Tuesday, April 16, 2024

ਵਾਹਿਗੁਰੂ

spot_img
spot_img

31 ਜਨਵਰੀ ਨੂੰ ਕੇਂਦਰ ਖਿਲਾਫ਼ ਵਿਸ਼ਵਾਸਘਾਤ ਦਿਹਾੜਾ ਮਨਾਉਣਗੇ ਕਿਸਾਨ, ਮੰਗਾਂ ਨਾ ਮੰਨੇ ਜਾਣ ’ਤੇ ਸ਼ੁਰੂ ਕਰਨਗੇ ‘ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਮਿਸ਼ਨ’

- Advertisement -

ਯੈੱਸ ਪੰਜਾਬ
ਬਰਨਾਲਾ, 22 ਜਨਵਰੀ, 2022:
ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਜੋਗਿੰਦਰ ਸਿੰਘ ਉਗਰਾਹਾਂ, ਗੁਰਮੀਤ ਸਿੰਘ ਮਹਿਮਾ ਅਤੇ ਹਰਦੇਵ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ ।

ਜਿਸ ਵਿੱਚ ਬੀਕੇਯੂ ਉਗਰਾਹਾਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ ਪੰਜਾਬ, ਬੀ ਕੇ ਯੂ ਕ੍ਰਾਂਤੀਕਾਰੀ, ਆਜ਼ਾਦ ਕਿਸਾਨ ਕਮੇਟੀ ਦੋਆਬਾ, ਜੈ ਕਿਸਾਨ ਅੰਦੋਲਨ, ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ, ਬੀਕੇਯੂ ਲੱਖੋਵਾਲ, ਬੀਕੇਯੂ ਖੋਸਾ, ਮਾਝਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਬੀ ਕੇ ਯੂ ਮਾਨਸਾ, ਪਗੜੀ ਸੰਭਾਲ ਲਹਿਰ, ਦੋਆਬਾ ਕਿਸਾਨ ਵੈੱਲਫੇਅਰ ਕਮੇਟੀ, ਬੀਕੇਯੂ ਸਿੱਧੂਪੁਰ, ਕਿਸਾਨ ਸੰਘਰਸ਼ ਕਮੇਟੀ ਕੋਟਬੁੱਢਾ, ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਜਥੇਬੰਦੀਆਂ ਸ਼ਾਮਲ ਹੋਈਆਂ ।

ਇਸ ਤੋਂ ਇਲਾਵਾ ਦਸੂਹਾ ਗੰਨਾ ਸੰਘਰਸ਼ ਕਮੇਟੀ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ), ਕੰਢੀ ਏਰੀਆ ਕਿਸਾਨ ਸੰਘਰਸ਼ ਕਮੇਟੀ ਨੇ ਫੋਨ ਉਪੱਰ ਅੱਜ ਦੀ ਮੀਟਿੰਗ ਨਾਲ ਸਹਿਮਤੀ ਪ੍ਰਗਟਾਈ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਦਿੱਲੀ ਦੀਆਂ ਹੱਦਾਂ ਤੋਂ ਸੰਘਰਸ਼ ਸਮੇਟਣ ਸਮੇਂ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਲਿਖਤੀ ਵਾਅਦਾ ਕੀਤਾ ਗਿਆ ਸੀ, ਕਿ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਐੱਮਐੱਸਪੀ ਉੱਪਰ ਕਮੇਟੀ ਬਣਾਈ ਜਾਵੇਗੀ। ਪਰ ਸਰਕਾਰ ਵੱਲੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ ਇਸ ਤੋਂ ਇਲਾਵਾ ਲਖੀਮਪੁਰ ਖੀਰੀ ਦੇ ਕਤਲੇਆਮ ਤੇ ਸਿੱਟ ਦੀ ਰਿਪੋਰਟ ਆਉਣ ਤੋਂ ਬਾਅਦ ਵੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਨੂੰ ਬਰਖਾਸਤ ਅਤੇ ਗ੍ਰਿਫ਼ਤਾਰ ਨਹੀਂ ਕੀਤਾ ਸਗੋਂ ਉਲਟਾ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ।

ਇਸ ਸਾਰੇ ਘਟਨਾਕ੍ਰਮ ਦੇ ਚੱਲਦਿਆਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ । ਜਿਸ ਵਿਚ 31 ਜਨਵਰੀ ਨੂੰ ਪੂਰੇ ਦੇਸ਼ ਭਰ ਦੇ ਜ਼ਿਲ੍ਹਾ ਮੁੱਖ ਦਫਤਰਾਂ ਅਤੇ ਤਹਿਸੀਲਾਂ ਉਪਰ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਵੱਲੋਂ ਸਰਕਾਰ ਨੂੰ 1 ਫਰਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ, ਜੇਕਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ।

ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਸਿਰੇ ਚੜ੍ਹਾਉਣ ਲਈ ਪੰਜਾਬ ਦੀਆਂ ਇਹਨਾਂ ਜਥੇਬੰਦੀਆਂ ਵੱਲੋਂ 26 ਅਤੇ 27 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਾਂਝੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ । ਇਸ ਮੌਕੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੁਖਵਿੰਦਰ ਸਿੰਘ ਖੋਸਾ ਹਰਭਜਨ ਸਿੰਘ ਬੁੱਟਰ ਸੁਰਜੀਤ ਸਿੰਘ ਫੂਲ ਸਤਨਾਮ ਸਿੰਘ ਬਾਗੜੀ ਹਰਸੁਲਿੰਦਰ ਸਿੰਘ ਰਘਬੀਰ ਸਿੰਘ ਗੁਰਚਰਨ ਸਿੰਘ ਭੀਖੀ ਗੁਰਪ੍ਰੀਤ ਸਿੰਘ ਛੀਨਾ ਇੰਦਰਜੀਤ ਸਿੰਘ ਕੋਟਬੁੱਢਾ ਗੁਰਬਖ਼ਸ਼ ਸਿੰਘ ਬਰਨਾਲਾ ਹਰਪਾਲ ਸਿੰਘ ਸੰਘਾ ਬਲਦੇਵ ਸਿੰਘ ਸਿਰਸਾ ਅਵਤਾਰ ਸਿੰਘ ਮਹਿਮਾ ਆਦਿ ਆਗੂ ਹਾਜ਼ਰ ਸਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,206FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...