Friday, April 19, 2024

ਵਾਹਿਗੁਰੂ

spot_img
spot_img

2022 ਦੀ ਚੋਣ ਲਈ ਪ੍ਰਸ਼ਾਂਤ ਕਿਸ਼ੋਰ ਦੀ ਵਾਪਸੀ – ਕੈਪਟਨ ਅਮਰਿੰਦਰ ਦੇ ‘ਪ੍ਰਿੰਸੀਪਲ ਐਡਵਾਈਜ਼ਰ’ ਬਣੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਇਕ ਅਹਿਮ ਫ਼ੈਸਲਾ ਕਰਦਿਆਂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ‘ਪ੍ਰਿੰਸੀਪਲ ਐਡਵਾਈਜ਼ਰ’ ਨਿਯੁਕਤ ਕੀਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦੀ ਸੂਚਨਾ ਖ਼ੁਦ ਆਪਣੇ ਟਵਿੱਟਰ ਹੈਂਡਲ ਰਾਹੀਂ ਦਿੱਤੀ ਹੈ।

ਪ੍ਰਸ਼ਾਂਤ ਕਿਸ਼ੋਰ ਦੀ ਨਿਯੁਕਤੀ ਦੇ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਹਨਾਂ ਨੂੰ ਕੈਬਨਿਟ ਮੰਤਰੀ ਦਾ ਦਰਜਾ ਪ੍ਰਾਪਤ ਹੋਵੇਗਾ।

ਉਨ੍ਹਾਂ ਟਵੀਟ ਕਰਕੇ ਕਿਹਾ ਕਿ ਉਹਨਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਉਨ੍ਹਾਂ ਦੇ ਪ੍ਰਿੰਸੀਪਲ ਐਡਵਾਈਜ਼ਰ ਵਜੋਂ ‘ਜੁਆਇਨ’ ਕਰ ਲਿਆ ਹੈ। ਮੈਂ ਉਨ੍ਹਾਂ ਦੇ ਨਾਲ ਪੰਜਾਬ ਲੋਕਾਂ ਦੇ ਭਲੇ ਲਈ ਕੰਮ ਕਰਨ ਦਾ ਇੱਛੁਕ ਹਾਂ।

ਪ੍ਰਸ਼ਾਂਤ ਕਿਸ਼ੋਰ ਦੀ ਇਹ ਨਿਯੁਕਤੀ ਉਸ ਵੇਲੇ ਹੋਰ ਵੀ ਅਹਿਮ ਹੋ ਜਾਂਦੀ ਹੈ ਜਦ ਰਾਜ ਅੰਦਰ ਵਿਧਾਨ ਸਭਾ ਚੋਣਾਂ ਨੂੰ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ।

ਪ੍ਰਸ਼ਾਂਤ ਕਿਸ਼ੋਰ ਹੁਰਾਂ ਨੇ ਕੈਪਟਨ ਅਮÇੰਰਦਰ ਸਿੰਘ ਨਾਲ 2017 ਦੀਆਂ ਅਸੰਬਲੀ ਚੋਣਾਂ ਵੇਲੇ ਵੀ ਕੰਮ ਕੀਤਾ ਸੀ। ਉਨ੍ਹਾਂ ਨੇ ਹੀ ਕੈਪਟਨ ਅਮਰਿੰਦਰ ਸਿੰਘ ਦੀ ਚੋਣ ਮੁਹਿੰਮ ‘ਡਿਜ਼ਾਈਨ’ ਕੀਤੀ ਸੀ ਅਤੇ ਇਸ ਦਾ ਅਸਰ ਵੀ ਵੇਖ਼ਣ ਨੂੰ ਮਿਲਿਆ ਸੀ ਜਦ ਚੋਣ ਨਤੀਜਿਆਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਨੇ ਵੱਡੀ ਜਿੱਤ ਦਰਜ ਕਰਕੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਸੀ।

