Saturday, May 24, 2025
spot_img
spot_img
spot_img
spot_img

39-yrs of Jarkhar Games: ਪੰਜਾਬ ਦੀਆਂ ਪੇਂਡੂ ਖੇਡਾਂ ਦਾ ਮੱਕਾ ਬਣ ਗਈਆਂ ਹਨ ਪੇਂਡੂ ਮਿੰਨੀ ਉਲੰਪਿਕ ਜਰਖੜ ਖੇਡਾਂ

ਯੈੱਸ ਪੰਜਾਬ
28 ਜਨਵਰੀ, 2025

ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ Jarkhar Games ਆਪਣੇ 39 ਵਰ੍ਹੇ ਪੂਰੇ ਕਰ ਚੁੱਕੀਆਂ ਹਨ। ਇਸ ਵਰੇ 37ਵੀਆਂ ਇਨਫੀਲਡ ਮੋਟਰ ਸਾਇਕਲ, ਕੋਕਾ ਕੋਲਾ,ਏਵਨ ਸਾਈਕਲ ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ ਇਸ ਵਰ੍ਹੇ 7-8-9 ਫਰਵਰੀ 2025 ਨੂੰ 6 ਕਰੋਡ਼ ਦੀ ਲਾਗਤ ਨਾਲ ਮਾਤਾ ਸਾਹਿਬ ਕੌਰ ਸਪੋਰਟਸ ਕੰਪਲੈਕਸ ਜਰਖੜ ਵਿੱਚ ਹੋ ਰਹੀਆਂ ਹਨ।

ਖੇਡਾਂ ਪ੍ਰਤੀ ਸੁਹਿਰਦ ਲੋਕਾਂ, ਸਪਾਂਸਰ ਅਤੇ ਪ੍ਰਵਾਸੀ ਖੇਡ ਪ੍ਰਮੋਟਰਾਂ ਨੂੰ ਇਹ ਲੇਖ ਲਿਖਣ ਤੋਂ ਪਹਿਲਾ ਇੱਕ ਬੇਨਤੀ ਕਰਾਂਗਾ ਕਿ ਜੇਕਰ ਉਹ ਵਾਕਿਆ ਹੀ ਪੰਜਾਬ ਦੀਆਂ ਖੇਡਾਂ ਪ੍ਰਤੀ ਚਿੰਤਤ ਹਨ ,ਤਾਂ ਜਰਖੜ ਖੇਡ ਸਟੇਡੀਅਮ ਦਾ ਇੱਕ ਵਾਰ ਗੇੜਾ ਜ਼ਰੂਰ ਮਾਰ ਕੇ ਆਉਣ। ਪਿੰਡ ਜਰਖੜ ਲੁਧਿਆਣਾ ਤੋਂ 12 ਕਿਲੋਮੀਟਰ ਦੂਰ ਮਲੇਰਕੋਟਲਾ ਰੋਡ ਨੇੜੇ ਆਲਮਗੀਰ ਸਾਹਿਬ ਨੇੜੇ ਗੁਰੂ ਗੋਬਿੰਦ ਸਿੰਘ ਮਾਰਗ ਤੇ ਸਥਿਤ ਹੈ। 2000 ਕੁ ਹਜ਼ਾਰ ਦੀ ਅਬਾਦੀ ਵਾਲੇ ਇਸ ਪਿੰਡ ਨੇ ਖੇਡਾਂ ਦੇ ਖੇਤਰ ਵਿੱਚ ਆਪਣੀ ਪਹਿਚਾਣ ਪੂਰੀ ਦੁਨੀਆ ਵਿੱਚ ਬਣਾ ਲਈ ਹੈ। ਖੇਡਾਂ ਤੋਂ ਇਲਾਵਾ ਵਿਰਾਸਤ ਨਾਲ ਸੰਬੰਧਿਤ ਇੱਕ ਅਜੂਬਾ “ਜੰਨਤ ਏ ਜਰਖੜ ” ਦਾ ਨਜ਼ਾਰਾ ਵੀ ਵੇਖਣ ਵਾਲਾ ਹੈ।

