Sunday, December 3, 2023

ਵਾਹਿਗੁਰੂ

spot_img

1984 Sikh Genocide ਦੇ ਸਾਜ਼ਿਸ਼ਕਾਰ Sajjan Kumar ਨੂੰ ਬਰੀ ਕੀਤਾ ਜਾਣਾ ਘੱਟ ਗਿਣਤੀਆਂ ਤੇ ਧਰਮ ਨਿਰਪੱਖਤਾ ਵਾਸਤੇ ਕਾਲਾ ਦਿਨ: Sukhbir Badal

- Advertisement -

ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ

ਯੈੱਸ ਪੰਜਾਬ
ਚੰਡੀਗੜ੍ਹ, 20 ਸਤੰਬਰ, 2023:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਕੇਸਾਂ ਵਿਚ ਤਿੰਨ ਸਿੱਖਾਂ ਦੇ ਕਤਲ ਕੇਸ ਵਿਚ ਸੱਜਣ ਕੁਮਾਰ ਦੀ ਰਿਹਾਈ ਘੱਟ ਗਿਣਤੀਆਂ ਤੇ ਧਰਮ ਨਿਰਪੱਖਤਾ ਵਾਸਤੇ ਕਾਲਾ ਦਿਨ ਤੇ ਨਿਆਂ, ਮਨੁੱਖੀ ਅਧਿਕਾਰਾਂ ਤੇ ਦੇਸ਼ ਵਿਚ ਕਾਨੂੰਨ ਦੇ ਰਾਜ ਦੇ ਨਾਂ ’ਤੇ ਕਾਲਾ ਧੱਬਾ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸੀ ਆਗੂ ਨੂੰ ਬਰੀ ਕੀਤੇ ਜਾਣ ਨੂੰ ਦਰਦਨਾਕ ਤੇ ਹੈਰਾਨੀਜਨਕ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਨਾਲ ਸਿੱਖ ਕੌਮ ਜੋ ਕਾਂਗਰਸ ਪਾਰਟੀ ਤੇ ਉਸਦੇ ਗੁਰਗਿਆਂ ਵੱਲੋਂ ਦਿੱਤੇ ਜ਼ਖ਼ਮਾਂ ਲਈ ਨਿਆਂ ਦੀ ਉਡੀਕ ਕਰ ਰਹੀ ਹੈ, ਜੋ ਆਨੇ ਬਹਾਨੇ ਟਾਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਇਕ ਚਿੱਟੇ ਨੰਗੇ ਕੇਸ ਨੂੰ ਅਦਾਲਤ ਵਿਚ ਸਾਬਤ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਅਦਾਲਤ ਵਿਚ ਕੇਸ ਸਾਬਤ ਕਰਨ ਵਿਚ ਜੋ ਕੋਈ ਵੀ ਅਯੋਗ ਸਾਬਤ ਹੋਇਆ ਹੈ ਉਸਨੂੰ ਇਸਦੀ ਜਵਾਬਦੇਹੀ ਦੇਣੀ ਪਵੇਗੀ। ਉਹਨਾਂ ਕਿਹਾ ਕਿ ਭਾਵੇਂ ਉਹ ਨਾਲ ਰਲਿਆਹੋਵੇ ਜਾਂ ਇਸਤਗਾਸਾ ਪੱਖ ਦੀ ਕਮਜੋ਼ਰ ਹੋਵੇਗੀ, ਇਸ ਘਟਨਾਕ੍ਰਮ ਨਾਲ ਸਭਿਅਕ ਦੁਨੀਆ ਸ਼ਰਮਸ਼ਾਰ ਹੋਈ ਹੈ।

ਉਹਨਾਂ ਕਿਹਾ ਕਿ ਸਿੱਖ ਕੌਮ 1984 ਤੋਂ ਨਸਲਕੁਸ਼ੀ ਦੇ ਕੇਸਾਂ ਵਿਚ ਨਿਆਂ ਦੀ ਉਡੀਕ ਕਰ ਰਹੀ ਹੈ ਜਿਹਨਾਂ ਦੀ ਗਾਂਧੀ ਪਰਿਵਾਰ ਨੇ 40 ਸਾਲ ਪਹਿਲਾਂ ਯੋਜਨਾਬੰਦੀ ਕਰ ਕੇ ਇਸਨੂੰ ਲਾਗੂ ਕੀਤਾ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕਾਤਲਾਂ ਨੂੰ ਸਜ਼ਾ ਦੁਆਉਣ ਵਿਚ ਨਾਕਾਮੀ ਕਰ ਕੇ ਦੇਸ਼ ਦੀ ਬਦਨਾਮੀ ਹੋ ਰਹੀ ਹੈ।

ਸਰਦਾਰ ਬਾਦਲ ਨੇ ਸਿੱਖ ਕੌਮ ਨੂੰ ਭਰੋਸਾ ਦੁਆਇਆਕਿ ਅਕਾਲੀ ਦਲ 1984 ਦੇ ਸਿੱਖ ਕਤਲੇਆਮ ਦੇ ਕੇਸਾਂ ਵਿਚ ਮਦਦ ਕਰਦਾ ਰਹੇਗਾ ਤੇ ਉਦੋਂ ਤੱਕ ਟਿਕ ਕੇ ਨਹੀਂ ਬੈਠੇਗਾ ਜਦੋਂ ਤੱਕ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲ ਜਾਂਦੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸੁਲਤਾਨਪੁਰ ਲੋਧੀ ਗੁਰਦੁਆਰਾ ਘਟਨਾ – ਮਣੀ ਅਕਾਲੀ ਦਲ ਕਿਹੜੇ ਮੂੰਹ ਨਾਲ ਧਰਨਾ ਲਾਉਣ ਜਾ ਰਿਹਾ ਧਰਨਾ: ਰਵੀਇੰਦਰ ਸਿੰਘ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ, 2023: ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸਾਬਕਾ ਸਪੀਕਰ ਨੇ ਸਤਾਧਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਤੇ ਦੋਸ਼ ਲਾਇਆ ਹੈ ਕਿ ਇਨ੍ਹਾ ਨੇ ਅਤੀਤ ਤੋਂ ਕੁਝ ਸਬਕ...