ਜਾਣਕਾਰ ਸੂਤਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਂਤ ਕਿਸ਼ੋਰ 2022 ਦੀਆਂ ਚੋਣਾਂ ਲਈ ਮੁੜ ਕੈਪਟਨ ਅਮਰਿੰਦਰ ਸਿੰਘ ਵਾਸਤੇ ਰਣਨੀਤੀ ਤੈਅ ਕਰਨ ਤੋਂ ਇਲਾਵਾ ਪਿਛਲੀਆਂ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਮੁਕੰਮਲ ਕਰਨ ਤੋਂ ਇਲਾਵਾ ਇਹ ਵੀ ਕੋਸ਼ਿਸ਼ ਕਰਨਗੇ ਕਿ ਇਹ ਸੁਨੇਹਾ ਵੀ ਪੰਜਾਬ ਦੇ ਲੋਕਾਂ ਤਕ ਜਾਵੇ ਕਿ ਪਿਛਲੀਆਂ ਚੋਣਾਂ ਵਿੱਚ ਜੋ ਕਿਹਾ ਸੀ ਉਹ ਕਰ ਵਿਖ਼ਾਇਆ ਗਿਆ ਹੈ।

ਪ੍ਰਸ਼ਾਂਤ ਕਿਸ਼ੋਰ ਹਾਲ ਦੀ ਘੜੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਤ੍ਰਿਣਾਮੂਲ ਕਾਂਗਰਸ ਨਾਲ ਵੀ ਜੁੜੇ ਹੋਏ ਹਨ ਅਤੇ ਉਨ੍ਹਾਂ ਨੇ ਹੀ ਤ੍ਰਿਣਾਮੂਲ ਦੀ ਚੋਣ ਮੁਹਿੰਮ ਰਣਨੀਤੀ ਵੀ ਵੇਖ਼ੀ ਹੈ।

ਦਿਲਚਸਪ ਗੱਲ ਇਹ ਰਹੀ ਕਿ ਪ੍ਰਸ਼ਾਂਤ ਕਿਸ਼ੋਰ ਨੇ ਟਵਿੱਟਰ ’ਤੇ ਹੀ ਇਹ ਚੁਣੌਤੀ ਦੇ ਮਾਰੀ ਸੀ ਕਿ ਜੇ ਤ੍ਰਿਣਾਮੂਲ ਨੂੰ ਹਰਾ ਕੇ ਭਾਜਪਾ ਪੱਛਮੀ ਬੰਗਾਲ ਵਿੱਚ ਸੱਤਾ ਵਿੱਚ ਆਈ ਤਾਂ ਉਹ ਟਵਿੱਟਰ ਤੋਂ ਲਾਂਭੇ ਹੋ ਜਾਣਗੇ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਇਹ ਇਸ਼ਾਰਾ ਦੇ ਚੁੱਕੇ ਹਨ ਕਿ ਉਹ ਅਗਲੀ ਵਾਰ ਫ਼ਿਰ ਚੋਣ ਲੜਨ ਅਤੇ ਮੁੱਖ ਮੰਤਰੀ ਬਣਨ ਲਈ ਤਿਆਰ ਹਨ।

ਇੰਜ ਜਾਪਦਾ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਲਈ ਕੰਮ ਸ਼ੁਰੂ ਕਰ ਦਿੱਤਾ ਹੋਇਆ ਹੈ। ਸੂਤਰਾਂ ਅਨੁਸਾਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖ਼ੜ ਵੱਲੋਂ ਪਿਛਲੇ ਦਿਨੀਂ ਇਕ ਪੱਤਰਕਾਰ ਸੰਮੇਲਨ ਦੌਰਾਨ ‘ਕੈਪਟਨ 2022 ਲਈ’ ਦਾ ਨਾਅਰਾ ਦਿੱਤਾ ਜਾਣਾ ਵੀ ਪ੍ਰਸ਼ਾਂਤ ਕਿਸ਼ੋਰ ਦਾ ਹੀ ਦਿੱਤਾ ਨਾਅਰਾ ਹੋ ਸਕਦਾ ਹੈ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...