ਗੱਲ ਕਰੀਏ ਜਰਖੜ ਖੇਡਾਂ ਦੀ ਕਿ 1986 ’ਚ 1200 ਰੁਪਏ ਦੇ ਬਜਟ ਨਾਲ ਅਤੇ ਨਿੱਕੇ ਜਿਹੇ ਗਰਾਊਂਡ ‘ਚ ਹੋਈ ਖੇਡਾਂ ਦੀ ਸ਼ੁਰੂਆਤ ਨੇ ਅੱਜ ਪੰਜਾਬ ਦਾ ਹੀ ਨਹੀਂ ਸਗੋਂ ਮੁਲਕ ਦਾ ਇੱਕ ਅਜਿਹਾ ਨਿਵੇਕਲਾ ਸਟੇਡੀਅਮ ਜੋ ਮਾਤਾ ਸਾਹਿਬ ਕੌਰ ਦੇ ਨਾਮ ਤੇ ਹੈ, ਆਪਣੀ ਨਵੀਂ ਬਣਤਰ ਨਾਲ ਪੰਜਾਬ ਦੇ ਪੇਂਡੂ ਖੇਡ ਮੇਲਿਆ ਦਾ ਇੱਕ ਅਜੂਬਾ ਬਣ ਗਿਆ ਹੈ।

ਜਰਖੜ ਖੇਡਾਂ ਦੀ ਸਭ ਤੋਂ ਵੱਡੀ ਖਾਸੀਅਤ ਹੈ ਕਿ ਇਨ੍ਹਾਂ ਖੇਡਾਂ ‘ਚ ਉਲੰਪਿਕ ਪੱਧਰ ਅਤੇ ਸਕੂਲੀ ਖੇਡਾਂ ਨੂੰ ਹੀ ਉਤਸ਼ਾਹਿਤ ਕੀਤਾ ਜਾਂਦਾ ਹੈ। ਸਟੇਡੀਅਮ ਵਿਚ ਇੱਕੋਂ ਸਮੇਂ ਬੈਠਿਆਂ ਦਾ 8 ਖੇਡਾਂ ਆਨੰਦ ਮਾਣਿਆ ਜਾ ਸਕਦਾ ਹੈ। ਇਨ੍ਹਾਂ ਖੇਡਾਂ ਵਿੱਚ ਆਮ ਤੌਰ ‘ਤੇ ਕਬੱਡੀ ,ਹਾਕੀ, ਫੁੱਟਬਾਲ,ਹੈਂਡਬਾਲ, ਬਾਸਕਟਬਾਲ, ਵਾਲੀਬਾਲ ਸ਼ੂਟਿੰਗ, ਕੁਸ਼ਤੀਆਂ, ਸਾਈਕਲਿੰਗ, ਰੱਸਾਕਸ਼ੀ,ਅਥਲੈਟਿਕਸ ਆਦਿ ਖੇਡਾਂ ਦੇ ਮੁਕਾਬਲੇ ਹੁੰਦੇ ਹਨ। ਇਸੇ ਕਰਕੇ ਇਨ੍ਹਾਂ ਖੇਡਾਂ ਨੂੰ ਪੰਜਾਬ ਦੀਆਂ ਮਾਡਰਨ ਪੇਂਡੂ ਮਿੰਨੀ ਓਲੰਪਿਕ ਖੇਡਾਂ ਵੱਜੋਂ ਪਹਿਚਾਣ ਮਿਲੀ ਹੈ।

ਸਾਲ 2003 ਮਾਰਚ ਤੋਂ ਜਰਖੜ ਸਟੇਡੀਅਮ ਬਣਨਾ ਸ਼ੁਰੂ ਹੋਇਆ, ਅੱਜ ਇਸ ਵਿੱਚ ਐਸਟਰੋਟਰਫ ਹਾਕੀ ਮੈਦਾਨ, ਗਰਾਸ ਹਾਕੀ, ਦੋ ਵਾਲੀਬਾਲ ਕੋਰਟ, ਹੈਂਡਬਾਲ ਅਤੇ ਬਾਸਕਟਬਾਲ ਕੋਰਟ, ਕਬੱਡੀ ਅਤੇ ਕੁਸ਼ਤੀਆਂ ਦੇ ਵਧੀਆ ਮੈਦਾਨ ਬਣੇ ਹੋਏ ਹਨ।

