Tuesday, January 7, 2025
spot_img
spot_img
spot_img
spot_img

31ਵੀਆਂ ਨਾਮਵਰ Kamaljit Khedan ਅਮਿੱਟ ਯਾਦਾਂ ਬਿਖੇਰਦੀਆਂ ਸਫਲਤਾਪੂਰਵਕ ਸੰਪੰਨ

ਯੈੱਸ ਪੰਜਾਬ
ਬਟਾਲਾ, ਦਸੰਬਰ 1, 2024:

ਪਿੰਡ ਕੋਟਲਾ ਸ਼ਾਹੀਆਂ ਵਿਖੇ 28 ਨਵੰਬਰ ਨੂੰ ਸ਼ੁਰੂ ਹੋਈਆਂ 31ਵੀਆਂ Kamaljit Khedan – 2024 ਅਮਿੱਟ ਯਾਦਾਂ ਬਿਖੇਰਦੀਆਂ, ਮੁੜ ਮਿਲਣ ਦੇ ਵਾਅਦੇ ਨਾਲ ਅੱਜ 1 ਦਸੰਬਰ ਨੂੰ ਸਫਲਤਾਪੂਰਵਕ ਸੰਪੰਨ ਹੋਈਆਂ।

ਇਸ ਮੌਕੇ Amarsher Singh Shery Kalsi, ਹਲਕਾ ਵਿਧਾਇਕ ਬਟਾਲਾ,  ਗੁਰਬਖਸ਼ ਸਿੰਘ ਸੰਧੂ, ਭਾਰਤੀ ਮੁੱਕੇਬਾਜ ਕੋਚ, ਭੁਪਿੰਦਰ ਸਿੰਘ ਮਾਨ ਸਾਬਕਾ ਐਮ.ਪੀ, ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਰਜਿ. ਬਟਾਲਾ ਦੇ ਪ੍ਰਧਾਨ ਪਿ੍ਰਥੀਪਾਲ ਸਿੰਘ ਬਟਾਲਾ, ਬੂਟਾ ਸਿੰਘ ਮੱਲਿਆਂਵਾਲ, ਪਰੋਫੈਸਰ ਧਿਆਨ ਸਿੰਘ ਅਤੇ ਸੁਖਦੇਵ ਸਿੰਘ ਰੰਧਾਵਾ ਸਮੇਤ ਵੱਖ-ਵੱਖ ਸਖਸੀਅਤਾਂ ਮੌਜੂਦ ਸਨ।

ਇਸ ਮੌਕੇ ਪੈਰਿਸ ਓਲੰਪਿਕਸ ਵਾਲੇ ਛੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਭਾਰਤੀ ਹਾਕੀ ਓਲੰਪਿਕਸ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸ਼ਮਸ਼ੇਰ ਸਿੰਘ, ਜਰਮਨਪ੍ਰੀਤ ਸਿੰਘ, ਤੇਜਿੰਦਰ ਪਾਲ ਤੂਰ, ਅਰਜੁਨ ਚੀਮਾ ਤੇ ਮੁਹੰਮਦ ਇਆਸਰ ਨੂੰ ਸਨਮਾਨਿਤ ਕੀਤਾ ਗਿਆ।

ਸਨਮਾਨਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੀ ਨਗਦ ਇਨਾਮ ਰਾਸ਼ੀ, ਸਨਮਾਨ ਪੱਤਰ, ਜੋਸ਼ੀਲਾ ਤੇ ਖੇਡਾਂ, ਵਿਰਾਸਤ ਤੇ ਸਾਹਿੱਤਕ ਪੁਸਤਕਾਂ ਦਾ ਸੈੱਟ ਭੇਂਟ ਕੀਤਾ ਗਿਆ।

ਇਸ ਵਾਰ ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਸੁਰਜੀਤ ਯਾਦਗਾਰੀ ਐਵਾਰਡ, ਹਾਕੀ ਓਲੰਪੀਅਨ ਸ਼ਮਸ਼ੇਰ ਸਿੰਘ ਨੂੰ ਸ਼ਹੀਦ ਮੇਜਰ ਵਜਿੰਦਰ ਸਿੰਘ ਸ਼ਾਹੀ ਪੰਜਾਬ ਦਾ ਗੌਰਵ ਐਵਾਰਡ, ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਨੂੰ ਮਾਝੇ ਦਾ ਮਾਣ ਐਵਾਰਡ ਓਲੰਪੀਅਨ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੂੰ ਕਮਲਜੀਤ ਯਾਦਗਾਰੀ ਐਵਾਰਡ, ਓਲੰਪੀਅਨ ਨਿਸ਼ਾਨੇਬਾਜ਼ ਅਰਜੁਨ ਸਿੰਘ ਚੀਮਾ ਨੂੰ ਅਮਰਜੀਤ ਸਿੰਘ ਗਰੇਵਾਲ ਯਾਦਗਾਰੀ ਐਵਾਰਡ ਅਤੇ ਓਲੰਪੀਅਨ ਪੈਰਾ ਅਥਲੀਟ ਮੁਹੰਮਦ ਇਆਸਰ ਨੂੰ ਹਰਜੀਤ ਬਰਾੜ ਬਾਜਾਖਾਨਾ ਯਾਦਗਾਰੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ।

