Saturday, April 20, 2024

ਵਾਹਿਗੁਰੂ

spot_img
spot_img

1971 ਦੀ ਜੰਗ ਵਿਚ ਦੇਸ਼ ਦੀ ਜਿੱਤ ਦੀ ਪ੍ਰਤੀਕ ਵਿਜੈ ਮਸ਼ਾਲ ਪਹੁੰਚੀ ਅਬੋਹਰ, ਮੇਜਰ ਸੁਰਿੰਦਰ ਪ੍ਰਸ਼ਾਦ ਦੀ ਸ਼ਹਾਦਤ ਨੂੰ ਕੀਤਾ ਨਮਨ

- Advertisement -

ਯੈੱਸ ਪੰਜਾਬ
ਅਬੋਹਰ, 3 ਮਾਰਚ, 2021 –
1971 ਦੀ ਭਾਰਤ ਪਾਕਿ ਜੰਗ ਵਿਚ ਦੇਸ਼ ਦੀ ਜਿੱਤ ਦੇ ਜਸ਼ਨਾਂ ਦੇ 50 ਸਾਲ ਪੂਰੇ ਹੋਣ ਤੇ ਇਸ ਸਾਲ ਨੂੰ ਭਾਰਤੀ ਫੌਜ ਅਤੇ ਦੇਸ਼ ਵਾਸੀਆਂ ਵੱਲੋਂ ਸਵਰਣਿਮ ਵਿਜੈ ਸਾਲ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਚਾਰ ਵਿਜੈ ਮਸ਼ਾਲਾਂ ਦੇਸ਼ ਦੇ ਵੱਖ ਵੱਖ ਕੋਨਿਆਂ ਵਿਚ ਜਾ ਰਹੀਆਂ ਹਨ। ਇਸੇ ਲੜੀ ਤਹਿਤ ਇਹ ਵਿਜੈ ਮਸ਼ਾਲ ਅੱਜ ਅਬੋਹਰ ਪਹੁੰਚੀ, ਜਿੱਥੇ 1965 ਦੀ ਜੰਗ ਵਿਚ ਦੇਸ਼ ਲਈ ਸਰਵਉਚ ਬਲਿਦਾਨ ਦੇਣ ਵਾਲੇ ਮੇਜਰ ਸਰਿੰਦਰ ਪ੍ਰਸ਼ਾਦ ਨੂੰ ਉਨਾਂ ਦੀ ਕੁਰਬਾਨੀ ਲਈ ਸਿਜਦਾ ਕੀਤਾ।

ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਸ੍ਰੀ ਸੰਦੀਪ ਜਾਖੜ, ਕਮਿਸ਼ਨਰ ਨਗਰ ਨਿਗਮ ਸ੍ਰੀ ਅਭਿਜੀਤ ਕਪਲਿਸ, ਭਾਰਤੀ ਫੌਜ ਦੇ ਸੀਨਿਅਰ ਅਧਿਕਾਰੀ, ਸਾਬਕਾ ਫੌਜੀ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਮੇਜਰ ਸੁਰਿੰਦਰ ਪ੍ਰਸ਼ਾਦ ਦੇ ਬੁੱਤ ਤੇ ਪੁਸਪਾਂਜਲੀ ਭੇਂਟ ਕੀਤੀ।

ਜਿਕਰਯੋਗ ਹੈ ਕਿ ਮੇਜਰ ਸੁਰਿੰਦਰ ਪ੍ਰਸਾਦ ਅਬੋਹਰ ਨਾਲ ਸਬੰਧਤ ਸਨ ਅਤੇ ਉਨਾਂ ਨੇ 1965 ਦੀ ਜੰਗ ਵਿਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਦੇਸ਼ ਤੋਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨਾਂ ਨੂੰ ਸ਼ਹਾਦਤ ਤੋਂ ਬਾਅਦ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਅੱਜ ਉਨਾਂ ਦੀ ਭੈਣ ਸ੍ਰੀਮਤੀ ਨਿਰਮਲਾ ਨੂੰ ਵੀ ਭਾਰਤੀ ਫੌਜ ਵਲੋਂ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮਿਲਟਰੀ ਸਟੇਸ਼ਨ ਅਬੋਹਰ ਦੇ ਕਮਾਂਡਰ ਸਮੇਤ ਫੌਜ ਦੇ ਸੀਨਿਅਰ ਅਧਿਕਾਰੀਆਂ ਦੀ ਹਾਜਰੀ ਵਿਚ ਵਿਜੈ ਮਸ਼ਾਲ ਇੱਥੇ ਪਹੁੰਚੀ ਅਤੇ ਸਭ ਸ਼ਹਿਰੀਆਂ ਨੇ ਮਸ਼ਾਲ ਦਾ ਸਵਾਗਤ ਕੀਤਾ। ਇਹ ਮਸ਼ਾਲ ਅਗਲੇ ਕੁਝ ਦਿਨਾਂ ਤੱਕ ਅਬੋਹਰ ਖੇਤਰ ਵਿਚ ਹੀ ਰਹੇਗੀ ਅਤੇ ਵੱਖ ਵੱਖ ਪਿੰਡਾਂ ਵਿਚ ਜਾਵੇਗੀ ਜਿੱਥੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਦਾ ਸਨਮਾਨ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਲਈ ਪ੍ਰੇਰਿਤ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਨੂੰ ਆਪਣੀਆਂ ਫੌਜਾਂ ਤੇ ਮਾਣ ਹੈ ਅਤੇ ਅਸੀਂ 1971 ਦੀ ਜੰਗ ਵਿਚ ਦੇਸ਼ ਦੀ ਜਿੱਤ ਦੇ ਜਸਨਾਂ ਦੀ ਗੋਲਡਨ ਜੁਬਲੀ ਮਣਾ ਰਹੇ ਹਾਂ। ਉਨਾਂ ਨੇ ਕਿਹਾ ਕਿ ਇਸ ਦਿਨ ਅਸੀਂ ਦੇਸ਼ ਲਈ ਬਲਿਦਾਨ ਦੇਣ ਵਾਲੇ ਸਾਡੇ ਸ਼ੂਰਵੀਰਾਂ ਨੂੰ ਵੀ ਸਿਜਦਾ ਕਰਦੇ ਹਾਂ।

ਇਸ ਮੌਕੇ ਭਾਰਤੀ ਫੌਜ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਵਿਸੇਸ਼ ਦਿਲਚਸਪੀ ਨਾਲ ਵੇਖਿਆ। ਇਸ ਤੋੋਂ ਪਹਿਲਾਂ ਅੱਜ ਚੜਦੀ ਸਵੇਰ ਨੂੰ ਵਿਜੈ ਮਸ਼ਾਲ ਨੂੰ ਫਾਜ਼ਿਲਕਾ ਮਿਲਟਰੀ ਸਟੇਸ਼ਨ ਨੇ ਅਬੋਹਰ ਮਿਲਟਰੀ ਸਟੇਸ਼ਨ ਨੂੰੂ ਸੌਂਪਿਆਂ ਸੀ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...