Friday, April 19, 2024

ਵਾਹਿਗੁਰੂ

spot_img
spot_img

3704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ’ਚ 2823 ਉਮੀਦਵਾਰਾਂ ਦੀ ਚੋਣ ਸੂਚੀ ਜਾਰੀ, ਭਰਤੀ ਦੌਰਾਨ ਚੋਣ ਪ੍ਰਕਿਆ ਰਹੀ ਪਾਰਦਰਸ਼ੀ: ਸਿੰਗਲਾ

- Advertisement -

ਯੈੱਸ ਪੰਜਾਬ
ਚੰਡੀਗੜ, 25 ਫਰਵਰੀ, 2021 –
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਕੂਲਾਂ ਵਿਚ ਅਧਿਆਪਕਾਂ ਦੀ ਭਰਤੀ ਲਈ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਤਨਦੇਹੀ ਨਾਲ ਉਪਰਾਲੇ ਕੀਤੇ ਜਾ ਰਹੇ ਹਨ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅੱਜ ਵੀ ਸਿੱਖਿਆ ਭਰਤੀ ਡਾਇਰੈਕਟੋਰੇਟ ਵੱਲੋਂ 3,704 ਮਾਸਟਰ ਕਾਡਰ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਵਿਚ ਚੁਣੇ ਗਏ 2823 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦੌਰਾਨ ਹਰ ਪੱਧਰ ’ਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ ਤਾਂ ਜੋ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਲਿਆਉਣ ਲਈ ਯੋਗ ਉਮੀਦਵਾਰਾਂ ਨੂੰ ਚੁਣਿਆ ਜਾ ਸਕੇ। ਇਸ ਮੌਕੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਨੇ ਚੋਣ ਸੂਚੀ ਵਿਚ ਸਫ਼ਲ ਹੋਏ ਉਮੀਦਵਾਰ ਅਧਿਆਪਕਾਂ ਨੂੰ ਵਧਾਈ ਵੀ ਦਿੱਤੀ।

ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਛੇ ਵਿਸ਼ਿਆਂ ਪੰਜਾਬੀ, ਹਿੰਦੀ, ਅੰਗਰੇਜੀ, ਸਾਇੰਸ, ਗਣਿਤ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦੇ 3,704 ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਲਈ ਯੋਗ ਉਮੀਦਵਾਰਾਂ ਨੂੰ 27 ਜਨਵਰੀ ਤੋਂ 2 ਫਰਵਰੀ ਤੱਕ ਸਕਰੂਟਨੀ ਲਈ ਉਮੀਦਵਾਰਾਂ ਨੂੰ ਬੁਲਾਇਆ ਗਿਆ ਸੀ।

ਇਸ ਤੋਂ ਪਹਿਲਾਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਸ਼ਿਆਂ ਦੀ ਮਾਸਟਰ ਕਾਡਰ ਭਰਤੀ ਪ੍ਰੀਖਿਆ 27-28 ਦਸੰਬਰ ਨੂੰ ਅਤੇ 9-10 ਜਨਵਰੀ ਨੂੰ ਸਮਾਜਿਕ ਸਿੱਖਿਆ, ਗਣਿਤ ਅਤੇ ਸਾਇੰਸ ਵਿਸ਼ਿਆਂ ਦੀ ਮਾਸਟਰ ਕਾਡਰ ਅਧਿਆਪਕ ਭਰਤੀ ਪ੍ਰੀਖਿਆ ਪੂਰੇ ਪਾਰਦਰਸ਼ੀ ਢੰਗ ਅਤੇ ਸਖ਼ਤ ਪ੍ਰਬੰਧਾਂ ਹੇਠ ਕਰਵਾਈ ਗਈ ਸੀ। ਇਹਨਾਂ ਪ੍ਰੀਖਿਆਵਾਂ ਦੌਰਾਨ ਸਾਹਮਣੇ ਆਏ ਨਕਲ ਅਤੇ ਇਮਪਰਸੋਨੇਸ਼ਨ ਕੇਸਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਗਈ ਸੀ।

ਇਸ ਸਬੰਧੀ ਸਕੱਤਰ ਸਕੂਲ ਸਿੱਖਿਆ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਭਰਤੀ ਬੋਰਡ ਵੱਲੋਂ ਭਰਤੀ ਦੀ ਪ੍ਰਕਿਰਿਆਂ ਨੂੰ ਪਾਰਦਰਸ਼ੀ ਢੰਗ ਨਾਲ ਚਲਾਇਆ ਗਿਆ ਅਤੇ ਬਹੁਤ ਹੀ ਘੱਟ ਸਮੇਂ ਵਿਚ ਇਸ ਭਰਤੀ ਦੀ ਚੋਣ ਸੂਚੀ ਜਾਰੀ ਕਰਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ।

ਉਨਾਂ ਕਿਹਾ ਕਿ ਭਰਤੀ ਬੋਰਡ ਵੱਲੋਂ ਮਾਸਟਰ ਕਾਡਰ ਦੀਆਂ ਪੋਸਟਾਂ ਲਈ ਸੂਚੀ ਜਾਰੀ ਕਰ ਦਿੱਤੀ ਗਈ ਹੈ ਅਤੇ ਜਿਹੜੀਆਂ ਕੈਟੇਗਰੀਆਂ ਦੀਆਂ ਪੋਸਟਾਂ ਖਾਲੀ ਰਹਿ ਗਈਆਂ ਹਨ, ਉਹਨਾਂ ਲਈ ਜਲਦੀ ਹੀ ਸਕਰੂਟਨੀ ਪ੍ਰਕਿਰਿਆ ਲਈ ਉਮੀਦਵਾਰਾਂ ਨੂੰ ਸੱਦਾ ਦਿੱਤਾ ਜਾਵੇਗਾ।

ਉਮੀਦਵਾਰ ਵੱਲੋਂ ਜਿਸ ਕੈਟੇਗਰੀ ਵਿਚ ਫੀਸ ਭਰੀ ਗਈ ਹੈ ਅਤੇ ਚਲਾਨ ਅਨੁਸਾਰ ਕਨਫਰਮ ਹੋਈ ਹੈ, ਉਸ ਅਨੁਸਾਰ ਸਕਰੂਟਨੀ ਲਈ ਬੁਲਾਏ ਗਏ ਉਮੀਦਵਾਰਾਂ ਦੀ ਚੋਣ ਸੂਚੀ ਵਿਭਾਗ ਦੀ ਵੈਬਸਾਈਟ https://educationrecruitmentboard.com/ ਡਾਟ ਕਾਮ ’ਤੇ ਅਪਲੋਡ ਵੀ ਕਰ ਦਿੱਤੀ ਗਈ ਹੈ। 

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,199FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...