Thursday, April 18, 2024

ਵਾਹਿਗੁਰੂ

spot_img
spot_img

2 ਜੁਲਾਈ ਤੋਂ ਸ਼ੁਰੂ ਹੋਵੇਗੀ ਰੋਜ਼ਾਨਾ ਮੋਗਾ ਤੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸ ਸੇਵਾ

- Advertisement -

ਯੈੱਸ ਪੰਜਾਬ
ਮੋਗਾ, 29 ਜੂਨ , 2022 –
ਸ਼ਹਿਰ ਮੋਗਾ ਤੋਂ ਰੋਜ਼ਾਨਾ ਨਵੀਂ ਦਿੱਲੀ ਹਵਾਈ ਅੱਡੇ ਤੱਕ ਜਾਣ ਵਾਲੀ ਸੁਪਰ ਲਗਜ਼ਰੀ ਵੋਲਵੋ ਬੱਸ ਮੋਗਾ ਬੱਸ ਸਟੈਂਡ ਵਿਖੇ ਪਹੁੰਚ ਚੁੱਕੀ ਹੈ। ਇਹ ਬੱਸ 2 ਜੁਲਾਈ ਤੋਂ ਮਾਲਵੇ, ਖਾਸ ਕਰਕੇ ਜ਼ਿਲ੍ਹਾ ਮੋਗਾ, ਦੇ ਲੋਕਾਂ ਨੂੰ ਨਵੀਂ ਦਿੱਲੀ ਹਵਾਈ ਅੱਡੇ ਦਾ ਆਉਣ ਜਾਣ ਦਾ ਸਫ਼ਰ ਕਰਾਉਣ ਲੱਗੇਗੀ। ਇਸ ਬੱਸ ਨੂੰ ਸਵੇਰੇ 9 ਵਜੇ ਹਲਕਾ ਮੋਗਾ ਦੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਰੋਡਵੇਜ਼ ਮੋਗਾ ਡੀਪੂ ਦੇ ਜਨਰਲ ਮੈਨੇਜਰ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਇਹ ਨਵੀਂ ਨਕੋਰ ਬੱਸ ਲਈ ਸਪੈਸ਼ਲ ਸਟਾਫ਼ ਤਾਇਨਾਤ ਕਰ ਦਿੱਤਾ ਗਿਆ ਹੈ। ਇਸ ਬੱਸ ਰਾਹੀਂ ਸਫ਼ਰ ਕਰਨ ਉੱਤੇ ਪ੍ਰਤੀ ਸਵਾਰੀ ਇਕ ਪਾਸੇ ਦਾ 1165 ਰੁਪਏ ਕਿਰਾਇਆ ਵੀ ਨਿਰਧਾਰਤ ਕਰ ਦਿੱਤਾ ਗਿਆ ਹੈ। ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਅੱਡੇ ਦੇ 15 ਨੰਬਰ ਕਾਉੰਟਰ ਤੋਂ ਚੱਲਿਆ ਕਰੇਗੀ। ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਮਾਲਵਾ ਦੇ ਬਾਕੀ ਜ਼ਿਲ੍ਹਿਆਂ ਨਾਲੋਂ ਸਭ ਤੋਂ ਵੱਧ ਐਨ ਆਰ ਆਈ ਪਰਿਵਾਰ ਰਹਿੰਦੇ ਹਨ। ਜਿਸ ਕਾਰਨ ਜ਼ਿਲ੍ਹਾ ਮੋਗਾ ਨੂੰ ਇਸ ਦਾ ਬਹੁਤ ਲਾਭ ਮਿਲੇਗਾ। ਇਹ ਬੱਸ ਰੋਜ਼ਾਨਾ ਮੋਗਾ ਦੇ ਮੁੱਖ ਬੱਸ ਸਟੈਂਡ ਤੋਂ ਸਵੇਰੇ 9 ਵਜੇ ਚੱਲਿਆ ਕਰੇਗੀ ਅਤੇ 8 ਘੰਟਿਆਂ ਵਿੱਚ ਦਿੱਲੀ ਹਵਾਈ ਅੱਡੇ ਪਹੁੰਚਿਆ ਕਰੇਗੀ। ਉਸ ਉਪਰੰਤ ਰਾਤ ਨੂੰ 11 ਵਜੇ ਤੱਕ ਫਲਾਇਟਾਂ ਦੀ ਉਡੀਕ ਕਰਕੇ ਵਾਪਿਸ ਮੋਗਾ ਲਈ ਚੱਲਿਆ ਕਰੇਗੀ ਅਤੇ ਸਵੇਰੇ 7:30 ਵਜੇ ਮੋਗਾ ਪਹੁੰਚਿਆ ਕਰੇਗੀ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਦੀ ਬੁਕਿੰਗ ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਵੈੱਬਸਾਈਟਾਂ ਤੋਂ ਬਹੁਤ ਸੌਖੇ ਢੰਗ ਨਾਲ ਕੀਤੀ ਜਾ ਸਕਦੀ ਹੈ। ਇਨ੍ਹਾਂ ਬੱਸਾਂ ਦੇ ਆਉਣ-ਜਾਣ ਦਾ ਸਮਾਂ ਸਾਰਣੀ ਵੀ ਵੈੱਬਸਾਈਟਾਂ ਤੇ ਉਪਲਬਧ ਹੈ। ਉਹਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਐਲਾਨ ਮੁਤਾਬਿਕ ਬੱਸ ਵਿਚ ਵੱਧ ਤੋਂ ਵੱਧ ਸਹੂਲਤਾਂ ਮੁਹਈਆ ਕਰਵਾਈਆਂ ਜਾਣਗੀਆਂ।

ਦੱਸਣਯੋਗ ਹੈ ਕਿ ਦਹਾਕਿਆਂ ਤੋਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਹੀ ਇਸ ਰੂਟ ਉਤੇ ਬੱਸਾਂ ਚਲਾ ਰਿਹਾ ਸੀ ਅਤੇ ਆਪਣੀ ਮਨਮਰਜ਼ੀ ਨਾਲ ਕਿਰਾਇਆ ਵਸੂਲ ਕੇ ਲੋਕਾਂ ਨੂੰ ਲੁੱਟ ਰਿਹਾ ਸੀ। ਇਨ੍ਹਾਂ ਲੋਕਾਂ ਨੇ ਇਸ ਕਾਰੋਬਾਰ ਉਤੇ ਇਜਾਰੇਦਾਰੀ ਕਾਇਮ ਕਰ ਲਈ ਸੀ ਅਤੇ ਲੋਕਾਂ ਦਾ ਸ਼ੋਸ਼ਣ ਕਰ ਰਹੇ ਸਨ।

ਇਹ ਵੀ ਦੱਸਣਯੋਗ ਹੈ ਕਿ ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਵੱਡੀ ਗਿਣਤੀ ਪਰਵਾਸੀ ਭਾਰਤੀ ਹਮੇਸ਼ਾ ਇਹ ਸ਼ਿਕਾਇਤ ਕਰਦੇ ਸਨ ਕਿ ਕਿਉਂ ਸਿਰਫ਼ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਹੀ ਇਸ ਰੂਟ ਉਤੇ ਬੱਸਾਂ ਚਲਾਉਣ ਦਾ ਹੱਕ ਹੈ ਅਤੇ ਕਿਉਂ ਪੰਜਾਬ ਸਰਕਾਰ ਇਨ੍ਹਾਂ ਰੂਟਾਂ ਉਤੇ ਬੱਸਾਂ ਨਹੀਂ ਚਲਾ ਰਹੀ।

ਉਹਨਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...