ਤਿੰਨ ਪ੍ਰਮੁੱਖ ਵੱਡੀਆਂ ਸਟੇਜਾਂ, ਸਟੇਡੀਅਮ ਵਿੱਚ ਤਿੰਨ ਦਰਜਨ ਦੇ ਕਰੀਬ ਕਮਰੇ, ਜਿੰਮ, ਫੋਟੋ ਗੈਲਰੀ, ਆਧੁਨਿਕ ਸਹੂਲਤਾਂ ਵਾਲਾ ਦਫਤਰ, ਸਟੂਡੀਓ ਰੂਮ ਆਦਿ ਬਣੇ ਹੋਏ ਹਨ। ਜਰਖੜ ਸਟੇਡੀਅਮ ਪੰਜਾਬ ਦਾ ਪਹਿਲਾ ਇੱਕੋ ਇੱਕ ਸਟੇਡੀਅਮ ਹੈ, ਜਿੱਥੇ ਫਲੱਡ ਲਾਈਟਾਂ ਦੀ ਸਹੂਲਤ ਵੀ ਉਪਲਬਧ ਹੈ ਤੇ ਇਸ ਤੋਂ ਇਲਾਵਾ ਸਟੇਡੀਅਮ ਵਿੱਚ ਬਣੀ ਫੋਟੋ ਗੈਲਰੀ ਵਿੱਚ ਪੁਰਾਣੀਆਂ ਖੇਡਾਂ ਦੀਆਂ ਯਾਦਗਾਰਾਂ ਧਿਆਨ ਚੰਦ ਤੋਂ ਲੈ ਕੇ ਨਾਮੀ ਖਿਡਾਰੀਆਂ ਦੀਆਂ ਤਸਵੀਰਾਂ ਜਰਖੜ ਖੇਡਾਂ ਨਾਲ ਸਬੰਧਤ ਵੱਡੀਆਂ ਤਸਵੀਰਾਂ ਸਟੇਡੀਅਮ ਦੀ ਸ਼ਾਨ ਨੂੰ ਵਧਾ ਰਹੀਆਂ ਹਨ।

ਇਸ ਤੋਂ ਇਲਾਵਾ 7 ਉੱਘੀਆਂ ਖੇਡ ਸਖਸ਼ੀਅਤਾਂ ਜਿੰਨ੍ਹਾਂ ਵਿੱਚ ਫਲਾਇੰਗ ਸਿੱਖ ਮਿਲਖਾ ਸਿੰਘ, ਹਾਕੀ ਦਾ ਜਾਦੂਗਰ ਧਿਆਨ ਚੰਦ, ਉਲੰਪੀਅਨ ਸੁਰਜੀਤ ਸਿੰਘ ਰੰਧਾਵਾ, ਉਲੰਪੀਅਨ ਪ੍ਰਿਥੀਪਾਲ ਸਿੰਘ, ਪਹਿਲੇ ਸਿੱਖ ਜਿਨ੍ਹਾਂ ਨੇ ਚਾਰ ਉਲੰਪਿਕਾਂ ਖੇਡਣ ਦਾ ਮਾਣ ਹਾਸਲ ਕੀਤਾ ਉਲੰਪੀਅਨ ਊਧਮ ਸਿੰਘ, ਖੇਡ ਪ੍ਰਮੋਟਰ ਅਮਰਜੀਤ ਸਿੰਘ ਗਰੇਵਾਲ ਗੁੱਜਰਵਾਲ, ਕਬੱਡੀ ਖਿਡਾਰੀ ਸਵ: ਮਾਣਕ ਜੋਧਾ ਦੇ ਆਦਮਕੱਦ ਬੁੱਤ ਸਥਾਪਿਤ ਕੀਤੇ ਗਏ ਹਨ। ਇਸਤੋਂ ਇਲਾਵਾ ਸੈਵਨ-ਏ ਸਾਈਡ ਨੀਲੇ ਰੰਗ ਦੀ ਐਸਟਰੋਟਰਫ ਜੋ ਆਪਣੇ ਹੀਲੇ ਵਸੀਲੇ ਨਾਲ ਲਗਵਾਈ ਹੈ, ਸਟੇਡੀਅਮ ਦੀ ਸ਼ੋਭਾ ਨੂੰ ਵਧਾ ਰਹੀ ਹੈ।

