Tuesday, April 23, 2024

ਵਾਹਿਗੁਰੂ

spot_img
spot_img

2 ‘ਮੋਸਟ ਵਾਂਟੇਡ’ ਗੈਂਗਸਟਰ ਸਾਥੀ ਸਣੇ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਦੋਹਰੇ ਕਤਲ ਕੇਸ ਅਤੇ ਲੁਧਿਆਣਾ ਸੋਨੇ ਦੀ ਡਕੈਤੀ ਮਾਮਲੇ ਵਿੱਚ ਸਨ ਲੋੜੀਂਦੇ

- Advertisement -

ਯੈੱਸ ਪੰਜਾਬ
ਚੰਡੀਗੜ/ਅੰਮਿ੍ਰਤਸਰ, 27 ਜੁਲਾਈ, 2021 –
ਪੰਜਾਬ ਪੁਲਿਸ ਨੇ ਅੱਜ ਅਜਨਾਲਾ, ਅੰਮਿ੍ਰਤਸਰ ਦੇ ਪਿੰਡ ਚਮਿਆਰੀ ਵਿਖੇ ਕੀਤੀ ਵਿਸ਼ੇਸ਼ ਕਾਰਵਾਈ ਦੌਰਾਨ ਦੋ ਲੋੜੀਂਦੇ ਗੈਂਗਸਟਰਾਂ ਅਤੇ ਉਨਾਂ ਦੇ ਸਾਥੀ ਨੂੰ ਗਿ੍ਰਫਤਾਰ ਕੀਤਾ ਹੈ। ਪੁਲਿਸ ਨੇ ਉਨਾਂ ਪਾਸੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

ਗੈਂਗਸਟਰਾਂ ਦੀ ਪਛਾਣ ਦਇਆ ਸਿੰਘ ਉਰਫ ਪ੍ਰੀਤ ਸ਼ੇਖੋਂ ਉਰਫ ਪ੍ਰੀਤ ਉਰਫ ਲੱਡੂ ਵਾਸੀ ਪਿੰਡ ਸੰਗਨਾ, ਚਾਟੀਵਿੰਡ ਅਤੇ ਜਰਮਨਜੀਤ ਸਿੰਘ ਉਰਫ ਨਿੱਕਾ ਖਡੂਰੀਆ ਵਾਸੀ ਚੰਬਾ ਖੁਰਦ, ਤਰਨਤਾਰਨ ਵਜੋਂ ਹੋਈ ਹੈ। ਉਕਤ ਮੁਲਜ਼ਮ ਤਰਨਾਤਾਰਨ ਦੇ ਪੱਟੀ ਵਿਖੇ ਜੂਨ, 2021 ਵਿੱਚ ਹੋਏ ਦੋਹਰੇ ਕਤਲ ਕੇਸ, ਸਾਲ 2020 ਵਿਚ ਲੁਧਿਆਣਾ ਵਿਖੇ ਹੋਈ ਢਾਈ ਕਿਲੋ ਸੋਨੇ ਦੀ ਡਕੈਤੀ ਤੋਂ ਇਲਾਵਾ ਕਤਲ, ਕਤਲ ਦੀ ਕੋਸ਼ਿਸ਼, ਕਾਰ ਖੋਹਣ ਤੇ ਜਬਰੀ ਲੁੱਟ ਦੇ ਕਈ ਮਾਮਲਿਆਂ ਸਮੇਤ ਹੋਰ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦੇ ਸਨ।

ਤੀਸਰੇ ਮੁਲਜ਼ਮ ਦੀ ਪਹਿਚਾਣ ਗੁਰਲਾਲ ਸਿੰਘ ਵਾਸੀ ਪਿੰਡ ਕਮਾਲਪੁਰ, ਤਰਨਤਾਰਨ ਵਜੋਂ ਹੋਈ ਹੈ ਜੋ ਕਿ ਉਕਤ ਦੋਵਾਂ ਗੈਂਗਸਟਰਾਂ ਦਾ ਕਰੀਬੀ ਸਾਥੀ ਹੈ ਜਿਸਨੇ ਅਜਨਾਲਾ ਦੇ ਪਿੰਡ ਚਮਿਆਰੀ ਵਿਖੇ ਆਪਣੇ ਸਹੁਰਿਆਂ ਦੇ ਘਰ ਲੁਕਣ ਵਿੱਚ ਇਨਾਂ ਗੈਂਗਸਟਰਾਂ ਦੀ ਮਦਦ ਕੀਤੀ ਸੀ। ਗੁਰਲਾਲ ਪੈਰੋਲ ’ਤੇ ਬਾਹਰ ਹੈ ਅਤੇ ਕਤਲ ਤੇ ਕਤਲ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿਚ ਲੋੜੀਂਦਾ ਹੈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਦੋਵੇਂ ਗੈਂਗਸਟਰ ਆਪਣੇ ਕੈਨੇਡਾ ਦੇ ਰਹਿਣ ਵਾਲੇ ਸਾਥੀ ਲਖਬੀਰ ਸਿੰਘ ਉਰਫ ਲੰਢਾ ਪੱਟੀ ਨਾਲ ਮਿਲ ਕੇ ਵਿਸ਼ੇਸ਼ ਕਰਕੇ ਅੰਮਿ੍ਰਤਸਰ ਇਲਾਕੇ ਦੇ ਪ੍ਰਮੁੱਖ ਕਾਰੋਬਾਰੀਆਂ ਅਤੇ ਪੇਸ਼ੇਵਰਾਂ ਨੂੰ ਫੋਨ ’ਤੇ ਡਰਾ ਧਮਕਾ ਕੇ ਪੈਸੇ ਮੰਗਣ ਵਿੱਚ ਸ਼ਾਮਲ ਸਨ। ਲੰਢਾ ਪੱਟੀ ਜੋ ਕਿ ਪੱਟੀ ਦਾ ਵਸਨੀਕ ਹੈ, ਇਸ ਸਮੇਂ ਕਨੈਡਾ ਵਿੱਚ ਹੈ ਅਤੇ ਪੱਟੀ ਵਿਖੇ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਹੈ।

