Monday, May 20, 2024

ਵਾਹਿਗੁਰੂ

spot_img
spot_img

ਨਾਮਜ਼ਦਗੀਆਂ ਦੇ ਤੀਜੇ ਦਿਨ ਪਟਿਆਲਾ ਲੋਕ ਸਭਾ ਹਲਕੇ ਤੋਂ 3 ਉਮੀਦਵਾਰਾਂ ਨੇ ਦਾਖਲ ਕੀਤੇ ਆਪਣੇ ਨਾਮਜ਼ਦਗੀ ਪੱਤਰ: ਸ਼ੌਕਤ ਅਹਿਮਦ ਪਰੇ

- Advertisement -

ਯੈੱਸ ਪੰਜਾਬ
ਪਟਿਆਲਾ, 9 ਮਈ, 2024

ਆਗਾਮੀ 1 ਜੂਨ 2024 ਨੂੰ ਲੋਕ ਸਭਾ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਲੋਕ ਸਭਾ ਹਲਕਾ ਪਟਿਆਲਾ-13 ਤੋਂ ਚੋਣ ਲੜਨ ਲਈ ਤਿੰਨ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ ਹਨ। ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ ਤਿੰਨ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਹਿੰਦੋਸਤਾਨ ਸ਼ਕਤੀ ਸੇਨਾ ਦੇ ਉਮੀਦਵਾਰ ਕ੍ਰਿਸ਼ਨ ਕੁਮਾਰ ਪੁੱਤਰ ਰਾਮ ਚੰਦ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਤੋਂ ਬਿਨ੍ਹਾਂ ਆਜ਼ਾਦ ਉਮੀਦਵਾਰਾਂ ਅਰਵਿੰਦਰ ਕੁਮਾਰ ਪੁੱਤਰ ਪ੍ਰਕਾਸ਼ ਚੰਦ ਅਤੇ ਮਨੋਜ ਕੁਮਾਰ ਪੁੱਤਰ ਓਮ ਪ੍ਰਕਾਸ਼ ਨੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਹਨ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ 14 ਮਈ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਏ-ਬਲਾਕ ਵਿਚ ਜਮੀਨੀ ਮੰਜ਼ਿਲ ‘ਤੇ ਸਥਿਤ ਡਿਪਟੀ ਕਮਿਸ਼ਨਰ ਦੇ ਕੋਰਟ ਰੂਮ (ਕਮਰਾ ਨੰਬਰ 108) ਵਿਖੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਪ੍ਰਾਪਤ ਕੀਤੇ ਜਾਣਗੇ।

ਨਾਮਜ਼ਦਗੀਆਂ ਦੀ ਪੜਤਾਲ 15 ਮਈ ਬੁੱਧਵਾਰ ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਵਾਪਸ ਲੈ ਸਕਣਗੇ, ਇਸੇ ਦਿਨ ਸਾਰੇ ਉਮੀਦਵਾਰਾਂ ਦੀ ਸੂਚੀ ਫਾਈਨਲ ਹੋ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ।

ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ 10 ਮਈ ਨੂੰ ਭਗਵਾਨ ਪਰਸ਼ੂਮਰਾਮ ਜੈਅੰਤੀ ਵਾਲੇ ਦਿਨ ਵੀ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ, ਕਿਉਂਕਿ ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ 1881 ਤਹਿਤ ਛੁੱਟੀ ਘੋਸ਼ਿਤ ਨਹੀਂ ਹੈ।

ਜਦਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਹੋਣ ਕਰਕੇ ਛੁੱਟੀ ਹੋਵੇਗੀ ਤੇ ਇਸ ਦਿਨ ਨਾਮਜ਼ਦਗੀ ਪੱਤਰ ਜਮ੍ਹਾਂ ਨਹੀਂ ਹੋ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਲੜਨ ਵਾਲੇ ਸਾਰੇ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਲਾਗੂ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨੀ ਯਕੀਨੀ ਬਣਾਉਣ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,116FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...