EcoSikh ਦੁਬਈ ਵਿੱਚ ਧਰਤੀ ਦੇ ਤਾਪਮਾਨ ਬਾਰੇ ਮੀਟਿੰਗ ਚ ਸ਼ਾਮਿਲ

ਯੈੱਸ ਪੰਜਾਬ ਦੁਬਈ, ਦਸੰਬਰ 2, 2023: ਵਾਸ਼ਿੰਗਟਨ ਸਥਿਤ ਵਾਤਾਵਰਣ ਜਥੇਬੰਦੀ ਈਕੋਸਿੱਖ ਦੁਬਈ ਵਿੱਚ ਹੋ ਰਹੀ ਸੰਸਾਰ ਪੱਧਰ ਦੀ ਧਰਤੀ ਨੂੰ ਬਚਾਉਣ ਲਈ ਸੱਦੀ ਗਈ ਮੀਟਿੰਗ COP28 ਵਿੱਚ ਪੰਜਾਬ ਅਤੇ ਭਾਰਤ ਚ...

ਮਨੋਰੰਜਨ

ਸੰਗੀਤਕਾਰ ਭੁਪਿੰਦਰ ਬੱਬਲ ਅਤੇ ਮਨਨ ਭਾਰਦਵਾਜ ਨੇ ਮੋਹਾਲੀ ਵਿਖੇ ਬਾਲੀਵੁੱਡ ਫਿਲਮ ‘ਐਨੀਮਲ’ ਦੀ ਮੇਜ਼ਬਾਨੀ ਕੀਤੀ

ਯੈੱਸ ਪੰਜਾਬ ਚੰਡੀਗੜ੍ਹ, 2 ਦਸੰਬਰ 2023: ਪ੍ਰਸਿੱਧ ਗਾਇਕ ਭੁਪਿੰਦਰ ਬੱਬਲ, ਜਿਨ੍ਹਾਂ ਨੇ ਸਭ ਤੋਂ ਦਮਦਾਰ ਤੇ ਰੌਂਗਟੇ ਖੜ੍ਹੇ ਕਰਨ ਵਾਲਾ ਗੀਤ “ਅਰਜਨ ਵੈਲੀ” ਗਾਇਆ ਅਤੇ ਪ੍ਰਸਿੱਧ ਸੰਗੀਤ ਨਿਰਮਾਤਾ ਮਨਨ ਭਾਰਦਵਾਜ ਨੇ ਪ੍ਰਸਿੱਧ ਕਲਾਕਾਰ ਰਣਬੀਰ ਕਪੂਰ, ਬੌਬੀ...

ਪਿਆਰ ਦੀ ਅਨੋਖੀ ਕਹਾਣੀ ਗੁਰਨਾਮ ਭੁੱਲਰ ਤੇ ਰੂਪੀ ਗਿੱਲ ਦੀ ਫ਼ਿਲਮ ‘ਪਰਿੰਦਾ ਪਾਰ ਗਿਆ’

ਜਿੰਦ ਜਵੰਦਾ ਜੀ ਐਸ ਗੋਗਾ ਪ੍ਰੋਡਕਸ਼ਨਜ਼ ਅਤੇ ਆਰ ਆਰ ਜੀ ਮੋਸ਼ਨ ਪਿਕਚਰਜ਼ ਦੇ ਸਹਿਯੋਗ ਨਾਲ ਬਣੀ ਗਾਇਕ ਤੇ ਨਾਇਕ ਗੁਰਨਾਮ ਭੁੱਲਰ ਤੇ ਅਦਾਕਾਰਾ ਰੂਪੀ ਗਿੱਲ ਦੀ ਜੋੜੀ ਵਾਲੀ ਫ਼ਿਲਮ ‘ਪਰਿੰਦਾ ਪਾਰ ਗਿਆ’ 24 ਨਵੰਬਰ 2023...

ਬੀਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਕਈ ਨਾਮੀ ਗਾਇਕਾਂ ਦੀ ਆਵਾਜ਼ ਵਿੱਚ ਸਾਂਝਾ ਕੀਤਾ ਨਵਾਂ ਗ਼ੀਤ ‘ਪੁਰਬ ਮੁਬਾਰਿਕ’

ਯੈੱਸ ਪੰਜਾਬ ਔਕਲੈਂਡ, 24 ਨਵੰਬਰ, 2023 (ਹਰਜਿੰਦਰ ਸਿੰਘ ਬਸਿਆਲਾ) ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਦੇਸ਼-ਵਿਦੇਸ਼ ’ਚ ਮਨਾਇਆ ਜਾ ਰਿਹਾ ਹੈ। ਹਰ ਸਾਲ ਜਿੱਥੇ ਗੁਰਬਾਣੀ ਦੀਆਂ ਨਵੀਂਆਂ ਐਲਬਮਾਂ ਆਉਂਦੀਆਂ ਹਨ...
spot_img
spot_img

ਸੋਸ਼ਲ ਮੀਡੀਆ

223,325FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...
error: Content is protected !!