Saturday, April 20, 2024

ਵਾਹਿਗੁਰੂ

spot_img
spot_img

27 ਨਵੰਬਰ ਨੂੰ ਫਿਰ ਪੰਜਾਬ ਆਉਣਗੇ ਕੇਜਰੀਵਾਲ, ਅਧਿਆਪਕਾਂ ਦੇ ਧਰਨੇ ‘ਚ ਹੋਣਗੇ ਸ਼ਾਮਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਨਵੰਬਰ, 2021:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਨੀਵਾਰ 27 ਨਵੰਬਰ ਨੂੰ ਇੱਕ ਰੋਜ਼ਾ ਪੰਜਾਬ ਦੌਰੇ ‘ਤੇ ਆ ਰਹੇ ਹਨ।

ਵੀਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ। ਪਾਰਟੀ ਅਨੁਸਾਰ ਮੁਹਾਲੀ ਸਥਿਤ ਧਰਨੇ ‘ਤੇ ਬੈਠੇ ਅਤੇ ਪਾਣੀ ਦੀ ਟੈਂਕੀ ‘ਤੇ ਚੜ੍ਹੇ ਅਧਿਆਪਕਾਂ ਦੇ ਸਮਰਥਨ ਲਈ ਅਰਵਿੰਦ ਕੇਜਰੀਵਾਲ ਉਚੇਚੇ ਤੌਰ ‘ਤੇ ਦਿੱਲੀ ਤੋਂ ਪੰਜਾਬ ਪਹੁੰਚ ਰਹੇ ਹਨ।

ਹਾਲ ਹੀ ਦੌਰਾਨ ਆਪਣੇ 2 ਦਿਨਾਂ ਪੰਜਾਬ ਦੌਰੇ ਦੌਰਾਨ ਪੰਜਾਬ ਦੇ ਸਿੱਖਿਆ ਖੇਤਰ ‘ਚ ਕ੍ਰਾਂਤੀਕਾਰੀ ਸੁਧਾਰਾਂ ਲਈ ਅਧਿਆਪਕਾਂ ਨੂੰ 8 ਗਰੰਟੀਆਂ ਦਿੱਤੇ ਜਾਣ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕੀਤੀ ਸੀ ਕਿ ਉਹ (ਚੰਨੀ) ਨੌਕਰੀਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਯੋਗਤਾ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਦੀਆਂ ਤੁਰੰਤ ਮੰਗਾਂ ਮੰਨਣ ਤਾਂ ਕਿ ਉਹ ਧਰਨੇ ਚੁੱਕ ਲੈਣ।

ਪਾਣੀ ਦੀਆਂ ਟੈਂਕੀਆਂ ਤੋਂ ਉਤਰ ਕੇ ਖ਼ੁਸ਼ੀ-ਖ਼ੁਸ਼ੀ ਵਾਪਸ ਆਪਣੇ-ਆਪਣੇ ਘਰਾਂ ਨੂੰ ਜਾਣ, ਅਧਿਆਪਕਾਂ ਨੂੰ ਤਰਸ ਰਹੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਨੂੰ ਪੜਾਉਣ।

ਕੇਜਰੀਵਾਲ ਨੇ ਚੰਨੀ ਸਰਕਾਰ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਜੇਕਰ ਚੰਨੀ ਸਰਕਾਰ ਨੇ ਸੰਘਰਸ਼ਸ਼ੀਲ ਅਧਿਆਪਕਾਂ ਦੇ ਮਸਲੇ ਤੁਰੰਤ ਹੱਲ ਨਾ ਕੀਤੇ ਤਾਂ ਉਹ (ਕੇਜਰੀਵਾਲ) ਖ਼ੁਦ ਆ ਇਨ੍ਹਾਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ‘ਚ ਸ਼ਮੂਲੀਅਤ ਕਰਨ ਲਈ ਮਜਬੂਰ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...