Friday, March 29, 2024

ਵਾਹਿਗੁਰੂ

spot_img
spot_img

2022 ‘ਚ ਨੌਜਵਾਨਾਂ ਨੂੰ ਤਰਜੀਹ ਦੇਵੇਗੀ ਆਮ ਆਦਮੀ ਪਾਰਟੀ: ਭਗਵੰਤ ਮਾਨ

- Advertisement -

ਚੰਡੀਗੜ੍ਹ, 13 ਜੁਲਾਈ 2020 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਨੌਜਵਾਨ ਵਰਗ ਨੂੰ ਤਰਜ਼ੀਹ ਦੇਵੇਗੀ।

ਭਗਵੰਤ ਮਾਨ ਸੋਮਵਾਰ ਨੂੰ ਚੰਡੀਗੜ੍ਹ ‘ਚ ਮੀਡੀਆ ਦੇ ਰੂਬਰੂ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਉਮਰ ਪੱਖੋਂ ਸਭ ਤੋਂ ਛੋਟੀ ਪਾਰਟੀ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਅੱਜ ਦੇਸ਼ ਦੀ ਸਭ ਤੋਂ ਵੱਡੀ ਉਮੀਦ ਬਣ ਚੁੱਕੀ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ,” ਬਿਨਾਂ ਸ਼ੱਕ ਬੀਤੇ ਸਮੇਂ ‘ਚ ਆਮ ਆਦਮੀ ਪਾਰਟੀ ਕੋਲੋਂ ਵੀ ਗ਼ਲਤੀਆਂ ਹੋਈਆਂ ਹੋਣਗੀਆਂ, ਕਿਉਂਕਿ ਗ਼ਲਤੀਆਂ ਵੀ ਕੰਮ ਕਰਨ ਵਾਲਿਆਂ ਕੋਲੋਂ ਹੀ ਹੁੰਦੀਆਂ ਹਨ, ਪਰੰਤੂ ਆਮ ਆਦਮੀ ਪਾਰਟੀ ਨੇ ਆਪਣੇ ਤਜਰਬਿਆਂ ਅਤੇ ਗ਼ਲਤੀਆਂ ਤੋਂ ਕਾਫ਼ੀ ਸਬਕ ਸਿੱਖੇ ਹਨ।”

ਭਗਵੰਤ ਮਾਨ ਨੇ ਕਿਹਾ ਕਿ ਦੂਸਰੀਆਂ ਰਿਵਾਇਤੀ ਪਾਰਟੀਆਂ ਆਪਣੇ ਸਵਾਰਥਾਂ ਅਤੇ ਸੱਤਾ ਪ੍ਰਾਪਤੀ ਲਈ ਨੌਜਵਾਨਾਂ ਨੂੰ ਵਰਤਦੀਆਂ ਰਹੀਆਂ ਹਨ, ਪਰੰਤੂ ਆਮ ਆਦਮੀ ਪਾਰਟੀ ਨੇ ਨੌਜਵਾਨਾਂ ਨੂੰ ਉਹ ਮੌਕੇ ਦਿੱਤੇ ਹਨ ਜੋ ਅਕਾਲੀ-ਕਾਂਗਰਸੀ ਆਗੂਆਂ ਨੇ ਆਪਣੇ ਧੀਆਂ-ਪੁੱਤਰਾਂ ਲਈ ਰਾਖਵੇਂ ਰੱਖੇ ਹੋਏ ਸਨ। ਪੰਜਾਬ ਅਤੇ ਦਿੱਲੀ ਦੇ ਨੌਜਵਾਨ ਵਿਧਾਇਕ ਇਸ ਦੀ ਪ੍ਰਤੱਖ ਮਿਸਾਲ ਹਨ।

ਇੱਕ ਜਵਾਬ ‘ਚ ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਮੁਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਲਗਭਗ ਸਾਰੇ ਹੀ ਆਗੂ ਗੈਰ-ਸਿਆਸੀ ਪਰਿਵਾਰਾਂ ਨਾਲ ਸੰਬੰਧਿਤ ਹਨ, ਜਿੰਨਾ ਨੇ ਆਪਣੇ-ਆਪਣੇ ਰੁਤਬੇ ਅਹੁਦੇ ਅਤੇ ਕੰਮਕਾਰ ਤਿਆਗ ਕੇ ਦੇਸ਼ ਦਾ ਭਵਿੱਖ ਸੰਵਾਰਨ ਦਾ ਬੀੜਾ ਚੁੱਕਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਬਹੁਤ ਸਾਰੇ ਆਗੂ ਖ਼ਾਸ ਕਰ ਕੇ ਨੌਜਵਾਨ ਆਗੂ ਜਿਸ ਉਸਾਰੂ ਉਮੀਦ ਨਾਲ ਅਕਾਲੀ-ਕਾਂਗਰਸੀਆਂ ‘ਚ ਗਏ ਹਨ, ਉਹ ਬੇਹੱਦ ਨਿਰਾਸ਼ ਅਤੇ ਦੁਖੀ ਹਨ।

ਉਹ ਦੇਖ ਚੁੱਕੇ ਹਨ ਕਿ ਪਸੀਨਾ ਉਹ ਵਹਾਉਂਦੇ ਹਨ ਪਰੰਤੂ ਫ਼ਾਇਦਾ ਦੋ-ਚਾਰ ਪਰਿਵਾਰ ਉਠਾ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਹਿਤੈਸ਼ੀ ਅਤੇ ਲੋਕ ਹਿਤੈਸ਼ੀ ਉਸਾਰੂ ਸੋਚ ਵਾਲੇ ਹਰੇਕ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦਾ ਸੱਦਾ ਦਿੰਦੇ ਹਨ।


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...