ਇਸ ਕਾਰਵਾਈ ਦੇੇ ਵੇਰਵੇ ਸਾਂਝੇ ਕਰਦਿਆਂ ਉਨਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ) ਅਤੇ ਅੰਮਿ੍ਰਤਸਰ ਦਿਹਾਤੀ ਪੁਲਿਸ ਨੇ ਦੋਵਾਂ ਗੈਂਗਸਟਰਾਂ ਨੂੰ ਫੜਨ ਲਈ ਵਿਸ਼ੇਸ਼ ਕਾਰਵਾਈ ਕੀਤੀ।

ਉਨਾਂ ਕਿਹਾ ਕਿ ਇਹ ਕਾਰਵਾਈ ਪੁਲਿਸ ਲਈ ਕਾਫ਼ੀ ਚੁਣੌਤੀਪੂਰਨ ਸੀ, ਕਿਉਂਕਿ ਜਿਸ ਘਰ ਵਿਚ ਗੈਂਗਸਟਰਾਂ ਨੇ ਪਨਾਹ ਲਈ ਸੀ, ਉਹ ਬਹੁਤ ਸੰਘਣੀ ਆਬਾਦੀ ਵਾਲੇ ਪਿੰਡ ਵਿਚ ਸੀ ਅਤੇ ਪੁਲਿਸ ਨੂੰ ਇਹ ਇਤਲਾਹ ਵੀ ਸੀ ਕਿ ਗੁਰਲਾਲ ਦਾ ਸਹੁਰਾ ਪਰਿਵਾਰ ਵੀ ਉਸੇ ਘਰ ਵਿਚ ਰਹਿ ਰਿਹਾ ਹੈ।

ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਘੇਰਾਬੰਦੀ ਕੀਤੀ ਤਾਂ ਗੈਂਗਸਟਰਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਪਰ ਪੁਲਿਸ ਨੇ ਇਹ ਧਿਆਨ ਵਿੱਚ ਰੱਖਦਿਆਂ ਕਿ ਮੁੱਠਭੇੜ ਵਿੱਚ ਕੋਈ ਸਥਾਨਕ ਪਿੰਡ ਵਾਸੀ ਜਖ਼ਮੀ ਨਾ ਹੋ ਜਾਵੇ, ਠਰੰਮੇ ਤੋਂ ਕੰਮ ਲੈਂਦਿਆਂ ਕਿਸੇ ਵੀ ਤਰਾਂ ਦੀ ਜਵਾਬੀ ਗੋਲੀਬਾਰੀ ਤੋਂ ਟਾਲਾ ਵੱਟਦਿਆਂ ਪੁਲਿਸ ਨੇ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਮਨਾਉਣ ਦਾ ਫੈਸਲਾ ਕੀਤਾ ਅਤੇ ਇਸ ਦੌਰਾਨ ਉਨਾਂ ਨੇ ਸਥਾਨਕ ਪਿੰਡ ਵਾਸੀਆਂ ਦੀ ਮਦਦ ਵੀ ਲਈ।

ਉਨਾਂ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਪਾਸੋਂ ਇੱਕ ਸਵਿਫਟ ਕਾਰ, .12 ਬੋਰ ਰਾਈਫਲ, ਤਿੰਨ .32 ਬੋਰ ਪਿਸਤੌਲ, ਇੱਕ .315 ਬੋਰ ਦੇਸੀ ਪਿਸਤੌਲ, ਇੱਕ 9 ਐਮ.ਐਮ. ਪਿਸਤੌਲ ਅਤੇ ਗੋਲੀ ਸਿੱਕੇ ਤੋਂ ਇਲਾਵਾ ਤਿੰਨ ਮੋਬਾਈਲ ਫੋਨ ਅਤੇ ਦੋ ਡੌਂਗਲਾਂ ਵੀ ਬਰਾਮਦ ਕੀਤੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਬਾਅਦ ਪੁਲਿਸ ਨੇ ਗੁਰਲਾਲ ਨੂੰ ਤਰਨਤਾਰਨ ਦੇ ਕਮਾਲਪੁਰ ਵਿਖੇ ਉਸਦੇ ਘਰ ਤੋਂ ਗਿ੍ਰਫਤਾਰ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...