Saturday, May 18, 2024

ਵਾਹਿਗੁਰੂ

spot_img
spot_img

2016 ਤੋਂ ਬਾਅਦ ਭਰਤੀ ਹੋਏ 133 ਪੁਲਿਸ ਮੁਲਾਜ਼ਮਾਂ ਦੇ ਥਾਣਿਆਂ ’ਚ ਤਬਾਦਲੇ ਕੀਤੇ: ਐਸ.ਐਸ.ਪੀ. ਦੁੱਗਲ

- Advertisement -

ਯੈੱਸ ਪੰਜਾਬ
ਪਟਿਆਲਾ, 28 ਅਕਤੂਬਰ, 2020 –
ਸਾਲ 2016 ਤੋਂ ਬਾਅਦ ਪੰਜਾਬ ਪੁਲਿਸ ‘ਚ ਭਰਤੀ ਹੋਏ ਪ੍ਰੋਬੇਸ਼ਨਰ ਥਾਣੇਦਾਰ ਅਤੇ ਸਿਪਾਹੀ ਜੋ ਹਾਲੇ ਤੱਕ ਤਿੰਨ ਸਾਲ ਲਈ ਥਾਣਿਆਂ ‘ਚ ਤਾਇਨਾਤ ਨਹੀਂ ਹੋਏ ਸਨ, ਅੱਜ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਅਜਿਹੇ 133 ਮੁਲਾਜ਼ਮਾਂ ਦੇ ਤਬਾਦਲੇ ਕਰਕੇ ਉਨ੍ਹਾਂ ਨੂੰ ਥਾਣਿਆਂ ‘ਚ ਤਾਇਨਾਤ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਾਲ 2016 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਥਾਣਿਆਂ ਦੇ ਕੰਮਕਾਜ ਤੋਂ ਜਾਣੂ ਕਰਵਾਉਣ ਲਈ ਤਿੰਨ ਸਾਲ ਥਾਣਿਆਂ ‘ਚ ਤਾਇਨਾਤ ਕਰਨ ਦੇ ਹੁਕਮਾਂ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਅਜਿਹੇ 133 ਪੁਲਿਸ ਮੁਲਾਜ਼ਮ ਜਿਨ੍ਹਾਂ ਨੇ ਆਪਣਾ ਥਾਣਿਆਂ ‘ਚ ਤਿੰਨ ਸਾਲ ਦਾ ਸਮਾਂ ਪੂਰਾ ਨਹੀਂ ਕੀਤਾ ਹੈ, ਉਨ੍ਹਾਂ ਦੇ ਤਬਾਦਲੇ ਥਾਣਿਆਂ ‘ਚ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ ‘ਚ 4 ਥਾਣੇਦਾਰ ਅਤੇ 129 ਸਿਪਾਹੀ ਸ਼ਾਮਲ ਹਨ ਜਿਨ੍ਹਾਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੇ ਚੌਕੀਆਂ ‘ਚ ਤਾਇਨਾਤ ਕੀਤਾ ਗਿਆ ਹੈ।

ਐਸ.ਐਸ.ਪੀ. ਨੇ ਦੱਸਿਆ ਕਿ ਇਸ ਨਾਲ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਲਿਸ ਦੇ ਕੰਮਕਾਜ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਾਲ ਹੀ ਕੰਮ ਵਿਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਆਵੇਗੀ।

ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਿਸ ਜਿਥੇ ਕਰੋਨਾ ਮਹਾਂਮਾਰੀ ਵਿੱਚ ਆਪਣੀ ਡਿਊਟੀ ਤਨਦੇਹੀ ਨਾਲ ਦਿਨ ਰਾਤ ਨਿਭਾ ਰਹੀ ਹੈ, ਉਥੇ ਹੀ ਪਟਿਆਲਾ ਜ਼ਿਲ੍ਹੇ ਨੂੰ ਕਰਾਇਮ ਮੁਕਤ ਰੱਖਣ ਲਈ ਵੀ ਯਤਨਸ਼ੀਲ ਹੈ।


Click here to Like us on Facebook


 

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...