Saturday, April 20, 2024

ਵਾਹਿਗੁਰੂ

spot_img
spot_img

37 ਕਿਸਾਨ ਆਗੂਆਂ ਖਿਲਾਫ਼ ਧਾਰਾ 307 ਤਹਿਤ ਐਫ.ਆਈ.ਆਰ. – ਪੰਜਾਬ ਦੇ ਆਗੂਆਂ ਤੋਂ ਇਲਾਵਾ ਮੇਧਾ ਪਾਟਕਰ, ਯੋਗਿੰਦਰ ਯਾਦਵ ਤੇ ਚਢੂਨੀ ਸ਼ਾਮਲ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 27 ਜਨਵਰੀ, 2021:
ਦਿੱਲੀ ਪੁਲਿਸ ਨੇ 26 ਜਨਵਰੀ ਨੂੰ ਕਿਸਾਨ ਗਣਤੰਤਰ ਦਿਵਸ ਟਰੈਕਟਰ ਪਰੇਡ ਮੌਕੇ ਹੋਈਆਂ ਉਲੰਘਣਾਵਾਂ ਅਤੇ ਹਿੰਸਾ ਦੇ ਸੰਬੰਧ ਵਿੱਚ 37 ਕਿਸਾਨ ਆਗੂਆਂ ਦੇ ਖਿਲਾਫ਼ ਐਫ.ਆਈ.ਆਰ. ਦਰਜ ਕੀਤੀ ਹੈ।

ਇਨ੍ਹਾਂ ਵਿੱਚ ਜ਼ਿਆਦਾਤਰ ਪੰਜਾਬ ਦੇ ਕਿਸਾਨ ਆਗੂ ਹਨ ਜਿਨ੍ਹਾਂ ਵਿੱਚ ਡਾ: ਦਰਸ਼ਨ ਪਾਲ ਸਿੰਘ, ਸ: ਬਲਬੀਰ ਸਿੰਘ ਰਾਜੇਵਾਲ, ਸ: ਬਲਦਵੇ ਸਿੰਘ ਸਿਰਸਾ, ਸ: ਕੰਵਲਪ੍ਰੀਤ ਸਿਘ ਪੰਨੂੰ, ਸ: ਜਗਜੀਤ ਸਿੰਘ ਡੱਲੇਵਾਲ, ਸ: ਹਰਮੀਤ ਸਿੰਘ ਕਾਦੀਆਂ, ਸ: ਸਤਨਾਮ ਸਿੰਘ ਸਾਹਨੀ, ਸ: ਬੂਟਾ ਸਿੰਘ ਸ਼ਾਦੀਪੁਰ, ਬੂਟਾ ਸਿੰਘ ਬੁਰਜਗਿੱਲ, ਸ: ਜੋਗਿੰਦਰ ਸਿੰਘ ਉਗਰਾਹਾਂ, ਸ: ਸਤਨਾਮ ਸਿੰਘ ਪੰਨੂੰ, ਸ:ਸੁਖ਼ਪਾਲ ਸਿੰਘ, ਸ:ਹਰਪਾਲ ਸਿੰਘ ਸੰਘਾ, ਸ: ਹਰਜਿੰਦਰ ਸਿੰਘ, ਸ: ਇੰਦਰਜੀਤ ਸਿੰਘ ਅਤੇ ਹੋਰ ਆਗੂ ਸ਼ਾਮਲ ਹਨ।

ਉਕਤ ਤੋਂਇਲਾਵਾ ਐਫ.ਆਈ.ਆਰ. ਵਿੱਚ ਨਾਮਜ਼ਦ ਕੀਤੇ ਆਗੂਆਂ ਵਿੱਚ ਸਮਾਜ ਸੇਵੀ ਅਤੇ ਮਨੁੱਖ ਅਧਿਕਾਰ ਕਾਰਕੁੰਨ ਮੇਧਾ ਪਾਟਕਰ, ਸਵਰਾਜ ਇੰਡੀਆ ਦੇ ਪ੍ਰਧਾਨ ਯੋਗਿੰਦਰ ਯਾਦਵ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ: ਗੁਰਨਾਮ ਸਿੰਘ ਚਢੂਨੀ, ਜੈ ਕਿਸਾਨ ਅੰਦੋਲਨ ਦੇ ਅਵਿਕ ਸਾਹਾ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਸ੍ਰੀ ਰਾਕੇਸ਼ ਟਿਕੈਤ, ਸ੍ਰੀ ਮੁਕੇਸ਼ ਚੰਦਰਾ, ਸ੍ਰੀ ਪਰੇਮ ਸਿੰਘ ਗਹਿਲੋਤ, ਸ੍ਰੀ ਰਿਸ਼ੀਪਾਲ ਅੰਬਾਵਤ, ਕਵਿਤਾ ਕੁਮਗੁਤੀ ਵੀ ਸ਼ਾਮਲ ਹਨ।

ਉਕਤ ਆਗੂਆਂ ਦੇ ਖਿਲਾਫ਼ ਕੇਸ ਧਾਰਾ 147, 148, 120-ਬੀ ਅਤੇ ਇਰਾਦਾ-ਏ-ਕਤਲ ਦੀ ਧਾਰਾ 307 ਤਹਿਤ ਦਰਜ ਕੀਤਾ ਗਿਆ ਹੈ।

ਦਿੱਲੀ ਪੁਲਿਸ ਦਾ ਦਾਅਵਾ ਹੈ ਕਿ 26 ਜਨਵਰੀ ਨੂੰ ਹੋਈ ਹਿੰਸਾ ਵਿੱਚ 394 ਪੁਲਿਸ ਕਰਮੀ ਜ਼ਖ਼ਮੀ ਹੋਏ। ਇਨ੍ਹਾਂ ਮਾਮਲਿਆਂ ਵਿੱਚ 25 ਤੋਂ ਵੱਧ ਅਪਰਾਧਕ ਕੇਸ ਦਰਜ ਕੀਤੇ ਗਏ। 19 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਜਦ ਕਿ 50 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

ਦਿੱਲੀ ਪੁਲਿਸ ਦੇ ਕਮਿਸ਼ਨ ਐਸ.ਐਨ.ਸ੍ਰੀਵਾਸਤਵਾ ਨੇ ਬੁੱਧਵਾਰ ਨੂੰ ਇਕ ਪੱਤਰਕਾਰ ਸੰਮੇਲਨ ਦੌਰਾਨ ਉਕਤ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਨੇ ਦਿੱਲੀ ਪੁਲਿਸ ਨਾਲ ਹੋਏ ਲਿਖ਼ਤੀ ਸਮਝੌਤੇ ਦੀ ਉਲੰਘਣਾ ਕੀਤੀ।

ਸ੍ਰੀਵਾਸਤਵਾ ਨੇ ਇਹ ਵੀ ਦਾਅਵਾ ਕੀਤਾ ਕਿ ਲਾਲ ਕਿਲੇ ਦੀ ਘਟਨਾ ਦਾ ਵੀ ਸਖ਼ਤ ਨੋਟਿਸ ਲਿਆ ਗਿਆ ਹੈ ਅਤੇ ਮੌਜੂਦ ਸੀ.ਸੀ.ਟੀ.ਵੀ. ਕਵਰੇਜ ਅਤੇ ਹੋਰ ਵੀਡੀਓ ਕਲਿਪਿੰਗਜ਼ ਤੋਂ ਇਸ ਘਟਨਾ ਵਿੱਚ ਸ਼ਾਮਲ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...