Thursday, April 18, 2024

ਵਾਹਿਗੁਰੂ

spot_img
spot_img

31 ਹਜ਼ਾਰ ਕਰੋੜ ਦੇ ਅਨਾਜ ਖਰੀਦ ਦੇ ਮਾਮਲੇ ’ਤੇ ਘਟੀਆ ਰਾਜਨੀਤੀ ਨਾ ਕਰਨ ਜਾਖੜ : ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੁੰ ਕਿਹਾ ਕਿ ਉਹ ਘਟੀਆ ਰਾਜਨੀਤੀ ਨਾ ਕਰਨ ਤੇ ਕਿਹਾ ਕਿ ਉਹਨਾਂ ਦੀ ਆਦਤ ਹੈ ਕਿ ਉਹ ਝੂਠੇ ਦੋਸ਼ ਲਗਾਉਣ ਮਗਰੋਂ ਜਦੋਂ ਸਾਬਤ ਕਰਨ ਦੀ ਵਾਰੀ ਆਉਂਦੀ ਹੈ ਤਾਂ ਭੱਜ ਜਾਂਦੇ ਹਨ।

ਪੰਜਾਬ ਕਾਂਗਰਸ ਪ੍ਰਧਾਨ ਵੱਲੋਂ ਵਿਰਸੇ ਵਿਚ 31 ਹਜ਼ਾਰ ਕਰੋੜ ਰੁਪਏ ਦਾ ਅਨਾਜ ਖਰੀਦ ਮਸਲਾ ਮਿਲਣ ਦੇ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ 2004 ਦੀ ਕਾਂਗਰਸ ਸਰਕਾਰ ਵੇਲੇ ਤੋਂ ਇਕੱਠਾ ਹੁੰਦਾ ਆ ਰਿਹਾ ਮਸਲਾ ਸੀ ਤੇ ਹੈਰਾਨੀ ਵਾਲੀ ਗੱਲ ਹੈ ਕਿ ਜਾਖੜ ਤੇ ਕਾਂਗਰਸ ਪਾਰਟੀ ਇਸ ਮਾਮਲੇ ਵਿਚ ਹਮੇਸ਼ਾ ਦੋਗਲਾ ਸਟੈਂਡ ਅਪਣਾਉਂਦੀ ਹੈ।

ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮਸਲੇ ਦਾ ਜਾਣ ਬੁੱਝ ਕੇ ਪੰਜਾਬ ਵਿਚ ਸਿਆਸੀਕਰਨ ਕਰਨਾ ਚਾਹੁੰਦੀ ਹੈ ਜਦਕਿ ਸਰਕਾਰੀ ਤੌਰ ’ਤੇ ਉਹ ਮੰਨਦੀ ਹੈ ਕਿ ਕੇਂਦਰ ਸਰਕਾਰ ਵੱਲੋਂ ਕੀਤੀ ਖਰੀਦ ਦੇ ਮਾਮਲੇ ਵਿਚ ਟਰਾਂਸਪੋਰਟ ਤੇ ਲੇਬਰ ਖਰਚ ਗਿਣਨ ਦੀ ਉਣਤਾਈ ਰਹਿ ਜਾਣ ਕਾਰਨ ਇਹ ਰਕਮ ਇਕੱਠੀ ਹੋਈ ਹੈ।

ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਕਰੈਡਿਟ ਗੈਪ ਦੇ ਮਸਲੇ ਨੂੰ ਸਾਂਝੀਆਂ ਜ਼ਿੰਮੇਵਾਰੀਆਂ ਦੇ ਆਧਾਰ ’ਤੇ ਨਿਬੇੜੇ ਕਿਉਂਕਿ ਅਨਾਜ ਦੀ ਖਰੀਦ ਵਿਚ ਸੂਬਾ ਸਰਕਾਰ, ਕੇਂਦਰ ਸਰਕਾਰ ਤੇ ਬੈਂਕਾਂ ਤਿੰਨੋਂ ਹੀ ਸ਼ਾਮਲ ਹੁੰਦੀਆਂ ਹਨ।

ਡਾ. ਦਲਜੀਤ ਸਿੰਘ ਚੀਮਾ ਨੇ ਜਾਖੜ ਨੁੰ ਪੁੱਛਿਆ ਕਿ ਉਹ ਸੂਬੇ ਦੀ ਭਲਾਈ ਨਾਲ ਸਬੰਧਤ ਮਾਮਲੇ ’ਤੇ ਸਿਆਸੀ ਤਮਾਸ਼ਾ ਕਿਉਂ ਕਰ ਰਹੇ ਹਨ ? ਉਹਨਾਂ ਕਿਹਾ ਕਿ ਜਾਖੜ ਕੇਂਦਰ ਦੇ ਹੱਥਾਂ ਵਿਚ ਖੇਡ ਰਹੇ ਹਨ ਅਤੇ ਉਹ ਮਸਲਾ ਗੱਲਬਾਤ ਰਾਹੀਂ ਹੱਲ ਕਰਨ ਦੀ ਥਾਂ ਕੇਂਦਰ ਨੁੰ ਮੌਕਾ ਦੇ ਰਹੇ ਹਨ ਕਿ ਉਹ ਸੂਬੇ ਨੁੰ ਫਿਰ ਤੋਂ ਸਜ਼ਾ ਦੇਵੇ।

