Thursday, April 25, 2024

ਵਾਹਿਗੁਰੂ

spot_img
spot_img

26 ਜਨਵਰੀ ਦੀ ਟਰੈਕਟਰ ਪਰੇਡ ਹਰ ਹਾਲ ਨਿਕਲੇਗੀ: ਕਿਸਾਨਾਂ ਨੇ ਦਿੱਲੀ ਤੇ ਹਰਿਆਣਾ ਪੁਲਿਸ ਨੂੰ ਸਾਫ਼ ਕੀਤੀਆਂ ਇਹ ਗੱਲਾਂ!

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 19 ਜਨਵਰੀ, 2021:
26 ਜਨਵਰੀ ਨੂੰ ਸੰਘਰਸ਼ਸ਼ੀਲ ਕਿਸਾਨਾਂ ਵੱਲੋਂ ਦਿੱਲੀ ਵਿੱਚ ਕੀਤੇ ਜਾਣ ਵਾਲੀ ਕਿਸਾਨ ਟਰੈਕਟਰ ਪਰੇਡ ਦੇ ਸੰਬੰਧ ਵਿੱਚ ਅੱਜ ਦਿੱਲੀ ਪੁਲਿਸ ਤੇ ਹਰਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਵਿਚਾਲੇ ਹੋਈ ਇਕ ਅਹਿਮ ਮੀਟਿੰਗ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਪੁਲਿਸ ਨੂੰ ਇਹ ਸਾਫ਼ ਕਰ ਦਿੱਤਾ ਕਿ ਉਹ ਟਰੈਕਟਰ ਪਰੇਡ ਦੇ ਮਾਮਲੇ ਵਿੱਚ ਕਿਸੇ ਸਮਝੌਤੇ ਦੀ ਰੌਂਅ ਵਿੱਚ ਨਹੀਂ ਹਨ ਅਤੇ ਇਹ ਟਰੈਕਟਰ ਪਰੇਡ ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ, ਹਰ ਹਾਲ ਵਿੱਚ ਕੱਢੀ ਜਾਵੇਗੀ।

ਅੱਜ ਦਿੱਲੀ ਪੁਲਿਸ ਹੈਡਕੁਆਰਟਰਜ਼ ’ਤੇ ਦਿੱਲੀ ਅਤੇ ਹਰਿਆਣਾ ਪੁਲਿਸ ਦੇ ਉੇੱਚ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਸ: ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਸ੍ਰੀ ਯੋਗਿੰਦਰ ਯਾਦਵ, ਸ: ਜਗਮੋਹਨ ਸਿੰਘ ਅਤੇ ਸ: ਜਗਜੀਤ ਸਿੰਘ ਡੱਲੇਵਾਲ ਆਦਿ ਸ਼ਾਮਲ ਸਨ।

ਮੀਟਿੰਗ ਵਿੱਚ ਹੋਈ ਗੱਲਬਾਤ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਯੋਗਿੰਦਰ ਯਾਦਵ ਨੇ ਦੱਸਿਆ ਕਿ ਅੱਜ ਕਿਸਾਨ ਜੱਥੇਬੰਦੀਆਂ ਵੱਲੋਂ ਪੁਲਿਸ ਦੀ ਬੇਨਤੀ ’ਤੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਤਿੰਨ ਗੱਲਾਂ ਸਪਸ਼ਟਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਹ ਸੁਨੇਹਾ ਪੁੱਜਦਾ ਕਰ ਦਿੱਤਾ ਗਿਆ ਹੈ ਕਿ ਕਿਸਾਨ ਗਣਤੰਤਰ ਦਿਵਸ ਪਰੇਡ ਹਰ ਹਾਲਤ ਵਿੱਚ ਹੋਵੇਗੀ ਅਤੇ 26 ਜਨਵਰੀ ਨੂੰ ਹੀ ਹੋਵੇਗੀ। ਇਹ ਵੀ ਦੱਸ ਦਿੱਤਾ ਗਿਆ ਹੈ ਕਿ ਇਹ ਪਰੇਡ ਦਿੱਲੀ ਦੇ ਅੰਦਰ ਹੀ ਹੋਵੇਗੀ ਅਤੇ ਸ਼ਾਂਤੀਪੂਰਵਕ ਹੋਵੇਗੀ।

