Saturday, April 20, 2024

ਵਾਹਿਗੁਰੂ

spot_img
spot_img

1971 ਦੀ ਭਾਰਤ-ਪਾਕਿ ਜੰਗ ਦੀ ਸੁਨਹਿਰੀ ਜਿੱਤ ਦੇ 50 ਸਾਲ ਮੌਕੇ ‘ਸਵਰਨਿਮ ਵਿਜੇ ਵਰਸ਼’ ਸਮਾਰੋਹ ਆਯੋਜਿਤ

- Advertisement -

ਯੈੱਸ ਪੰਜਾਬ
ਈਸੇਵਾਲ/ਲੁਧਿਆਣਾ, 14 ਸਤੰਬਰ, 2021 –
ਅੱਜ 1971 ਦੀ ਭਾਰਤ-ਪਾਕਿ ਜੰਗ ਦੀ ਸੁਨਹਿਰੀ ਜਿੱਤ ਦੇ 50 ਸਾਲਾ ਸਮਾਰੋਹ ਮੌਕੇ ਫਲਾਇੰਗ ਅਫਸਰ ਨਿਰਮਲ ਜੀਤ ਸਿੰਘ ਸੇਖੋਂ ਸਰਕਾਰੀ ਹਾਇਰ ਸੈਕੰਡਰੀ ਸਕੂਲ, ਈਸੇਵਾਲ, ਲੁਧਿਆਣਾ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਰਮਵੀਰ ਚੱਕਰ ਵਿਜੇਤਾ ਸ਼ਹੀਦ ਫਲਾਇੰਗ ਅਫਸਰ ਨਿਰਮਲ ਜੀਤ ਸਿੰਘ ਸੇਖੋਂ ਦੇ ਬੁੱਤ ਦਾ ਉਦਘਾਟਨ, ਏਅਰ ਮਾਰਸ਼ਲ ਬੀ ਆਰ ਕ੍ਰਿਸ਼ਨਾ, ਅਤਿ ਵਿਸ਼ਿਸ਼ਟ ਸੇਵਾ ਮੈਡਲ, ਸ਼ੌਰਿਆ ਚੱਕਰ, ਏਅਰ ਅਫਸਰ ਕਮਾਂਡਿੰਗ-ਇਨ-ਚੀਫ, ਪੱਛਮੀ ਏਅਰ ਕਮਾਂਡ, ਭਾਰਤੀ ਹਵਾਈ ਸੈਨਾ ਦੁਆਰਾ ਕੀਤਾ ਗਿਆ।

ਫਲਾਇੰਗ ਅਫਸਰ ਨਿਰਮਲ ਜੀਤ ਸਿੰਘ ਸੇਖੋਂ ਨੂੰ 1971 ਦੀ ਭਾਰਤ-ਪਾਕਿ ਜੰਗ ਦੌਰਾਨ ਹਿੰਮਤ ਅਤੇ ਦ੍ਰਿੜ ਇਰਾਦੇ ਨਾਲ ਦੁਸ਼ਮਣ ਦੇ ਦੰਦ ਖੱਟੇ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਤੋਂ ਬਾਅਦ ਪਰਮਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ। ਉਹ ਭਾਰਤੀ ਹਵਾਈ ਸੈਨਾ ਦੇ ਇੱਕੋ-ਇੱਕ ਅਧਿਕਾਰੀ ਹਨ ਜਿਨ੍ਹਾਂ ਨੂੰ ਦੇਸ਼ ਦਾ ਸਰਵਉੱਚ ਬਹਾਦਰੀ ਪੁਰਸਕਾਰ ਦਿੱਤਾ ਗਿਆ ਹੈ।

ਏਅਰ ਅਫਸਰ ਕਮਾਂਡਿੰਗ-ਇਨ-ਚੀਫ ਵੱਲੋਂ 1971 ਦੇ ਜੰਗੀ ਫੌਜੀਆਂ ਅਤੇ ਸ਼ਹੀਦ ਫਲਾਇੰਗ ਅਫਸਰ ਨਿਰਮਲ ਜੀਤ ਸਿੰਘ ਸੇਖੋਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਸਰਕਾਰੀ ਹਾਇਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ।

ਸਮਾਗਮ ਦੀ ਸਮਾਪਤੀ ਸੂਰਿਆ ਕਿਰਨ ਏਰੋਬੈਟਿਕ ਟੀਮ ਦੁਆਰਾ ਹਵਾਈ ਪ੍ਰਦਰਸ਼ਨੀ ਨਾਲ ਕੀਤੀ ਗਈ ਅਤੇ ਇਸ ਤੋਂ ਬਾਅਦ ਬਜ਼ੁਰਗਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ। ਸਮਾਗਮ ਦੌਰਾਨ ਇੰਡੀਅਨ ਏਅਰ ਫੋਰਸ ਬੈਂਡ ਨੇ ਹਾਜ਼ਰੀਨ ਨੂੰ ਰੂਹਾਨੀ ਧੁਨਾਂ ਨਾਲ ਮੋਹਿਤ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...