Monday, January 13, 2025
spot_img
spot_img
spot_img
spot_img

1971 ਦੀ Indo-Pak War ਵਿਚ ਦੇਸ਼ ਦੀ ਜਿੱਤ ਦੇ ਜਸ਼ਨਾਂ ਦੀ ਲੜੀ ਵਿਚ Fazilka ਵਿਖੇ Vijay Diwas Parade ਕਰਵਾਈ

ਯੈੱਸ ਪੰਜਾਬ
ਫਾਜ਼ਿਲਕਾ, 16 ਦਸੰਬਰ, 2024

1971 ਦੀ Indo-Pak War ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ Fazilka ਵਿਖੇ Vijay Diwas Parade ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਦੇ ਸਹਿਯੋਗ ਨਾਲ ਵਿਜੈ ਦਿਵਸ ਨੂੰ ਸਮਰਪਿਤ ਕਰਵਾਈ ਇਹ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ ਹੋ ਕਿ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸ਼ਾਸਤਰੀ ਚੌਂਕ ਤੋਂ ਹੁੰਦੀ ਹੋਈ ਘੰਟਾ ਘਰ ਵਿਖੇ ਸਮਾਪਤ ਹੋਈ। ਇਸ ਨੂੰ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਅਤੇ ਐਸਐਸਪੀ ਵਰਿੰਦਰ ਸਿੰਘ ਨੇ ਰਵਾਨਾਂ ਕੀਤਾ।

ਵਿਜੈ ਪਰੇਡ ਵਿਚ ਸ਼ਾਮਲ ਹੁੰਦਿਆਂ ਡਿਪਟੀ ਕਮਿਸ਼ਨਰ ਨੇ ਪਰੇਡ ਵਿਚ ਸ਼ਾਮਿਲ ਹੋਣ ਹਾਏ 1971 ਦੀ ਜੰਗ ਦੇ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਦੀ ਭਲਾਈ ਲਈ ਹਮੇਸ਼ਾ ਵਚਨਬਧ ਹਨ।

ਵਿਕਟਰੀ ਪਰੇਡ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ 1971 ਦੀ ਭਾਰਤ-ਪਾਕਿ ਜੰਗ ਦੌਰਾਨ ਸ਼ਹੀਦ ਹੋਏ ਸੈਨਿਕਾ ਦੇ ਪਰਿਵਾਰਕ ਮੈਂਬਰਾਂ ਨੂੰ ਸ਼ਹਿਰ ਵਾਸੀਆਂ ਵੱਲੋਂ ਵੱਖ-ਵੱਖ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸਨਮਾਨਿਤ ਕੀਤਾ ਗਿਆ। ਪਰੇਡ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਏ ਗਏ। ਆਰਮੀ ਬੈਂਡ ਦੇ ਜਵਾਨਾਂ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਵਿਸ਼ੇਸ ਤੌਰ ‘ਤੇ ਦੇਸ਼ ਭਗਤੀ ਦੇ ਗੀਤਾਂ ਦੀਆਂ ਧੁਨਾਂ ਨਾਲ ਸ਼ਹੀਦ ਸੈਨਿਕਾਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਘੰਟਾ ਘਰ ਚੌਕ ਵਿਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੇ ਰੂਪ ਵਿਚ ਇਹ ਪ੍ਰੇਡ ਸੰਪਨ ਹੋਈ। ਇੱਥੇ ਬ੍ਰੀਗੇਡੀਅਰ ਸੁਸ਼ੀਲ ਚਾਂਦਵਾਨੀ ਅਤੇ ਕਰਨਲ ਰਿਟਾ ਐਮਐਸ ਗਿੱਲ ਨੇ ਸੰਬੋਧਨ ਕੀਤਾ। ਐਮਐਸ ਗਿੱਲ ਨੇ 1971 ਦੀਆਂ ਯਾਦਾਂ ਸ਼ਹਿਰ ਵਾਸੀਆਂ ਨਾਲ ਸਾਂਝੀਆਂ ਕੀਤੀਆਂ। ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਬੱਚਿਆਂ ਨੇ ਭੰਗੜੇ ਦੀ ਪੇਸ਼ਕਾਰੀ ਦਿੱਤੀ। ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੇ ਉਤਸਾਹ ਨਾਲ ਇਸ ਪ੍ਰੇਡ ਵਿਚ ਸ਼ਿਰਕਤ ਕੀਤੀ। ਉਨ੍ਹਾਂ ਨੇ ਫੁੱਲਾਂ ਨਾਲ ਸਜੀਆਂ ਆਰਮੀ ਦੀਆਂ ਖੁੱਲੀਆਂ ਜੀਪਾਂ ਵਿਚ ਬਿਠਾ ਕੇ ਇਸ ਪ੍ਰੇਡ ਵਿਚ ਭਾਗ ਲਿਆ।

ਪ੍ਰੋਗਰਾਮ ਦੀ ਸਫਲਤਾ ਲਈ ਸ਼ਹੀਦੋਂ ਕੀ ਸਮਾਧੀ ਕਮੇਟੀ ਦੇ ਪ੍ਰਧਾਨ ਸ੍ਰੀ ਸੰਦੀਪ ਗਿਲਹੋਤਰਾ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਫਾਜ਼ਿਲਕਾ ਨੂੰ ਆਪਣੀ ਮਹਾਨ ਸੈਨਾ ਤੇ ਮਾਣ ਹੈ। ਇਸ ਮੌਕੇ ਏਡੀਸੀ ਸ੍ਰੀ ਸੁਭਾਸ਼ ਚੰਦਰ, ਐਸਡੀਐਮ ਸ੍ਰੀ ਕੰਵਰਜੀਤ ਸਿੰਘ ਮਾਨ, ਸ੍ਰੀ ਪ੍ਰਫੂਲ ਨਾਗਪਾਲ, ਸ਼ਸ਼ੀ ਕਾਂਤ, ਭਾਰਤੀ ਸ਼ੈਨਾ ਜਵਾਨਾਂ ਤੋਂ ਇਲਾਵਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਤੇ ਸ਼ਹਿਰ ਦੇ ਪਤਵੰਤੇ ਸੱਜਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