ਸ੍ਰੀ ਯਾਦਵ ਅਨੁਸਾਰ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਇਸ ਮਾਮਲੇ ਵਿੱਚ ਪਿੱਛੇ ਹਟਣ ਵਾਲੀ ਕੋਈ ਗੱਲ ਨਹੀਂ ਅਤੇ ਨਾ ਹੀ ਇਸ ਬਾਰੇ ਕਿਸੇ ਸਮਝੌਤੇ ਦੀ ਕੋਈ ਗੁੰਜਾਇਸ਼ ਹੈ।

ਉਨ੍ਹਾਂ ਆਖ਼ਿਆ ਕਿ ਕਿਸਾਨ ਜੱਥੇਬੰਦੀਆਂ ਨੂੰ ਵਿਸ਼ਵਾਸ ਹੈ ਕਿ ਸਰਕਾਰ ਤੇ ਪੁਲਿਸ ਉਨ੍ਹਾਂ ਦੇ ਇਸ ਪ੍ਰੋਗਰਾਮ ਨੂੰ ਨਾਂਹ ਨਹੀਂ ਕਰਨਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਅਜੇ ਉਨ੍ਹਾਂ ਨੇ ਆਪਣੀ ਗੱਲ ਪੁਲਿਸ ਅਧਿਕਾਰੀਆਂ ਅੱਗੇ ਰੱਖੀ ਹੈ ਅਤੇ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਉਹੀ ਕੁਝ ਆਖ਼ਿਆ ਜੋ ਉਨ੍ਹਾਂ ਨੂੰ ਉੱਤੋਂ ਸਰਕਾਰ ਵੱਲੋਂ ਨਿਰਦੇਸ਼ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਊਟਰ ਰਿੰਗ ਰੋਡ ’ਤੇ ਜ਼ਿਆਦਾ ਟਰੈਫ਼ਿਕ ਹੋਣ ਜਿਹੇ ਤਰਕ ਦਿੱਤੇ ਪਰ ਇਨ੍ਹਾਂ ਤਰਕਾਂ ਦਾ ਕੋਈ ਮਤਲਬ ਨਹੀਂ ਹੈ।

ਸ੍ਰੀ ਯਾਦਵ ਅਨੁਸਾਰ ਇਹ ਵੀ ਦੱਸਿਆ ਗਿਆ ਕਿ ਕਿਸਾਨਾਂ ਦੀ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਤਿਰੰਗੇ ਅਤੇ ਗਣਤੰਤਰ ਦਿਵਸ ਦਾ ਮਾਨ ਸਨਮਾਨ ਪਹਿਲਾਂ ਨਾਲੋਂ ਉੱਚਾ ਚੁੱਕਿਆ ਜਾਵੇਗਾ ਅਤੇ ਇਸ ਬਾਰੇ ਪੁਲਿਸ ਨੂੂੰ ਕਿਸੇ ਤਰ੍ਹਾਂ ਦਾ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ। ਉਨ੍ਹਾਂ ਆਖ਼ਿਆ ਕਿ ਕਿਸਾਨ ਗਣਤੰਤਰ ਦਿਵਸ ਪਰੇਡ ਨਾ ਕੇਵਲ ਦੇਸ਼ ਵਿੱਚ ਸਗੋਂ ਕੌਮਾਂਤਰੀ ਪੱਧਰ ’ਤੇ ਤਿਰੰਗੇ ਅਤੇ ਗਣਤੰਤਰ ਦਿਵਸ ਦੇ ਮਾਨ ਸਨਮਾਨ ਦਾ ਪ੍ਰਤੀਕ ਬਣੇਗਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...