ਸੁਰਜੀਤ ਕਮਲਜੀਤ ਖੇਡ ਕੰਪਲੈਕਸ ਕੋਟਲਾ ਸ਼ਾਹੀਆਂ ਵਿਖੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਅੰਤਰ ਰਾਸ਼ਟਰੀ ਪੱਧਰ ਕੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਕੇ ਮਾਣ ਮਹਿਸੂਸ ਕਰ ਰਹੇ ਹਨ, ਜਿਨ੍ਹਾਂ ਨੇ ਪੰਜਾਬ ਦਾ ਨਾਅ ਦੇਸ਼-ਵਿਦੇਸ਼ ਦੀ ਧਰਤੀ ਵਿੱਚ ਉੱਚਾ ਕੀਤਾ।

ਵਿਧਾਇਕ ਸ਼ੈਰੀ ਕਲਸੀ,ਜੋ ਕਮਲਜੀਤ ਖੇਡਾਂ ਦੇ ਮੁੱਖ ਪ੍ਰਬੰਧਕ ਵੀ ਹਨ, ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਨੋਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਲਈ ਸਫਲ ਉਪਰਾਲੇ ਕੀਤੇ ਗਏ ਹਨ ਤੇ ਸੂਬੇ ਅੰਦਰ ਖੇਡ ਸੱਭਿਆਚਾਰ ਪ੍ਰਫੁੱਲਤ ਕਰਨ ਦੇ ਮੰਤਵ ‘ ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਸਨ, ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਵੰਡੇ ਗਏ।

ਉਨਾਂ ਕਮਲਜੀਤ ਖੇਡਾਂ ਦੀ ਸਮੁੱਚੀ ਪ੍ਰਬੰਧਕ ਟੀਮ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਸਮੂਹ ਹਲਕਾ ਵਾਦੀਆਂ, ਸਮਾਜ ਸੇਵੀ ਸੰਸਥਾਵਾਂ, ਦਾਨੀ ਸੱਜਣਾਂ,ਸਮਾਜਿਕ ਤੇ ਧਾਰਮਿਕ ਸਖਸ਼ੀਅਤਾਂ, ਖਿਡਾਰੀਆਂ ਤੇ ਮੀਡੀਆ ਸਾਥੀਆਂ ਆਦਿ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਕਮਲਜੀਤ ਖੇਡਾਂ ਸਫਲਤਾਪੂਰਵਕ ਸੰਪੰਨ ਹੋਈਆਂ।

ਇਸ ਮੌਕੇ ਭਾਰਤੀ ਮੁੱਕੇਬਾਜ ਕੋਚ ਸ੍ਰ ਗੁਰਬਖਸ਼ ਸਿੰਘ ਸੰਧੂ ਸਾਬਕਾ ਐਮ ਪੀ ਭੁਪਿੰਦਰ ਸਿੰਘ ਮਾਨ ਵਲੋਂ ਸੰਬੋਧਨ ਕਰਦਿਆਂ ਸੁਰਜੀਤ ਸਪਰੋਟਸ ਐਸੋਸੀਏਸ਼ਨ ਦੀ ਸਮੁੱਚੀ ਟੀਮ ਵਲੋਂ ਲਗਾਤਾਰ ਕਮਲਜੀਤ ਖੇਡਾਂ ਕਰਵਾਉਣ ਤੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਸੁਰਜੀਤ ਸਪੋਰਟਸ ਐਸ਼ੋਸ਼ੀਏਸ਼ਨ ਰਜਿ. ਬਟਾਲਾ ਦੇ ਪ੍ਰਧਾਨ ਪਿ੍ਰਥੀਪਾਲ ਸਿੰਘ ਬਟਾਲਾ ਨੇ ਮੁੱਖ ਮਹਿਮਾਨ ਸਮੇਤ ਸਮੂਹ ਪ੍ਰਮੁੱਖ ਹਸਤੀਆਂ, ਸਿਵਲ ਤੇ ਪੁਲਿਸ ਪ੍ਰਸ਼ਾਸਨ, ਖਿਡਾਰੀਆਂ, ਸਮੁੱਚੀ ਪ੍ਰਬੰਧਕੀ ਟੀਮ, ਸਮਾਜ ਸੇਵੀਆਂ ਤੇ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਕਿ ਸਾਰਿਆਂ ਦੀ ਸਹਿਯੋਗ ਤੇ ਯਤਨਾਂ ਨਾਲ ਕਮਲਜੀਤ ਖੇਡਾਂ-2024 ਸਫਲਤਾਪੂਰਵਕ ਨੇਪਰੇ ਚੜ੍ਹੀਆਂ ਹਨ।