ਸਾਲ 2006 ਵਿੱਚ ਅਪ੍ਰੈਲ ਦੇ ਵਿੱਚ ਜਰਖੜ ਵਿਖੇ ਹਾਕੀ ਅਕੈਡਮੀ ਦੀ ਸਥਾਪਨਾ ਹੋਈ, ਜਰਖੜ ਅਕੈਡਮੀ ’ਚ ਇਸ ਵੇਲੇ 80 ਦੇ ਕਰੀਬ ਖਿਡਾਰੀ ਹਾਕੀ ਦੀ ਟ੍ਰੇਨਿੰਗ ਲੈ ਰਹੇ ਹਨ। ਸਾਰੇ ਹੀ ਖਿਡਾਰੀ ਗਰੀਬ ਘਰਾਂ ਨਾਲ ਸਬੰਧਤ ਹਨ। ਪਿਛਲੇ 1 ਦਹਾਕੇ ‘ਚ 300 ਦੇ ਕਰੀਬ ਸਕੂਲ ਨੈਸ਼ਨਲ ਤੇ 60 ਤੋਂ ਵੱਧ ਕੌਮੀ ਪੱਧਰ ਦੇ ਮੁਕਾਬਲੇ ਖੇਡ ਚੁਕੇ ਹਨ। ਹੁਣ ਤੱਕ ਵੱਖ-ਵੱਖ ਵਿਭਾਗਾਂ ‘ਚ 40 ਦੇ ਕਰੀਬ ਖਿਡਾਰੀਆਂ ਨੂੰ ਸਰਕਾਰੀ ਵਿਭਾਗਾਂ ਵਿੱਚ ਨੌਕਰੀ ਮਿਲ ਚੁੱਕੀ ਹੈ। ਉੱਤਰ ਭਾਰਤ ਦੇ ਸਾਰੇ ਪ੍ਰਮੁੱਖ ਟੂਰਨਾਮੈਂਟਾਂ ‘ਚ ਜਰਖੜ ਅਕਾਦਮੀ ਦੇ ਖਿਡਾਰੀ ਆਪਣੀ ਪਹਿਚਾਣ ਨੂੰ ਦਰਸਾ ਰਹੇ ਹਨ।

ਜਰਖੜ ਖੇਡਾਂ, ਸਟੇਡੀਅਮ ਤੇ ਅਕਾਦਮੀ ਨੂੰ ਇਸ ਮੁਕਾਮ ’ਤੇ ਪਹੁੰਚਦਿਆਂ ਬਹੁਤ ਵੱਡੀਆਂ ਆਫਤਾਂ ਵੀ ਆਈਆਂ ਤੇ ਹਰ ਰੋਜ਼ ਕੋਈ ਨਵੀਂ ਤੋਂ ਨਵੀਂ ਸਮੱਸਿਆ ਆਉਂਦੀ ਹੈ ਪਰ ਪ੍ਰਮਾਤਮਾ ਦੀ ਮਿਹਰ ਸਦਕਾ ਅੱਜ ਜਰਖੜ ਖੇਡਾਂ ਬੁਲੰਦੀਆਂ ਵੱਲ ਵਧ ਰਹੀਆਂ ਹਨ। ਪੰਜਾਬ ਦੇ ਨਾਮੀ ਗਾਇਕ ਹਰਭਜਨ ਮਾਨ, ਜੈਜੀ ਬੀ,ਦਿਲਜੀਤ ਦੋਸਾਂਝ, ਮਨਮੋਹਣ ਵਾਰਿਸ, ਦੇਬੀ ਮਖਸੂਸਪੁਰੀ, ਹਰਜੀਤ ਹਰਮਨ, ਕੰਵਰ ਗਰੇਵਾਲ ਨੇ ਜਰਖੜ ਸਟੇਡੀਅਮ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਮੇਂ ਦੌਰਾਨ ਮੁਫਤ ਅਖਾੜੇ ਵੀ ਲਗਾਏ।

ਇਹਨਾਂ ਸਾਰਿਆਂ ਦੇ ਯੋਗਦਾਨ ਸਦਕਾ ਜਰਖੜ ਖੇਡ ਅਕਾਦਮੀ ਦੇ ਡਾਇਰੈਕਟਰ ਜਗਰੂਪ ਸਿੰਘ ਜਰਖੜ ਆਪਣੀ ਦਿਨ ਰਾਤ ਦੀ ਮਿਹਨਤ ਨਾਲ ਸਟੇਡੀਅਮ ਨੂੰ ਪੂਰੇ ਵਿਸ਼ਵ ‘ਚ ਰੁਸ਼ਨਾਉਣ ਦਾ ਜ਼ੋਰ ਲਗਾ ਰਹੇ ਹਨ। ਜਿਸਦੀ ਮਿਸਾਲ ਜਰਖੜ ਪਿੰਡ ਦੇ ਸਟੇਡੀਅਮ ‘ਚ ਪਹੁੰਚਦਿਆਂ ਹੀ ਪਤਾ ਚਲਦਾ ਹੈ।

