Saturday, April 20, 2024

ਵਾਹਿਗੁਰੂ

spot_img
spot_img

2 ਕਿੱਲੋਵਾਟ ਤਕ ਦੇ ਬਿਜਲੀ ਕੁਨੈਕਸ਼ਨਾਂ ਵਾਲੇ ਉਪਭੋਗਤਾ ਪੀ.ਐਸ.ਪੀ.ਸੀ.ਐਲ. ਦੇ ਸੁਵਿਧਾ ਕੇਂਦਰ ਪੁੱਜ ਕੇ ਬਿੱਲ ਮੁਆਫ਼ ਕਰਵਾਉਣ: ਘਨਸ਼ਿਆਮ ਥੋਰੀ

- Advertisement -

ਯੈੱਸ ਪੰਜਾਬ
ਜਲੰਧਰ, 19 ਅਕਤੂਬਰ, 2021 –
ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਦੇ ਕੁਨੈਕਸ਼ਨਾਂ ਵਾਲੇ ਲੋੜਵੰਦ ਲਾਭਪਾਤਰੀਆਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ ਅਤੇ ਸਰਕਾਰ ਦੀ ਇਸ ਸਹੂਲਤ ਨੂੰ ਜ਼ਿਲ੍ਹਾ ਜਲੰਧਰ ਵਿਖੇ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਅੱਜ ਇਕ ਅਹਿਮ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਕਿਹਾ ਕਿ ਦੋ ਕਿਲੋਵਾਟ ਨਾਲ ਸਬੰਧਿਤ ਲਾਭਪਾਤਰੀ ਆਪਣੇ ਬਕਾਇਆ ਬਿੱਲ ਮੁਆਫ਼ ਕਰਵਾਉਣ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੁਵਿਧਾ ਸੈਂਟਰਾਂ ਵਿੱਚ ਦਫ਼ਤਰੀ ਸਮੇਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਜ਼ਿਲ੍ਹੇ ਦੇ ਕਰੀਬ ਇਕ ਲੱਖ ਲਾਭਪਾਤਰੀਆਂ ਨੁੂੰ ਇਸ ਸਹੂਲਤ ਦਾ ਲਾਭ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਜਲੰਧਰ ਸਰਕਲ ਅਧੀਨ ਪੈਂਦੀਆਂ ਡਿਵੀਜ਼ਨਾਂ ਵੈਸਟ ਡਿਵੀਜ਼ਨ ਦਫ਼ਤਰ ਮਕਸੂਦਾਂ, ਮਾਡਲ ਟਾਊਨ ਡਿਵੀਜ਼ਨ ਦੇ ਦਫ਼ਤਰ ਨੇੇੜੇ ਹੰਸ ਰਾਜ ਸਟੇਡੀਅਮ ,ਪੂਰਬੀ ਡਿਵੀਜ਼ਨ ਦੇ ਫੋਕਲ ਪੁਆਇੰਟ ਦਫ਼ਤਰ ਪਠਾਨਕੋਟ ਬਾਈਪਾਸ ਅਤੇ ਕੈਂਟ ਡਿਵੀਜ਼ਨ ਦੇ ਬੜਿੰਗਾ ਵਿਖੇ ਪਹੁੰਚ ਕਰ ਸਕਦੇ ਸਨ।

ਸ੍ਰੀ ਥੋਰੀ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਦੇ ਸੁਵਿਧਾ ਸੈਂਟਰਾ ਤੋਂ ਇਲਾਵਾ 28 ਅਤੇ 29 ਅਕਤੂਬਰ ਨੂੰ ਸਬ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ’ਤੇ ਲਗਾਏ ਜਾ ਰਹੇ ਸੁਵਿਧਾ ਕੈਂਪਾ ਵਿੱਚ ਜਾ ਕੇ ਵੀ ਇਸ ਸਹੂਲਤ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਲੈਣ ਲਈ ਕੋਈ ਅੰਤਿਮ ਮਿਤੀ ਨਿਸ਼ਚਿਤ ਨਹੀਂ ਕੀਤੀ ਗਈ ਹੈ।

ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਦੋ ਕਿਲੋਵਾਟ ਤੱਕ ਦੇ ਬਿੱਲਾਂ ਸਬੰਧੀ ਜੇਕਰ ਕੋਈ ਜਾਣਕਾਰੀ ਲੋੜੀਂਦੀ ਹੈ ਤਾਂ ਵੀ ਪੀ.ਐਸ.ਪੀ.ਸੀ.ਐਲ ਦੇ ਉਕਤ ਸੁਵਿਧਾ ਸੈਂਟਰਾ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਬੰਧੀ ਯਕੀਨੀ ਬਣਾਇਆ ਜਾਵੇ ਕਿ ਯੋਗ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਹਿਮਾਂਸ਼ੂ ਜੈਨ , ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ,ਐਸ.ਡੀ.ਐਮ ਜਲੰਧਰ-1 ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ.ਜਲੰਧਰ-2 ਸ੍ਰੀ ਬਲਬੀਰ ਰਾਜ ਸਿੰਘ, ਐਸ.ਡੀ.ਐਮ.ਸ਼ਾਹਕੋਟ ਸ੍ਰੀ ਲਾਲ ਵਿਸ਼ਵਾਸ, ਐਸ.ਡੀ.ਐਮ. ਨਕੋਦਰ ਮੈਡਮ ਪੂਨਮ ਸਿੰਘ, ਸਹਾਇਕ ਕਮਿਸ਼ਨਰ(ਅੰਡਰ ਟਰੇਨਿੰਗ) ਸ੍ਰੀ ਓਜਸਵੀ ਅਲੰਕਾਰ, ਸਹਾਇਕ ਕਮਿਸ਼ਨਰ(ਜਨਰਲ) ਸ੍ਰੀ ਹਰਦੀਪ ਸਿੰਘ, ਸੀਨੀਅਰ ਐਕਸੀਅਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਵੈਸਟ ਸ੍ਰੀ ਸੰਨੀ ਭਾਗਰਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...