- Advertisement -
ਯੈੱਸ ਪੰਜਾਬ
ਲੁਧਿਆਣਾ, 16 ਮਈ, 2021:
ਸਨਿਚਰਵਾਰ ਨੂੰ ਜਗਰਾਉਂ ਦੀ ਨਵੀਂ ਦਾਣਾ ਮੰਡੀ ਵਿੱਚ ਦੋ ਏ.ਐਸ.ਆਈਜ਼ ਦੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ 4 ਗੈਂਗਸਟਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਇਨ੍ਹਾਂ ਗੈਂਗਸਟਰਾਂ ਦੀ ਭਾਲ ਵਿੱਚ ਜੁਟੀ ਪੁਲਿਸ ਵੱਲੋਂ ਐਤਵਾਰ ਨੂੰ ਇਨ੍ਹਾਂ ਦੀਆਂ ਤਸਵੀਰਾਂ ਅਤੇ ਨਾਂਵਾਂ ਵਾਲਾ ਇਕ ਪੋਸਟਰ ਵੀ ਜਾਰੀ ਕਰ ਦਿੱਤਾ ਗਿਆ ਹੈ ਅਤੇ ਆਮ ਲੋਕਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਇਨ੍ਹਾਂ ਬਾਰੇ ਇਤਲਾਹ ਪੁਲਿਸ ਨੂੰ ਦੇਣ।
ਐਸ.ਐਸ.ਪੀ.ਲੁਧਿਆਣਾ ਦਿਹਾਤੀ ਵੱਲੋਂ ਜਾਰੀ ਇਸ਼ਤਿਹਾਰ ਵਿੱਚ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਜੈਪਾਲ ਭੁੱਲਰ ਵਾਸੀ ਫਿਰੋਜ਼ਪੁਰ, ਬਲਜਿੰਦਰ ਸਿੰਘ ਬੱਬੀ ਵਾਸੀ ਮਹੱਲਾ ਖ਼ੁਰਦ ਮੋਗਾ, ਜਸਪ੍ਰੀਤ ਸਿੰਘ ਵਾਸੀ ਖ਼ਰੜ ਅਤੇ ਦਰਸ਼ਨ ਸਿੰਘ ਪਿੰਡ ਸਹੌਲੀ, ਜ਼ਿਲ੍ਹਾ ਲੁਧਿਆਣਾ ਪੁਲਿਸ ਨੂੰ ਲੋੜੀਂਦੇ ਹਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ
- Advertisement -