Thursday, April 18, 2024

ਵਾਹਿਗੁਰੂ

spot_img
spot_img

2022 ਦੀਆਂ ਚੋਣਾਂ ਲਈ ਕੌਣ ਹੋਵੇਗਾ ਕਾਂਗਰਸ ਦਾ ਚਿਹਰਾ? ਸੁਖ਼ਬੀਰ ਬਾਦਲ ਦਾ ਕਾਂਗਰਸ ਹਾਈਕਮਾਂਡ ਤੋਂ ਸਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਸਤੰਬਰ, 2021 –
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਹਾਈ ਕਮਾਂਡ ਨੂੰ ਆਖਿਆ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਮੁੱਖ ਮੰਤਰੀ ਦੇ ਅਹੁਦੇ ਲਈ ਪਾਰਟੀ ਦਾ ਚੇਹਰਾ ਸਪਸ਼ਟ ਕਰੇ ਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਹ ਮੁੱਖ ਮੰਤਰੀ ਬਦਲ ਕੇ ਆਪਣੀਆਂ ਨਾਕਾਮੀਆਂ ’ਤੇ ਪਰਦਾ ਨਹੀਂ ਪਾ ਸਕਦੀ।

ਸਰਦਾਰ ਸੁਖਬੀਰ ਸਿੰਘ ਬਾਦਲ ਇਥੇ ਸੀਨੀਅਰ ਕਾਂਗਰਸੀ ਆਗੂ ਤੇ ਪ੍ਰਮੁੱਖ ਉਦਮੀ ਜਗਦੇਵ ਸਿੰਘ ਬੋਪਾਰਾਏ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਮੌਕੇ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰ ਰਹੇ ਸਨ। ਸਰਦਾਰ ਬੋਪਾਰਾਏ, ਜਿਹਨਾਂ ਨੇ ਪਾਇਲ ਵਿਧਾਨ ਸਭਾ ਹਲਕੇ ਤੋਂ ਆਪਣੀ ਸਮੁੱਚੀ ਟੀਮ ਸਮੇਤ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ, ਨੇ ਕਿਹਾ ਕਿ ਉਹਨਾਂ ਦਾ ਕਾਂਗਰਸ ਵਿਚ ਮਨ ਦੁਖੀ ਹੋ ਗਿਆ ਸੀ ਕਿਉਂਕਿ ਕਾਂਗਰਸ ਨੂੰ ਸਿਰਫ ਲੋਕਾਂ ਨੁੰ ਲੁੱਟਣ ਵਿਚ ਦਿਲਚਸਪੀ ਹੈ।

ਉਹਨਾਂ ਐਲਾਨ ਕੀਤਾ ਕਿ ਉਹ ਬਿਨਾਂ ਸ਼ਰਤ ਅਕਾਲੀ ਦਲ ਵਿਚ ਸ਼ਾਮਲ ਹੋਏ ਹਨ ਅਤੇ ਉਹ ਅਕਾਲੀ ਦਲ ਦੀਆਂ ਲੋਕ ਪੱਖੀ ਤੇ ਗਰੀਬ ਪੱਖੀ ਨੀਤੀਆਂ ਦਾ ਪਾਇਲ ਹਲਕੇ ਦੇ ਨਾਲ ਦੋਆਬਾ ਵਿਚ ਪ੍ਰਚਾਰ ਕਰਨਗੇ। ਅਕਾਲੀ ਦਲ ਦੇ ਪ੍ਰਧਾਨ ਨੇ ਉਹਨਾਂ ਨੂੰ ਪਾਰਟੀ ਵਿਚ ਜੀ ਆਇਆਂ ਕਹਿੰਦਿਆਂ ਭਰੋਸਾ ਦੁਆਇਆ ਕਿ ਉਹਨਾਂ ਨੁੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

