Thursday, April 25, 2024

ਵਾਹਿਗੁਰੂ

spot_img
spot_img

2022 ਪੰਜਾਬ ਵਿਧਾਨ ਸਭਾ ਚੋਣਾਂ: ਕੋਵਿਡ ਕਾਰਨ ਸੂਬੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ ਵਧਾ ਕੇ 24689 ਕੀਤੀ: ਸੀ.ਈ.ਓ. ਡਾ: ਰਾਜੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਸਤੰਬਰ, 2021:
ਮੁੱਖ ਚੋਣ ਅਧਿਕਾਰੀ (ਸੀਈਓ), ਪੰਜਾਬ ਡਾ. ਕਰੁਣਾ ਰਾਜੂ ਨੇ ਅੱਜ ਕਿਹਾ ਕਿ ਤਰਕਸੰਗਤਕਰਨ ਤੋਂ ਬਾਅਦ ਸੂਬੇ ਵਿੱਚ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ।

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਕਾਰਨ ਇੱਕ ਪੋਲਿੰਗ ਬੂਥ ਵਿੱਚ ਆਉਣ ਵਾਲੇ ਵੋਟਰਾਂ ਦੀ ਗਿਣਤੀ 1400 ਤੋਂ ਘਟਾ ਕੇ 1200 ਕਰ ਦਿੱਤੀ ਗਈ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਭਰ ਦੇ ਪੋਲਿੰਗ ਬੂਥਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ।

ਡਾ. ਰਾਜੂ ਨੇ ਇਹ ਵੀ ਕਿਹਾ ਕਿ ਤਰਕਸੰਗਤ ਪ੍ਰਕਿਰਿਆ ਤੋਂ ਬਾਅਦ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਲੋੜੀਂਦੀਆਂ ਈਵੀਐਮਜ਼ ਦਾ ਪ੍ਰਬੰਧ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੱਧ ਪ੍ਰਦੇਸ਼ ਦੇ ਵੱਖ -ਵੱਖ ਜ਼ਿਲ੍ਹਿਆਂ ਤੋਂ 10500 ਕੰਟਰੋਲ ਯੂਨਿਟਾਂ (ਸੀਯੂ) ਅਤੇ 21100 ਵੀਵੀਪੈਟ ਮਸ਼ੀਨਾਂ ਨੂੰ ਪੰਜਾਬ ਦੇ ਵੱਖ -ਵੱਖ ਜ਼ਿਲ੍ਹਿਆਂ ਵਿੱਚ ਪਹੁੰਚਾਈਆਂ ਜਾ ਰਹੀਆਂ ਹਨ। ਡਾ. ਰਾਜੂ ਨੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਨਾਲ ਸੀਈਓ ਪੰਜਾਬ ਦਫ਼ਤਰ ਕੋਲ 45316 ਬੈਲਟ ਯੂਨਿਟਾਂ (ਬੀਯੂ), 34942 ਕੰਟਰੋਲਿੰਗ ਯੂਨਿਟਾਂ (ਸੀਯੂ) ਅਤੇ 37576 ਵੀਵੀਪੈਟ ਮਸ਼ੀਨਾਂ ਹੋ ਜਾਣਗੀਆਂ।

ਮੁੱਖ ਚੋਣ ਅਧਿਕਾਰੀ ਨੇ ਭਰੋਸਾ ਦਿਵਾਇਆ ਕਿ ਇਹਨਾਂ ਮਸ਼ੀਨਾਂ ਨੂੰ ਲਿਆਉਣ ਸਮੇਂ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਐਸ.ਓ.ਪੀਜ਼ ਦੀ ਪਾਲਣਾ ਕੀਤੀ ਜਾ ਰਹੀ ਹੈ। ਡਾ. ਰਾਜੂ ਨੇ ਕਿਹਾ ਕਿ ਜ਼ਿਲਾਵਾਰ ਨੋਡਲ ਅਫਸਰ ਇਨ੍ਹਾਂ ਮਸ਼ੀਨਾਂ ਨੂੰ ਮੱਧ ਪ੍ਰਦੇਸ਼ ਤੋਂ ਜੀਪੀਐਸ ਫਿੱਟ ਕੀਤੇ ਵਿਸ਼ੇਸ਼ ਟ੍ਰਾਂਸਪੋਰਟ ਕੰਟੇਨਰਾਂ ਵਿੱਚ ਢੁੱਕਵੀਂ ਸਕੈਨਿੰਗ ਬਾਅਦ ਸਖ਼ਤ ਸੁਰੱਖਿਆ ਅਧੀਨ ਲਿਆ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ 10 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਮਾਨਸਾ ਅਤੇ ਅੰਮ੍ਰਿਤਸਰ ਵਿੱਚ ਈਵੀਐਮ-ਵੀਵੀਪੈਟ ਸੁਰੱਖਿਅਤ ਢੰਗ ਨਾਲ ਜ਼ਿਲ੍ਹਾ ਹੈੱਡਕੁਆਰਟਰ ਪਹੁੰਚ ਗਈਆਂ ਹਨ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਇਹ ਮਸ਼ੀਨਾਂ ਦੋ ਦਿਨਾਂ ਦੇ ਅੰਦਰ ਪਹੁੰਚ ਜਾਣਗੀਆਂ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) ਨਿਰਧਾਰਤ ਸਮੇਂ ਵਿੱਚ ਐਸ.ਓ.ਪੀਜ਼ ਅਨੁਸਾਰ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜਸੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਵੇਅਰਹਾਊਸ ਸਥਾਪਤ ਕੀਤੇ ਗਏ ਹਨ ਜਿਨ੍ਹਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਨਾਲ ਨਾਲ ਬਹੁ-ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡਾ. ਰਾਜੂ ਨੇ ਕਿਹਾ ਕਿ ਮੌਜੂਦਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦਿਆਂ ਸਾਵਧਾਨੀਆਂ ਵੀ ਸਖ਼ਤੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਅੱਗੇ ਕਿਹਾ ਕਿ ਸੂਬੇ ਵਿੱਚ ਨਿਰਵਿਘਨ, ਪਾਰਦਰਸ਼ੀ, ਸ਼ਾਂਤੀਪੂਰਨ ਅਤੇ ਮੁਸ਼ਕਲ ਰਹਿਤ ਚੋਣਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,182FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...