ਉਨਾਂ ਦੱਸਿਆ ਕਿ ਵਿਸ਼ਵ ਹਾਕੀ ਦੇ ਮਹਾਨ ਖਿਡਾਰੀ ਓਲੰਪੀਅਨ ਸੁਰਜੀਤ ਸਿੰਘ ਦੀ ਯਾਦ ਵਿੱਚ ਬਣੀ ਸੁਰਜੀਤ ਸਪਰੋਟਸ ਐਸ਼ੋ. ਵਲੋਂ ਕੋਟਲਾ ਸ਼ਾਹੀਆਂ ਵਿਖੇ ਆਪਣੇ ਵਿਛੜੇ ਕੋਮੀ ਪੱਧਰ ਤੇ ਅਥਲੀਟ ਕਮਲਜੀਤ ਸਿੰਘ ਦੀ ਯਾਦ ਵਿੱਚ ਪਿਛਲੇ 31 ਸਾਲਾਂ ਤੋਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨਾਂ ਖੇਡਾਂ ਦੀ ਖਾਸੀਅਤ ਹੈ ਕਿ ਇਹ ਉਲੰਪਿਕ ਚਾਰਟਰ ਦੀਆਂ ਖੇਡਾਂ ਹਨ।

ਇਸ ਮੌਕੇ ਪਿ੍ਥੀਪਾਲ ਸਿੰਘ ਪ੍ਰਧਾਨ ਸੁਰਜੀਤ ਸਪੋਰਟਸ ਐਸੋਸੀਏਸ਼ਨ, ਤਰੁਣਪ੍ਰੀਤ ਸਿੰਘ ਸਰਪੰਚ ਕੋਟਲਾ ਸਾ਼ਹੀਆ, ਨਿਸ਼ਾਨ ਸਿੰਘ ਰੰਧਾਵਾ ਜਨਰਲ ਸਕੱਤਰ, ਪ੍ਰਿੰਸੀਪਲ ਮੁਸ਼ਤਾਕ ਗਿੱਲ, ਦਵਿੰਦਰ ਸਿੰਘ ਕਾਲਾਨੰਗਲ, ਇੰਜ. ਜਗਦੀਸ਼ ਸਿੰਘ ਬਾਜਵਾ ਐਸ ਡੀ ਓ, ਇੰਜੀ. ਰਾਜਵਿੰਦਰ ਸਿੰਘ ਕਾਲਾ, ਇੰਜੀ. ਕੁਲਬੀਰ ਸਿੰਘ, ਖੁਸ਼ਕਰਨ ਸਿੰਘ, ਸੁਰਜੀਤ ਸਿੰਘ ਸੋਢੀ, ਦਲਬੀਰ ਸਿੰਘ ਚਾਹਲ, ਦਿਲਬਾਗ ਸਿੰਘ, ਬਲਕਾਰ ਸਿੰਘ, ਜਸਵੰਤ ਸਿੰਘ ਢਿਲੋਂ, ਭੁਪਿੰਦਰ ਸਿੰਘ ਡਿੰਪਲ, ਪ੍ਰਦੁੱਮਣ ਸਿੰਘ, ਸਰਦੂਲ ਸਿੰਘ ਮੱਲਿਆਂਵਾਲ, ਅਜਮੇਰ ਸਿੰਘ ਮੱਲੀ ਧਾਰੀਵਾਲ, ਗੁਰਦੀਪ ਸਿੰਘ ਕੋਚ, ਮਨੋਹਰ ਸਿੰਘ ਕੋਚ ਆਦਿ ਹਾਜਰ ਸਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