋਵੇਗੀ 2 ਸਾਲ

ਯੈੱਸ ਪੰਜਾਬ ਨਵੀਂ ਦਿੱਲੀ, 28 ਸਤੰਬਰ, 2022 - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੇ ਡੀਐਸਜੀਐਮਸੀ ਸਟਾਫ਼ ਦੇ...

ਮਨੋਰੰਜਨ

ਸਤਿੰਦਰ ਸਰਤਾਜ ਦੇ ਨਵੇਂ ਗੀਤ ‘ਤਿਤਲੀ’ ਨੂੰ ਸਰੋਤਿਆਂ ਨੇ ਖ਼ੂਬ ਸਲਾਹਿਆ

ਹਰਜਿੰਦਰ ਸਿੰਘ ਜਵੰਦਾ ਜਦੋਂ ਵੀ ਕੋਈ "ਸਤਿੰਦਰ ਸਰਤਾਜ" ਸ਼ਬਦ ਬੋਲਦਾ ਹੈ, ਤਾਂ ਇੱਕ ਸ਼ਾਨਦਾਰ ਸੁਮੇਲ ਵਾਲੀ ਆਵਾਜ਼ ਦਿਲ 'ਚ ਖਿੱਚ ਪਾਉਂਦੀ ਹੈ। ਕਈ ਹਿੱਟ ਗੀਤ ਦੇਣ ਤੋਂ ਬਾਅਦ, "ਤਿਤਲੀ" ਜੋ ਅੱਜ ਰਿਲੀਜ਼ ਹੋਇਆ ਹੈ, ਬਿਨਾਂ...

ਪੰਜਾਬੀ ਗਾਇਕ ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ‘ਕੀਪ ਇਟ ਗੈਂਗਸਟਾ’ ਰਿਲੀਜ਼ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 22 ਸਤੰਬਰ 2022: ਰੈਪਰ, ਸੰਗੀਤਕਾਰ, ਸੰਗੀਤ ਨਿਰਮਾਤਾ ਅਤੇ ਗੀਤਕਾਰ, ਵਜ਼ੀਰ ਪਾਤਰ ਨੇ ਆਪਣੀ ਨਵੀਂ ਈਪੀ ਰਿਲੀਜ਼ ਕੀਤਾ ਹੈ ਜੋ ਗੀਤਾਂ ਰਾਹੀਂ ਹਿੱਪ-ਹੌਪ ਅਤੇ ਅਣਕਹੀ ਕਹਾਣੀਆਂ ਨੂੰ ਪੇਸ਼ ਕਰਦਾ ਹੈ। ਡੈਫ ਜੈਮ ਇੰਡੀਆ ਦੁਆਰਾ...

ਥ੍ਰਿਲ ਅਤੇ ਸਸਪੈਂਸ ਭਰਪੂਰ ਪੰਜਾਬੀ ਫ਼ਿਲਮ ‘ਕ੍ਰਿਮੀਨਲ’ ਸਾਬਿਤ ਹੋਵੇਗੀ ‘ਗੇਮ ਚੇਂਜਰ’, ਥਿਏਟਰਾਂ ਵਿੱਚ 23 ਸਤੰਬਰ ਨੂੰ ਫ਼ੜੋ ‘ਮੋਸਟ ਵਾਂਟੇਡ ਗੈਂਗਸਟਰ’

ਯੈੱਸ ਪੰਜਾਬ ਚੰਡੀਗੜ੍ਹ, 20 ਸਤੰਬਰ 2022: ਆਪਣੇ ਨਵੇਂ ਪ੍ਰੋਡਕਸ਼ਨ ਹਾਊਸ, ਬਿਗ ਡੈਡੀ ਫਿਲਮਜ਼ ਦੇ ਕੈਰੀਅਰ ਦੀ ਸ਼ੁਰੂਆਤ ਕਰਦੇ ਹੋਏ, ਇਹ ਫਿਲਮ ਸ਼ਾਨਦਾਰ ਢੰਗ ਨਾਲ ਗਰਿੰਦਰ ਸਿੱਧੂ ਦੁਆਰਾ ਨਿਰਦੇਸ਼ਤ ਹੈ, ਜੋ ਕਿ 23 ਸਤੰਬਰ 2022 ਨੂੰ ਰਿਲੀਜ਼...

‘ਕੈਰੀ ਆਨ ਜੱਟਾ-3’ ਜੂਨ 2023 ਵਿੱਚ ਰਿਲੀਜ਼ ਹੋਵੇਗੀ; ਗਿੱਪੀ ਗਰੇਵਾਲ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ ਨਜ਼ਰ ਆਉਣਗੇ

ਯੈੱਸ ਪੰਜਾਬ ਚੰਡੀਗੜ੍ਹ, 10 ਸਤੰਬਰ, 2022: ਨਿਰਮਾਤਾ-ਨਿਰਦੇਸ਼ਕ, ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਸਮੀਪ ਕੰਗ ਵੱਲੋਂ ਨਿਰਦੇਸ਼ਿਤ ਫ਼ਿਲਮ ‘ਕੈਰੀ ਆਨ ਜੱਟਾ-3’ ਨੂੰ 29 ਜੂਨ 2023 ਨੂੰ ਰਿਲੀਜ਼ ਕਰਨ ਲਈ ਤਿਆਰੀਆਂ ਕੱਸੀਆਂ ਜਾ ਰਹੀਆਂ ਹਨ। ਵਿਦੇਸ਼ ਵਿੱਚ ਇਸ...

ਸਿੱਧੂ ਮੂਸੇਵਾਲਾ ਦਾ ਗ਼ੀਤ ‘ਜਾਂਦੀ ਵਾਰ’ ਨਹੀਂ ਰਿਲੀਜ਼ ਕਰ ਸਕਣਗੇ ਸਲੀਮ-ਸੁਲੇਮਾਨ; ਪੰਜਾਬ ਦੀ ਅਦਾਲਤ ਨੇ ਲਾਈ ਰੋਕ

ਯੈੱਸ ਪੰਜਾਬ ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੀ ਇਕ ਅਦਾਲਤ ਨੇ ਸੋਮਵਾਰ ਨੂੰ ਮਈ ਮਹੀਨੇ ਵਿੱਚ ਕਤਲ ਕੀਤੇ ਗਏ ਪੰਜਾਬ ਦੇ ਨਾਮਵਰ ਗਾਇਕ-ਰੈੱਪਰ ਸਿੱਧੂ ਮੂਸੇਵਾਲਾ ਦੇ ਇਕ ਨਵੇਂ ਗ਼ੀਤ ‘ਜਾਂਦੀ ਵਾਰ’ ਨੂੰ ਰਿਲੀਜ਼ ਕਰਨ ’ਤੇ ਰੋਕ...
- Advertisement -spot_img

ਸੋਸ਼ਲ ਮੀਡੀਆ

41,010FansLike
51,962FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

error: Content is protected !!