Thursday, March 28, 2024

ਵਾਹਿਗੁਰੂ

spot_img
spot_img

1971 ਦੀ ਭਾਰਤ-ਪਾਕਿ ਜੰਗ ਦੀ ਗੋਲਡਨ ਜੁਬਲੀ – ਭਾਰਤੀ ਫ਼ੌਜ ਨੇ ਸਵਰਨਿਮ ਵਿਜੇ ਵਰਸ਼ ਮਨਾਉਣ ਲਈ ਲਗਾਈ ਫ਼ੌਜੀ ਉਪਕਰਣਾਂ ਦੀ ਪ੍ਰਦਰਸ਼ਨੀ ਤੇ ਕੀਤਾ ਸਮਰੱਥਾ ਪ੍ਰਦਰਸ਼ਨ

- Advertisement -

ਯੈੱਸ ਪੰਜਾਬ
ਪਟਿਆਲਾ, 4 ਦਸੰਬਰ, 2021:
1971 ਵਿੱਚ ਪਾਕਿਸਤਾਨ ਉੱਤੇ ਭਾਰਤੀ ਹਥਿਆਰਬੰਦ ਬਲਾਂ ਦੀ ਸ਼ਾਨਦਾਰ ਜਿੱਤ ਨੂੰ ਸਵਰਨਿਮ ਵਿਜੇ ਦਿਵਸ ਤਹਿਤ ਗੋਲਡਨ ਜੁਬਲੀ ਵਜੋਂ ਮਨਾਇਆ ਜਾ ਰਿਹਾ ਹੈ।

ਭਾਰਤੀ ਫ਼ੌਜ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸਾਡੇ ਬਹਾਦਰ ਸੈਨਿਕਾਂ ਦੇ ਅਦੁੱਤੀ ਸਾਹਸ ਅਤੇ ਸਰਵਉੱਚ ਬਲੀਦਾਨ ਨੂੰ ਸ਼ਰਧਾਂਜਲੀ ਭੇਟ ਕਰਕੇ, ਇਸ ਜਿੱਤ ਦੇ ਜਸ਼ਨਾਂ ਨੂੰ ਬਹੁਤ ਹੀ ਸ਼ਾਨਦਾਰ ਢੰਗ ਨਾਲ ਮਨਾਇਆ ਜਾ ਰਿਹਾ ਹੈ। ਬੁਲਾਰੇ ਮੁਤਾਬਕ ਜਿਹੜੇ ਜਾਂਬਾਜ ਜਵਾਨਾਂ ਨੇ 1971 ਦੀ ਇਸ ਜੰਗ ਨੂੰ ਭਾਰਤ ਦੇ ਇਤਿਹਾਸ ਵਿੱਚ ਇੱਕ ਇਤਿਹਾਸਕ ਘਟਨਾ ਵਜੋਂ ਉੱਕਰਿਆ ਹੈ, ਉਨ੍ਹਾਂ ਬਹਾਦਰਾਂ ਨੂੰ ਸਦਾ ਯਾਦ ਰੱਖਿਆ ਜਾਵੇਗਾ।

øੌਜੀ ਬੁਲਾਰੇ ਨੇ ਅੱਗੇ ਦੱਸਿਆ ਕਿ ਜਿੱਤ ਦੇ 50 ਸਾਲਾ ਜਸ਼ਨ ਮਨਾਉਂਦੇ ਹੋਏ, ਭਾਰਤੀ ਫ਼ੌਜ ਦੇ ਬਲੈਕ ਐਲੀਫੈਂਟ ਡਿਵੀਜ਼ਨ ਨੇ ਸਵਰਨਿਮ ਵਿਜੇ ਦਿਵਸ ਮਨਾਉਣ ਲਈ ਸਾਬਕਾ ਸੈਨਿਕਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਵਿਦਿਆਰਥੀਆਂ ਲਈ ਖੜਗਾ ਕੋਰ ਬੈਟਲ ਸਕੂਲ, ਪਟਿਆਲਾ ਵਿਖੇ ਇੱਕ ਮਿਲਟਰੀ ਉਪਕਰਣ ਪ੍ਰਦਰਸ਼ਨੀ ਅਤੇ ਸਮਰੱਥਾ ਪ੍ਰਦਰਸ਼ਨ ਪ੍ਰੋਗਰਾਮ ਕਰਵਾਇਆ।

ਇਸ ਸਮਾਗਮ ਵਿੱਚ ਪਟਿਆਲਾ, ਨਾਭਾ ਅਤੇ ਸੰਗਰੂਰ ਦੇ ਵੱਖ-ਵੱਖ ਸਕੂਲਾਂ ਦੇ ਸਾਬਕਾ ਸੈਨਿਕਾਂ, ਪਰਿਵਾਰਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਆਰਮੀ ਪਬਲਿਕ ਸਕੂਲ ਪਟਿਆਲਾ, ਕੇਂਦਰੀ ਵਿਦਿਆਲਿਆ, ਵਾਈ.ਪੀ.ਐਸ ਪਟਿਆਲਾ ਅਤੇ ਮੋਹਾਲੀ ਦੇ ਵਿਦਿਆਰਥੀਆਂ ਸਮੇਤ ਕੁੱਲ 1500 ਲੋਕਾਂ, ਸਾਬਕਾ ਸੈਨਿਕਾਂ ਅਤੇ ਸੇਵਾ ਕਰਨ ਵਾਲੇ ਵਿਅਕਤੀਆਂ ਨੇ ਫੌਜੀ ਸਮਰੱਥਾ ਦੇ ਸ਼ਾਨਦਾਰ ਅਤੇ ਬਿਜਲੀ ਦੀ ਤੇਜੀ ਵਾਲੇ ਇਸ ਸ਼ਾਨਾਦਾਰ ਪ੍ਰਦਰਸ਼ਨ ਦਾ ਆਨੰਦ ਮਾਣਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...