Friday, March 29, 2024

ਵਾਹਿਗੁਰੂ

spot_img
spot_img

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ: ਲੌਂਗੋਵਾਲ

- Advertisement -

ਅੰਮ੍ਰਿਤਸਰ, 16 ਜਨਵਰੀ, 2020 –
1984 ’ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ. ਐਨ. ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1984 ਅੰਦਰ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਿੱਖ ਯਾਤਰੀਆਂ ਨੂੰ ਰੇਲ ਗੱਡੀਆਂ ’ਚੋਂ ਉਤਾਰ ਕੇ ਹੱਤਿਆ ਕੀਤੀ ਗਈ ਅਤੇ ਹੈਰਾਨੀ ਦੀ ਗੱਲ ਹੈ ਕਿ ਕਿਸੇ ਨੇ ਵੀ ਨਾ ਹੀ ਸਿੱਖਾਂ ਨੂੰ ਬਚਾਇਆ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜਸਟਿਸ ਢੀਂਗਰਾ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਸਾਫ਼ ਹੋ ਗਿਆ ਹੈ ਕਿ 1 ਅਤੇ 2 ਨਵੰਬਰ 1984 ਨੂੰ ਦਿੱਲੀ ਦੇ ਪੰਜ ਰੇਲਵੇ ਸਟੇਸ਼ਨਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ। ਇਸ ਵਿਚ ਇਹ ਵੀ ਸਾਫ਼ ਹੋਇਆ ਹੈ ਕਿ ਪੁਲਿਸ ਨੇ ਆਪਣੀ ਬਣਦੀ ਜ਼ੁੰਮੇਵਾਰੀ ਨਹੀਂ ਨਿਭਾਈ। ਨਾ ਹੀ ਘਟਨਾਵਾਰ ਅਤੇ ਨਾ ਹੀ ਅਪਰਾਧਵਾਰ ਐਫ.ਆਈ.ਆਰ. ਦਰਜ਼ ਕੀਤੀ ਗਈ। ਇਸ ਤੋਂ ਇਲਾਵਾ ਕਈ ਸ਼ਿਕਾਇਤਾਂ ਨੂੰ ਇਕ ਐਫ.ਆਈ.ਆਰ. ਵਿਚ ਹੀ ਮਿਲਾ ਦਿੱਤਾ ਗਿਆ।

ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ ਵਿਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸ਼ਲਾਖਾਂ ਪਿੱਛੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 35 ਸਾਲ ਬਾਅਦ ਅਜੇ ਤੱਕ ਸਿੱਖ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਇਸ ਜਾਂਚ ਰਿਪੋਰਟ ਦੇ ਅਧਾਰ ’ਤੇ 1984 ਸਿੱਖ ਕਤਲੇਆਮ ਵਿਚ ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ।

ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ 85 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੇ ਕਾਤਲਾਂ ਨੂੰ ਲੰਮਾ ਅਰਸਾ ਬੀਤਣ ਬਾਅਦ ਵੀ ਸਜ਼ਾਵਾਂ ਤੋਂ ਦੂਰ ਰੱਖਣਾ ਦੇਸ਼ ਦੇ ਲੋਕਤੰਤਰ ’ਤੇ ਸਵਾਲੀਆਂ ਨਿਸ਼ਾਨ ਹੈ। ਉਨ੍ਹਾਂ ਆਖਿਆ ਕਿ ਸਿੱਖ ਕਤਲੇਆਮ ਦਾ ਹਰ ਦੋਸ਼ੀ ਸਖ਼ਤ ਸਜ਼ਾ ਦਾ ਹੱਕਦਾਰ ਹੈ ਇਸ ਵਿਚ ਹੁਣ ਹੋਰ ਦੇਰੀ ਨਹੀਂ ਹੋਣੀ ਚਾਹੀਦੀ।

- Advertisement -

ਸਿੱਖ ਜਗ਼ਤ

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ’ਚ ਸਿੱਖ ਮਸਲਿਆਂ ਸਬੰਧੀ ਅਹਿਮ ਮਤੇ ਪਾਸ

ਯੈੱਸ ਪੰਜਾਬ ਅੰਮ੍ਰਿਤਸਰ, ਮਾਰਚ 29, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,256FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...