ਇਸ ਵਰ੍ਹੇ ਦੀਆਂ ਜਰਖੜ ਖੇਡਾਂ ਜੋ 7-8-9 ਫਰਵਰੀ 2025 ਨੂੰ ਹੋ ਰਹੀਆਂ ਹਨ। ਕਬੱਡੀ ਓਪਨ ਦਾ ਕੱਪ ਪੁਰਾਣੇ ਕਬੱਡੀ ਖਿਡਾਰੀ ਅਤੇ ਖੇਡਾਂ ਨੂੰ ਸਮਰਪਿਤ ਉੱਘੀ ਸ਼ਖਸੀਅਤ ਸਵਰਗੀ ਨਾਇਬ ਸਿੰਘ ਗਰੇਵਾਲ ਯੋਧਾਂ ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਸਦੇ ਨਾਲ ਹੀ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਨਰਿੰਦਰਪਾਲ ਸਿੰਘ ਸਿੱਧੂ, ਵਿਧਾਇਕ ਜੀਵਨ ਸਿੰਘ ਸੰਗੋਵਾਲ,ਮੁੱਖ ਪ੍ਰਬੰਧਕ ਜਗਰੂਪ ਸਿੰਘ ਜਰਖੜ ,ਪ੍ਰਧਾਨ ਐਡਵੋਕੇਟ ਹਰਕਮਲ ਸਿੰਘ,

ਕਬੱਡੀ ਪ੍ਰਮੋਟਰ ਮੋਹਣਾ ਜੋਧਾਂ ਸਿਆਟਲ, ਦਲਜੀਤ ਸਿੰਘ ਜਰਖੜ ਕੈਨੇਡਾ, ਜਗਦੀਪ ਸਿੰਘ ਕਾਹਲੋਂ, ਬਲਵੀਰ ਸਿੰਘ ਹੀਰ,ਸਰਪੰਚ ਬਲਵਿੰਦਰ ਸਿੰਘ ਮਹਿਮੂਦਪੁਰਾ, ਸਾਬੀ ਕੂਨਰ ਕੈਨੇਡਾ , ਪਰਮਜੀਤ ਸਿੰਘ ਨੀਟੂ, ਸ਼ਿੰਗਾਰਾ ਸਿੰਘ ਜਰਖੜ, ਗੁਰਸਤਿੰਦਰ ਸਿੰਘ ਪਰਗਟ, ਦੁਪਿੰਦਰ ਸਿੰਘ ਡਿੰਪੀ ,ਪਹਿਲਵਾਨ ਹਰਮੇਲ ਸਿੰਘ ਕਾਲਾ, ਪ੍ਰੋ ਰਜਿੰਦਰ ਸਿੰਘ, ਹਰਦੇਵ ਸਿੰਘ ਦੁਲੇਅ ਆਦਿ ਹੋਰ ਨੇੜਲੇ ਸਾਥੀ ਅਤੇ ਪੂਰੀ ਟੀਮ ਵੱਲੋਂ ਖੇਡਾਂ ਦੀ ਕਾਮਯਾਬੀ ਲਈ ਤਨ ਮਨ ਧਨ ਨਾਲ ਆਪਣਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਵਾਰ ਇਹਨਾਂ ਖੇਡਾਂ ਵਿੱਚ ਹਾਕੀ (ਮਰਦ ਤੇ ਇਸਤਰੀਆਂ )ਹਾਕੀ ਅੰਡਰ 15 ਸਾਲ ਮੁੰਡੇ , ਕੁਸ਼ਤੀਆਂ , ਰੱਸਾਕਸੀ ਸਕੂਲੀ ਪੱਧਰ ,ਵਾਲੀਵਾਲ ,ਫੁਟਬਾਲ ਖੇਡਾਂ ਦੇ ਮੁਕਾਬਲੇ ਹੋਣਗੇ । ਖੇਡਾਂ ਦੇ ਫਾਈਨਲ ਸਮਾਰੋਹ ਤੇ ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਸੇਵਾ ਕਰਨ ਵਾਲੀਆਂ 5 ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਹੋਵੇਗਾ ਜਿਨਾਂ ਨੂੰ ਵੱਖ ਵੱਖ ਖੇਡ ਐਵਾਰਡਾਂ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ।