ਡਾ. ਚੀਮਾ ਨੇ ਜਾਖੜ ਨੁੰ 15ਵੇਂ ਵਿੱਤ ਕਮਿਸ਼ਨ ਅੱਗੇ ਆਪਣਾ ਸਟੈਂਡ ਵੀ ਚੇਤੇ ਕਰਵਾਇਆ ਜਦੋਂ ਉਹਨਾਂ ਕਿਹਾ ਸੀ ਕਿ ਇਹ ਬਕਾਇਆ ਰਾਸ਼ੀ ਅਸਲ ਵਿਚ ਲੰਬੇ ਸਮੇਂ ਤੋਂ ਖਰਚ ਦੀ ਗਿਣਤੀ ਦੇ ਫਰਕ ਕਾਰਨ ਹੈ। ਉਹਨਾਂ ਕਿਹਾ ਕਿ ਤੁਸੀਂ ਆਪਣੀ ਸੌੜੀ ਰਾਜਨੀਤੀ ਕਾਰਨ ਇਸ ਮਸਲੇ ਨੁੰ ਵਧਾ ਚੜ੍ਹਾ ਕੇ ਪੇਸ਼ ਕਰ ਰਹੇ ਹੋ ਤੇ ਇਹ ਭੁੱਲ ਰਹੇ ਹੋ ਕਿ ਤੁਸੀਂ ਸੂਬੇ ਦਾ ਨੁਕਸਾਨ ਕਰਵਾ ਦਿਓਗੇ।

ਜਾਖੜ ਨੂੰ ਸੂਬੇ ਦੇ ਕੇਸ ਨੁੰ ਕਮਜ਼ੋਰ ਨਾ ਕਰਨ ਵਾਸਤੇ ਕਹਿੰਦਿਆਂ ਅਕਾਲੀ ਆਗੂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਜਾਖੜ ਇਹ ਦਾਅਵਾ ਕਰ ਰਹੇ ਹਨ ਕਿ ਆਉਂਦਾ ਬਜਟ ਘਾਟੇ ਤੋਂ ਮੁਕਤ ਹੋਵੇਗਾ।

ਉਹਨਾਂ ਕਿਹਾ ਕਿ ਇਹ ਇਕ ਰਿਕਾਰਡ ਹੈ ਕਿ ਕਾਂਗਰਸ ਸਰਕਾਰ ਨੇ ਬੁਨਿਆਦੀ ਢਾਂਚੇ ਦਾ ਕੋਈ ਵੀ ਪ੍ਰਾਜੈਕਟ ਸ਼ੁਰੂ ਨਹੀਂ ਕੀਤਾ ਅਤੇ ਪਿਛਲੇ ਚਾਰ ਸਾਲਾਂ ਵਿਚ ਸੂਬੇ ਵਿਚ ਕੋਈ ਪੂੰਜੀ ਨਿਵੇਸ਼ ਨਹੀਂ ਹੋਇਆ।

ਪ੍ਰਤੀ ਵਿਅਕਤੀ ਆਮਦਨ ਪਹਿਲੀ ਵਾਰ ਕੌਮੀ ਔਸਤ ਨਾਲੋਂ ਵੀ ਘੱਟ ਗਈ ਹੈ। ਉਹਨਾਂ ਕਿਹਾ ਕਿ ਬਜਾਏ ਇਹਨਾਂ ਮਸਲਿਆਂ ਨੂੰ ਹੱਲ ਕਰਨ ਦੇ ਉਹ ਆਪਣੀ ਸਰਕਾਰ ਦੀ ਕੋਈ ਵੀ ਕਾਰਗੁਜ਼ਾਰੀ ਨਾ ਹੋਣ ਬਾਰੇ ਵੀ ਸ਼ੇਖੀਆਂ ਮਾਰ ਰਹੇ ਹਨ।

ਕੇਂਦਰ ਮੰਨਦਾ ਸੀ 13 ਹਜ਼ਾਰ ਕਰੋੜ ’ਤੇ, 31 ਹਜ਼ਾਰ ਕਰੋੜ ਦੇਣਾ ਮੰਨ ਕੇ ਅਕਾਲੀਆਂ ਕੀਤੀ ਗੱਦਾਰੀ; ਜਾਖ਼ੜ ਨੇ ਪਰਮਿੰਦਰ ਢੀਂਡਸਾ ਵੀ ਘੇਰਿਆ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...