ਇਸ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਇਹ ਜਾਨਣਾ ਚਾਹੁੰਦੇ ਹਨ ਕਿ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਕੌਣ ਹੋਵੇਗਾ। ਉਹਨਾਂ ਕਿਹਾ ਕਿ ਪਹਿਲਾਂ ਕਾਂਗਰਸ ਹਾਈ ਕਮਾਂਡ ਨੇ ਇਕ ਨਾਂ ਦਾ ਐਲਾਨ ਕਰ ਦਿੱਤਾ ਸੀ ਪਰ ਜਦੋਂ ਇਸ ’ਤੇ ਇਤਰਾਜ਼ ਉਠਿਆ ਤਾਂ ਉਸਨੇ ਦੋਵੇਂ ਨਾਵਾਂ ਦਾ ਐਲਾਨ ਕਰ ਕੇ ਕਹਿ ਦਿੱਤਾ ਕਿ ਦੋਵਾਂ ਦੀ ਅਗਵਾਈ ਹੇਠ ਚੋਣਾਂ ਲੜੀਆ ਜਾਣਗੀਆਂ।

ਉਹਨਾਂ ਕਿਹਾ ਕਿ ਛੇਤੀ ਹੀ ਇਸ ਕੰਮ ਵਾਸਤੇ ਆਗੂਆਂ ਦੀ ਗਿਣਤੀ ਤਿੰਨ ਹੋ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬੀ ਜਾਨਣਾ ਚਾਹੁੰਦੇ ਹਨ ਕਿ ਅਸਲ ਆਗੂ ਕੌਣ ਹੈ ਕਿਉਂਕਿ ਪਹਿਲਾਂ ਵੀ ਸਿਖ਼ਰਲੀ ਕੁਰਸੀ ਦੀ ਲੜਾਈ ਵਿਚ ਪਹਿਲੀ ਪਸੰਦ ਹੋਰ ਸੀ ਤੇ ਫਿਰ ਦੂਜੀ ਪਸੰਦ ਦੀਆਂ ਤਸਵੀਰਾਂ ਜਾਰੀ ਹੋ ਗਈਆਂ ਤੇ ਅਖੀਰ ਵਿਚ ਮੁੱਖ ਮੰਤਰੀ ਵਜੋਂ ਕੋਈ ਹੋਰ ਉਮੀਦਵਾਰ ਸਾਹਮਣੇ ਆ ਗਿਆ।

ਸਰਦਾਰ ਬਾਦਲ ਨੇ ਕਿਹਾ ਕਿ ਇਸ ਸਭ ਕੁਝ ਨੇ ਸਾਬਤ ਕੀਤਾ ਹੈ ਕਿ ਕਾਂਗਰਸ ਪਾਰਟੀ ਵਿਚਲੀ ਲੜਾਈ ਦਾ ਲੋਕਾਂ ਦੇ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਹੈ ਤੇ ਇਹ ਸਿਖ਼ਰਲੀ ਕੁਰਸੀ ਦੀ ਲੜਾਈ ਹੈ। ਉਹਨਾਂ ਕਿਹਾ ਕਿ ਇਹ ਸੱਤਾ ਹਾਸਲ ਕਰਨ ਦੀ ਲੜਾਈ ਹੈ। ਉਹਨਾਂ ਕਿਹਾ ਕਿ ਜਿਥੇ ਅਹੁਦਾ ਛੱਡਣ ਵਾਲੀ ਲੀਡਰਸ਼ਿਪ ਨੇ ਸੁਬੇ ਨੁੰ ਲੁੱਟਿਆ, ਉਥੇ ਹੀ ਜਿਸਨੇ ਅਹੁਦਾ ਸੰਭਾਲਿਆ, ਉਹ ਅਗਲੇ ਤਿੰਨ ਮਹੀਨਿਆਂ ਵਿਚ ਇਹੋ ਕੁਝ ਹੀ ਕਰਨਾ ਚਾਹੁੰਦਾ ਹੈ।

ਉੁਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸਾਰੀ ਕਾਂਗਰਸ ਪਾਰਟੀ ਹੀ ਪੰਜਾਬੀਆਂ ਨੁੰ ਫੇਲ੍ਹ ਕਰਨ ਲਈ ਜ਼ਿੰਮੇਵਾਰ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੇ ਪਿੱਛੇ ਸਨ ਤੇ ਸਾਰੇ ਵਾਅਦਿਆਂ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੋੜਤਾ ਕੀਤੀ ਸੀ ਪਰ ਇਹਨਾਂ ਵਿਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਕਾਂਗਰਸ ਪਾਰਟੀ ਹੁਣ ਮੁੱਖ ਮੰਤਰੀ ਬਦਲ ਕੇ ਲੋਕਾਂ ਨੁੰ ਮੂਰਖ ਬਣਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਪੰਜਾਬੀ ਇੰਨੇ ਮੂਰਖ ਨਹੀਂ ਹਨ ਤੇ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੁੰ ਇਸਦਾ ਜਵਾਬ ਦੇਣਗੇ।

ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ ਅਤੇ ਇਸ਼ਰ ਸਿੰਘ ਮੇਹਰਬਾਨ ਵੀ ਹਾਜ਼ਰ ਸਨ।

ਇਸ ਮੌਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਜਗਦੇਵ ਸਿੰਘ ਬੋਪਾਰਾਏ ਐਮ ਡੀ ਬੋਪਾਰਾਏ ਇਲੈਕਟ੍ਰਿਕਲ ਹਲਕਾ ਪਾਇਆ, ਹਰਦੀਪ ਸਿੰਘ ਬੋਪਾਰਾਏ ਡਾਇਰੈਕਟਰ ਬੋਪਾਰਾਏ ਇਲੈਕਟ੍ਰਿਕਲਜ਼, ਮੋਹਨ ਸਿੰਘ ਪਾਇਲ ਮੌਜੂਦਾ ਵਿਧਾਇਕ ਲਖਵੀਰ ਸਿੰਘ ਲੱਖਾ ਦੇ ਚਾਚਾ ਜੀ, ਲਖਵਿੰਦਰ ਸਿੰਘ, ਵਰਿੰਦਰ ਕੁਮਾਰ ਬਾਵਾ ਪਾਇਲ, ਵਿਜੇ ਕੁਮਾਰ ਪਾਇਨ, ਸੁਰਜੀਤ ਸਿੰਘ ਪਾਇਲ, ਕਰਨੈਲ ਸਿੰਘ ਗੁਧਾਣੀ ਖੁਰਦ, ਸੁਰਜੀਤ ਸਿੰਘ ਗੁਧਾਣੀ ਖੁਰਦ, ਸੁਖਵਿੰਦਰ ਸਿੰਘ ਗੁਧਾਣੀ ਖੁਰਕ, ਲਖਵੀਰ ਸਿੰਘ ਗੁਧਾਣੀ ਖੁਰਦ, ਗੁਰਮਿੰਦਰ ਸਿੰਘ ਹੈਪੀ ਗੁਧਾਣੀ ਖੁਰਦ, ਹਰਮੀਤ ਸਿੰਘ ਮਕਸੂਦੜਾ, ਗੁਰਮੇਲ ਸਿੰਘ ਮਕਸੂਦੜਾ, ਜਸਪ੍ਰੀਤ ਸਿੰਘ ਮਕਸੂਦੜਾ, ਅਵਤਾਰ ਸਿੰਘ ਮਕਸੂਦੜਾ, ਸਰਬਜੀਤ ਸਿੰਘ ਮਕਸੂਦੜਾ, ਮੇਲੀ ਰਾਮ ਦਾਊਮਾਜਰਾ, ਰਾਜ ਸਿੰਘ ਸ਼ਾਹਪੁਰ, ਬਲਵੀਰ ਸਿੰਘ ਗੁਧਾਣੀ ਕਲਾਂ ਤੇ ਬੂਟਾ ਸਿੰਘ ਬਾਗਲੀ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...