ਜਰਖੜ ਖੇਡਾਂ ਤੇ ਹੋਵੇਗਾ 6 ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ

ਖੇਡਾਂ ਦਾ ਉਦਘਾਟਨੀ ਸਮਾਰੋਹ ਬੇਹੱਦ ਲਾਜਵਾਬ ਹੋਵੇਗਾ ਖੇਡਾਂ ਦੇ ਫਾਈਨਲ ਸਮਾਰੋਹ ਤੇ 9 ਫਰਵਰੀ ਨੂੰ ਜਿੱਥੇ ਵੱਖ-ਵੱਖ ਖੇਡਾਂ ਦੇ ਫਾਈਨਲ ਮੁਕਾਬਲੇ ਮੁੱਖ ਖਿੱਚ ਦਾ ਕੇਂਦਰ ਹੋਣਗੇ ਉੱਥੇ ਉੱਘੇ ਲੋਕ ਗਾਇਕਾ ਦਾ ਖੁੱਲਾ ਅਖਾੜਾ ਵੀ ਦਰਸ਼ਕਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ । ਜਿਸ ਵਿੱਚ ਲੋਕ ਗਾਇਕ ਜੈਜੀ ਬੀ, ਗਿੱਲ ਹਰਦੀਪ, ਨਿਰਮਲ ਸਿੱਧੂ ਯੂਕੇ ,ਕਮਲ ਗਰੇਵਾਲ, ਹਰਫ਼ ਚੀਮਾ,ਨੀਟੂ ਸਟਰਾਂ ਵਾਲਾ ਆਦ ਹੋਰ ਨਰਮੀ ਗਾਇਕ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

ਇਸ ਮੌਕੇ ਤੇ ਉੱਘੀਆ 6 ਸ਼ਖਸੀਅਤਾਂ ਦਾ ਵਿਸ਼ੇਸ਼ ਸਨਮਾਨ ਹੋਵੇਗਾ। ਜਿਸ ਵਿੱਚ ਪੱਤਰਕਾਰ ਸਵਰਨ ਟਹਿਣਾ ,ਜ਼ਿਲਾ ਸਿੱਖਿਆ ਅਫਸਰ ਸ੍ਰੀਮਤੀ ਰਵਿੰਦਰ ਕੌਰ ਲੋਕ ਗਾਇਕ ਜਸਵੰਤ ਸੰਦੀਲਾ , ਹਾਕੀ ਉਲੰਪੀਅਨ ਬਲਵਿੰਦਰ ਸਿੰਘ ਸੰਮੀ, ਖੇਡ ਲੇਖਕ ਨਵਦੀਪ ਸਿੰਘ ਗਿੱਲ ਨੂੰ ਵੱਖ-ਵੱਖ ਐਵਾਰਡਾਂ ਨਾਲ ਸਨਮਾਨਿਤ ਕੀਤਾ ਜਾਵੇਗਾ।

ਮਾਡਰਨ ਪੇਂਡੂ ਮਿੰਨੀ ਓਲੰਪਿਕ ਜਰਖੜ ਖੇਡਾਂ 2025 ਦੇ ਇਸ ਵਰ੍ਹੇ ਇਤਿਹਾਸ ਦਾ ਇੱਕ ਹੋਰ ਨਵਾਂ ਪੰਨਾ ਜੜਨ ਗਈਆਂ। ਜੋ ਕਿ ਖਿਡਾਰੀਆਂ ਅਤੇ ਦਰਸ਼ਕਾਂ ਲਈ ਇੱਕ ਪ੍ਰੇਰਨਾ ਸਰੋਤ ਹੋਣਗੀਆਂ। ਗੁਰੂ ਭਲੀ ਕਰੇ , ਰੱਬ ਰਾਖਾ।

