Thursday, December 5, 2024
spot_img
spot_img
spot_img
spot_img

2500 ਰੁਪਏ ਰਿਸ਼ਵਤ ਲੈਣ ਵਾਲੇ ਵਣ ਗਾਰਡ ਨੂੰ Punjab Vigilance Bureau ਨੇ ਕੀਤਾ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 4 ਦਸੰਬਰ, 2024

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਜੰਗਲਾਤ ਵਿਭਾਗ Mansa ਵਿਖੇ ਤਾਇਨਾਤ ਇੱਕ ਵਣ ਗਾਰਡ Manpreet Singh ਨੂੰ 2500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਗੁਰਪ੍ਰੀਤ ਸਿੰਘ ਵਾਸੀ ਖੋਖਰ ਰੋਡ, ਮਾਨਸਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ Vigilance Bureau ਨੂੰ ਸੰਪਰਕ ਕਰਕੇ ਦੱਸਿਆ ਕਿ ਉਹ ਇੱਕ ਮਸ਼ੀਨੀ ਰੇਹੜੀ ਚਲਾ ਕੇ ਆਪਣੀ ਰੋਜ਼ੀ-ਰੋਟੀ ਕਮਾਉਂਦਾ ਹੈ ਅਤੇ ਉਸਨੇ ਸੜਕ ਕਿਨਾਰੇ ਇੱਕ ਲੱਕੜ ਦਾ ਟੁਕੜਾ ਦੇਖਿਆ ਅਤੇ ਆਪਣੀ ਮੋਟਰ ਰੇਹੜੀ ਵਿੱਚ ਲੱਦ ਲਿਆ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਿਹਾ ਸੀ ਤਾਂ ਉਕਤ ਵਣ ਗਾਰਡ ਨੇ ਉਸਨੂੰ ਲੱਕੜ ਚੋਰੀ ਕਰਨ ਦੇ ਦੋਸ਼ ਵਿੱਚ ਜੁਰਮਾਨਾ ਕਰਨ ਦੀ ਧਮਕੀ ਦਿੱਤੀ ਅਤੇ ਕੋਈ ਕਾਰਵਾਈ ਨਾ ਕਰਨ ਬਦਲੇ ਉਸਨੂੰ 5,000 ਰੁਪਏ ਦੀ ਰਿਸ਼ਵਤ ਦੇਣ ਲਈ ਕਿਹਾ।

ਸ਼ਿਕਾਇਤ ਅਨੁਸਾਰ 4,000 ਰੁਪਏ ਵਿੱਚ ਸੌਦਾ ਤੈਅ ਹੋ ਗਿਆ ਅਤੇ ਉਕਤ ਮੁਲਾਜ਼ਮ 1400 ਰੁਪਏ ਪਹਿਲੀ ਕਿਸ਼ਤ ਵੀ ਲੈ ਚੁੱਕਾ ਹੈ ਅਤੇ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਜੰਗਲਾਤ ਗਾਰਡ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਬਾਕੀ ਬਚੀ 1100 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