Thursday, April 25, 2024

ਵਾਹਿਗੁਰੂ

spot_img
spot_img

1984 ਸਿੱਖ ਨਸਲਕੁਸ਼ੀ ਨਾਲ ਸੰਬੰਧਤ ਵੈੱਬ ਸੀਰੀਜ਼ ‘ਗ੍ਰਹਿਣ’ ’ਤੇ ਤੁਰੰਤ ਰੋਕ ਲਗਾਈ ਜਾਵੇ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 21 ਜੂਨ, 2021
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਦੇ ਸੂਚਨਾ ਪ੍ਰਸਾਰਨ ਮੰਤਰਾਲੇ ਤੋਂ ਮੰਗ ਕੀਤੀ ਹੈ ਕਿ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ’ਤੇ ਅਧਾਰਿਤ ਵੈੱਬ ਸੀਰੀਜ਼ ‘ਗ੍ਰਹਿਣ’ ਜੋ 24 ਜੂਨ ਨੂੰ ਡਿਜਨੀ+ਹਾਟਸਟਾਰ ਪਲੇਟਫਾਰਮ ’ਤੇ ਰਲੀਜ਼ ਹੋ ਰਹੀ ਹੈ ’ਤੇ ਤੁਰੰਤ ਰੋਕ ਲਗਾਈ ਜਾਵੇ।

ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਦੇਸ਼ ਭਰ ਵਿਚ ਵਾਪਰੀਆਂ 1984 ਸਿੱਖ ਨਸਲਕੁਸ਼ੀ ਦੀਆਂ ਘਟਨਾਵਾਂ ਬਾਰੇ ‘ਗ੍ਰਹਿਣ’ ਨਾਂ ਦੀ ਵੈੱਬ ਸੀਰੀਜ਼ ਵਿੱਚ ਇੱਕ ਸਿੱਖ ਕਿਰਦਾਰ ਨੂੰ ਇਤਰਾਜ਼ਯੋਗ ਢੰਗ ਨਾਲ ਦਿਖਾਇਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਵਿੱਚ ਸਿੱਖ ਨਸਲਕੁਸ਼ੀ ਦਾ ਦੋਸ਼ ਇਕ ਸਿੱਖ ਕਿਰਦਾਰ ਸਿਰ ਹੀ ਮੜ੍ਹਿਆ ਜਾ ਰਿਹਾ ਹੈ, ਜੋ ਬਹੁਤ ਹੀ ਨਿੰਦਣਯੋਗ ਤੇ ਮਨਘੜਤ ਹੈ।

ਉਨ੍ਹਾਂ ਕਿਹਾ ਕਿ ‘ਗ੍ਰਹਿਣ’ ਵੈੱਬ ਸੀਰੀਜ਼ ਦੇ ਨਿਰਮਾਤਾ ਅਜੇ ਜੀ ਰਾਏ ਅਤੇ ਡਿਜਨੀ+ਹਾਟਸਟਾਰ ਦੇ ਮੁੱਖੀ ਸੁਨੀਲ ਰਾਯਨ ਨੂੰ ਬੀਬੀ ਨਿਰਪ੍ਰੀਤ ਕੌਰ ਵੱਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਵੀ ਹਮਾਇਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਇਸ ਵੈੱਬ ਸੀਰੀਜ਼ ਰਾਹੀਂ ਸਿੱਖਾਂ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਫਿਲਮਾਂ ਨਾਲ ਸਮਾਜ ਅੰਦਰ ਫਿਰਕਿਆਂ ਦੀ ਸਾਂਝੀਵਾਲਤਾ ਨੂੰ ਵੀ ਗਹਿਰੀ ਸੱਟ ਵੱਜਦੀ ਹੈ। ਇਸ ਲਈ ਅਜਿਹੇ ਸੰਵੇਦਨਸ਼ੀਲ ਅਤੇ ਇਤਰਾਜ਼ਯੋਗ ਰੋਝਾਨਾਂ ਨੂੰ ਰੋਕਣ ਲਈ ਸਰਕਾਰ ਨੂੰ ਸਖ਼ਤ ਆਈਟੀ ਨਿਯਮ ਬਣਾਉਣੇ ਚਾਹੀਦੇ ਹਨ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸੈਂਸਰ ਬੋਰਡ ਵਿਚ ਸਿੱਖ ਨੁਮਾਇੰਦਿਆਂ ਨੂੰ ਸ਼ਾਮਲ ਕਰਨਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਫਿਲਮ ਵਿਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਸੀਨ ਨੂੰ ਕੱਟਿਆ ਜਾ ਸਕੇ।

ਉਨ੍ਹਾਂ ਵੈੱਬ ਸੀਰੀਜ਼ ਨਿਰਮਾਤਾ ਅਤੇ ਡਿਜਨੀ+ਹਾਟਸਰਾਟ ਦੇ ਮੁਖੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਇਤਰਾਜ਼ਯੋਗ ਵੈੱਬ ਸੀਰੀਜ਼ ਨੂੰ ਰੀਲੀਜ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਓਐਸਡੀ ਡਾ. ਅਮਰੀਕ ਸਿੰਘ ਲਤੀਫ਼ਪੁਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...