Saturday, April 20, 2024

ਵਾਹਿਗੁਰੂ

spot_img
spot_img

3 ਦਸੰਬਰ ਨੂੰ ਹੋਵੇਗਾ ਸਿੱਖ਼ਿਆ ਮੰਤਰੀ ਪਰਗਟ ਸਿੰਘ ਦੀ ਕੋਠੀ ਦਾ ਘਿਰਾਓ: ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕਾਂ ਨੂੰ ਮਾਸਟਰ ਕੇਡਰ ਦੀਆਂ ਮਨਜ਼ੂਰ ਆਸਾਮੀਆਂ ਬਾਰੇ ਬੇਭਰੋਸਗੀ

- Advertisement -

ਜਲੰਧਰ, 30 ਨਵੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਸਿੱਖਿਆ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈਕੇ ਸਥਾਨਕ ਬੱਸ ਸਟੈਂਡ ਦੀ ਪਾਣੀ ਵਾਲੀ ਟੈਂਕੀ ਉੱਤੇ 28 ਅਕਤੂਬਰ ਤੋਂ ਚੜੇ ਦੋ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕਾਂ ਅਤੇ ਹੇਠਾਂ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰਾਂ ਦੀਆਂ ਕੁਝ ਮੰਗਾਂ ਮੰਨੇ ਜਾਣ ਦਾ ਭਾਵੇਂ ਬੀਤੇ 29 ਨਵੰਬਰ ਨੂੰ ਪੰਜਾਬ ਸਰਕਾਰ ਦੀ ਸਿੱਖਿਆ ਅਤੇ ਵਿੱਤ ਮੰਤਰੀ ਸਮੇਤ ਉੱਚ ਅਧਿਕਾਰੀਆਂ ਦੀ ਹੋਈ ਮੀਟਿੰਗ ਵਿੱਚ ਐਲਾਨ ਕੀਤਾ ਹੈ, ਪ੍ਰੰਤੂ ਦੁਬਿਧਾ ਅਤੇ ਬੇ-ਭਰੋਸਗੀ ਦੇ ਡਰੋਂ ਬੇਰੁਜ਼ਗਾਰਾਂ ਨੇ ਆਪਣਾ ਮੋਰਚਾ ਜਿਉਂ ਦੀ ਤਿਉਂ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਮੁਨੀਸ਼ ਕੁਮਾਰ ਕੁੱਲ 100 ਦਿਨਾਂ ਤੋਂ ਅਤੇ ਜਸਵੰਤ ਘੁਬਾਇਆ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ ਰੁਜ਼ਗਾਰ ਟੈਂਕੀ ਉੱਤੇ ਬੈਠ ਕੇ ਰੁਜ਼ਗਾਰ ਮੰਗਦਿਆਂ ਨੂੰ ਅਤੇ ਦੂਜੇ ਪਾਸੇ ਸਾਢੇ ਚਾਰ ਸਾਲ ਤੋਂ ਕਾਂਗਰਸ ਦੇ ਘਰ ਘਰ ਰੁਜ਼ਗਾਰ ਦੇ ਵਾਅਦੇ ਦੀ ਪੂਰਤੀ ਦੀ ਉਡੀਕ ਕਰਦੇ ਬੀ ਐਡ ਟੈਟ ਪਾਸ ਅਧਿਆਪਕ ਬੇਰੁਜ਼ਗਾਰੀ ਦਾ ਸੰਤਾਪ ਭੋਗ ਰਹੇ ਹਨ।

ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਵਿਸ਼ਿਆਂ ਦੇ ਬੇਰੁਜ਼ਗਾਰਾਂ ਨੂੰ ਪਿਛਲੇ ਸਮੇਂ ਮਹਿਜ਼ 150 ਅਸਾਮੀਆਂ ਦਿੱਤੀਆਂ ਗਈਆਂ ਸਨ, ਜਦਕਿ ਇੰਨਾ ਵਿਸ਼ਿਆਂ ਦੇ 29000 ਦੇ ਕਰੀਬ ਬੇਰੁਜ਼ਗਾਰ ਹਨ। ਹੁਣ ਸ੍ਰ ਪ੍ਰਗਟ ਸਿੰਘ ਸਿੱਖਿਆ ਮੰਤਰੀ ਨੇ ਕੁੱਲ 15000 ਅਸਾਮੀਆਂ ਦਾ ਭਰੋਸਾ ਦੇ ਕੇ ਮਹਿਜ਼ 10880 ਅਸਾਮੀਆਂ ਦੀ ਮਨਜੂਰੀ ਪ੍ਰਾਪਤ ਕੀਤੀ ਹੈ, ਜਿਸ ਵਿੱਚ ਅਜੇ ਵੀ ਖਦਸ਼ਾ ਹੈ ਕਿ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਨਾਲ ਮੁੜ ਵਿਤਕਰਾ ਹੋਵੇਗਾ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਭਰਤੀ ਸੰਬਧੀ ਕੀਤੇ ਐਲਾਨ ਸਦਕਾ ਬੇਰੁਜ਼ਗਾਰਾਂ ਨੇ 30 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਬਦਲ ਕੇ 3 ਦਿਸੰਬਰ ਤੇ ਪਾਇਆ ਹੈ।

ਉਹਨਾਂ ਮੰਗ ਕੀਤੀ ਕਿ ਜਲਦੀ ਤੋ ਜਲਦੀ 10880 ਸਾਰੀਆਂ ਪੋਸਟਾਂ ਦਾ ਨਿਰੋਲ ਮਾਸਟਰ ਕੇਡਰ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਜਲਦੀ ਇਸ਼ਤਿਹਾਰ, ਲਿਖਤੀ ਪ੍ਰੀਖਿਆ ਅਤੇ ਸਮੁੱਚੀ ਪ੍ਰਕਿਰਿਆ ਮੁਕੰਮਲ ਕਰਕੇ ਨਿਯੁਕਤੀ ਪੱਤਰ ਜਾਰੀ ਕਰਨ।

ਉਹਨਾਂ ਕਿਹਾ ਹੈ ਜੇਕਰ ਪ੍ਰਵਾਨ ਅਸਾਮੀਆਂ ਵਿੱਚ ਮਾਸਟਰ ਕੇਡਰ ਅਤੇ ਉਕਤ ਵਿਸ਼ਿਆਂ ਦੀਆਂ ਅਸਾਮੀਆਂ ਨਾਲ ਮੁੜ ਪੱਖਪਾਤ ਕੀਤਾ ਗਿਆ ਤਾਂ ਸੰਘਰਸ਼ ਜਾਰੀ ਰਹੇਗਾ ਅਤੇ 3 ਦਿਸੰਬਰ ਨੂੰ ਮੁੜ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਟੈਂਕੀ ਉੱਤੇ ਬੈਠੇ ਬੇਰੁਜ਼ਗਾਰ ਇਸੇ ਤਰ੍ਹਾਂ ਡਟੇ ਰਹਿਣਗੇ।

ਅੱਜ ਸੁਰਿੰਦਰ ਕੌਰ ਮੁਕਤਸਰ, ਲੱਛਮੀ ਦੇਵੀ, ਅਵਤਾਰ ਸਿੰਘ ਭੁੱਲਰ ਹੇੜੀ, ਮਨਦੀਪ ਸਿੰਘ ਭੱਦਲਵੱਢ ਅਤੇ ਅਲਕਾ ਰਾਣੀ ਫਗਵਾੜਾ ਆਦਿ ਭੁੱਖ ਹੜਤਾਲ ਉੱਤੇ ਬੈਠੇ। ਇਸ ਮੌਕੇ ਸੁਨੀਲ ਟਾਹਲੀ ਬੋਦਲਾ, ਰਸਨਦੀਪ ਸਿੰਘ ਝਾੜੋਂ,ਹਰਮੇਸ਼ ਸਿੰਘ ਸੰਗਰੂਰ ਅਤੇ ਸੁਰਿੰਦਰ ਸਿੰਘ ਮਾਨਸਾ ਆਦਿ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...