Saturday, November 23, 2024
spot_img
spot_img
spot_img

30,000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ.ਈ. Vigilance Bureau ਵੱਲੋਂ ਰੰਗੇ ਹੱਥੀਂ ਕਾਬੂ

ਯੈੱਸ ਪੰਜਾਬ
ਚੰਡੀਗੜ੍ਹ, 22 ਨਵੰਬਰ, 2024

Punjab Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਸਬ ਡਵੀਜ਼ਨ ਕਾਹਨੂੰਵਾਨ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਰਵਿੰਦਰ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਸਠਿਆਲੀ ਦੇ ਵਸਨੀਕ ਸਰੂਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸ ਨੇ ਆਪਣੇ ਘਰ ਦੇ ਨੇੜੇ ਪਾਈਪ ਫੈਕਟਰੀ ਬਣਾਈ ਹੋਈ ਹੈ ਪਰ ਉਕਤ ਮੁਲਜ਼ਮ ਨੇ ਕਮਰਸ਼ੀਅਲ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਵਜੋਂ 30,000 ਰੁਪਏ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