Thursday, December 26, 2024
spot_img
spot_img
spot_img

2019 ਬੈੱਚ ਦੀ IAS ਅਧਿਕਾਰੀ ਮਨੀਸ਼ਾ ਰਾਣਾ ਨੇ PDA ਦੇ ਮੁੱਖ ਪ੍ਰਸ਼ਾਸਕ ਵਜੋਂ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਪਟਿਆਲਾ, 20 ਜੂਨ, 2024

2019 ਬੈਚ ਦੀ ਆਈ.ਏ.ਐਸ. ਅਧਿਕਾਰੀ ਮਨੀਸ਼ਾ ਰਾਣਾ ਨੇ ਪਟਿਆਲਾ ਵਿਕਾਸ ਅਥਾਰਟੀ ਦੇ ਮੁੱਖ ਪ੍ਰਸ਼ਾਸਕ ਦਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੇ ਨਾਲ-ਨਾਲ ਇੱਕ ਹੋਰ ਜਿੰਮੇਵਾਰੀ ਸੌਂਪੀ ਹੈ।

ਇੱਥੇ ਅਰਬਨ ਅਸਟੇਟ ਵਿਖੇ ਸਥਿਤ ਪੀ.ਡੀ.ਏ. ਦੇ ਦਫ਼ਤਰ ਵਿਖੇ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਪਟਿਆਲਾ ਵਿਕਾਸ ਅਥਾਰਟੀ ਅਧੀਨ ਆਉਂਦੇ ਅਰਬਨ ਅਸਟੇਟ ਤੇ ਹੋਰ ਕਲੋਨੀਆਂ ਦੇ ਵਸਨੀਕਾਂ ਨੂੰ ਪਾਰਦਰਸ਼ੀ ਤੇ ਸਮਾਂ ਬੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗਾ।

ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਦਿਆਂ ਹੀ ਅਰਬਨ ਅਸਟੇਟ ਵਿਖੇ ਬੀਤੇ ਸਾਲ ਆਏ ਹੜ੍ਹਾਂ ਵਰਗੀ ਸਥਿਤੀ ਨਾਲ ਭਵਿੱਖ ਵਿੱਚ ਨਜਿੱਠਣ ਲਈ ਪੀ.ਡੀ.ਏ. ਅਧਿਕਾਰੀਆਂ ਨਾਲ ਬੈਠਕ ਕਰਕੇ ਰੂਪ ਰੇਖਾ ਉਲੀਕੀ ਅਤੇ ਲੋੜੀਂਦੇ ਕੰਮਾਂ ਦੇ ਟੈਂਡਰ ਤੁਰੰਤ ਲਗਾਉਣ ਦੇ ਨਿਰਦੇਸ਼ ਦਿੱਤੇ।

ਮੁੱਖ ਪ੍ਰਸ਼ਾਸਕ ਨੇ ਕਿਹਾ ਕਿ ਪਿਛਲੇ ਸਾਲ ਆਏ ਹੜ੍ਹਾਂ ਕਰਕੇ ਅਰਬਨ ਅਸਟੇਟ ਵਿਖੇ ਹੋਏ ਨੁਕਸਾਨ ਦੇ ਚੱਲਦਿਆਂ ਪੀ.ਡੀ.ਏ. ਆਪਣੇ ਅਧੀਨ ਆਉਂਦੇ ਸਾਰੇ ਕਾਰਜਾਂ ਨੂੰ ਪੂਰੀ ਤਨਦੇਹੀ ਨਾਲ ਸਮੇਂ ਸਿਰ ਨਿਪਟਾ ਲਵੇਗਾ। ਜ਼ਿਕਰਯੋਗ ਹੈ ਕਿ ਮਨੀਸ਼ਾ ਰਾਣਾ ਐਸ.ਡੀ.ਐਮ. ਸਰਦੂਲਗੜ੍ਹ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