ਅਹਿਮ ਖ਼ਬਰਾਂ

ਸਾਡੇ ਨਾਲ ਜੁੜੋ

221,519FansLike
111,764FollowersFollow

ਸਿੱਖ ਜਗ਼ਤ

ਮਨੋਰੰਜਨ

ਪੱਤਰਕਾਰ Barjinder Singh Brar ਦੇ ‘ਕੁੰਡਲ’ ਗੀਤ ਨੂੰ ਗੱਭਰੂਆਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ

ਯੈੱਸ ਪੰਜਾਬ ਲੁਧਿਆਣਾ, 21 ਮਈ, 2025 ਪੱਤਰਕਾਰ Barjinder Singh Brar ਦਾ ਲਿਖਿਆ ਗਾਣਾ 'ਕੁੰਡਲ' ਲੋਕ ਬੁੱਲ੍ਹਾਂ 'ਤੇ ਚਰਚਾ ਬਣਿਆ ਹੋਇਆ ਹੈ ਅਤੇ ਇਸ ਗੀਤ ਨੂੰ ਮੁੱਛ...

Shaunki Sardar ਦਾ ਪ੍ਰੀਮੀਅਰ: ਨਾਮਵਰ ਕਲਾਕਾਰਾਂ ਅਤੇ ਪ੍ਰਸ਼ੰਸਕਾਂ ਦੀ ਹਾਜ਼ਰੀ ਨੇ ਹੋਰ ਵੀ ਖ਼ਾਸ ਬਣਾਏ ਇਹ ਯਾਦਗਾਰੀ ਪਲ

ਯੈੱਸ ਪੰਜਾਬ 17 ਮਈ, 2025 ਲੰਬੇ ਸਮੇਂ ਤੋਂ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਪੰਜਾਬੀ ਫਿਲਮ 'Shaunki Sardar' ਦਾ ਗ੍ਰੈਂਡ ਪ੍ਰੀਮੀਅਰ ਵੱਡੀ ਧੂਮਧਾਮ ਨਾਲ ਹੋਇਆ। ਜਿੱਥੇ ਜੋਸ਼,...

Guru Randhawa, Babbu Maan ਦੀ “ਸ਼ੌਂਕੀ ਸਰਦਾਰ” 16 ਮਈ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼

ਯੈੱਸ ਪੰਜਾਬ ਬਠਿੰਡਾ, 14 ਮਈ, 2025 ਬੇਸਬਰੀ ਨਾਲ ਉਡੀਕ ਰਹੀ Punjabi ਫ਼ਿਲਮ Shaunki Sardar ਦੀ ਪ੍ਰੈਸ ਕਾਨਫਰੰਸ Bathinda ਵਿੱਚ ਹੋਈ, ਜਿਸਨੇ ਫੈਨਜ਼ ਅਤੇ ਮੀਡੀਆ ਵਿਚਕਾਰ ਜੋਸ਼...

Babbu Maan ਅਤੇ Guru Randhawa ਦੀ ਪੰਜਾਬੀ ਫ਼ਿਲਮ ‘Shaunki Sardar’ ਦਾ ਟਰੇਲਰ ਜਾਰੀ, ਫ਼ਿਲਮ 16 ਮਈ ਨੂੰ ਹੋਵੇਗੀ ਰਿਲੀਜ਼

ਯੈੱਸ ਪੰਜਾਬ 2 ਮਈ, 2025 ਅੱਜ Mohali 'ਚ ਪੰਜਾਬੀ ਫਿਲਮ Shaunki Sardar ਦੇ ਟਰੇਲਰ ਦੀ ਸ਼ਾਨਦਾਰ ਲਾਂਚਿੰਗ ਹੋਈ। ਇਹ ਫਿਲਮ ਜੀ ਸਟੂਡੀਓਜ਼, ਬੌਸ ਮਿਊਜ਼ਿਕਾ ਰਿਕਾਰਡਜ਼ ਪ੍ਰਾਈਵੇਟ...

Hollywood ਸਿਤਾਰੇ ਐਡਵਰਡ ਸੋਨਨਬਲਿਕ ਤੇ ਮਾਰਕ ਬੈਨਿੰਗਟਨ ‘Guru Nanak Jahaz’ ਰਾਹੀਂ ਕਰ ਰਹੇ ਹਨ ਪੰਜਾਬੀ ਇੰਡਸਟਰੀ ਵਿੱਚ ਡੈਬਿਊ

ਯੈੱਸ ਪੰਜਾਬ 24 ਅਪ੍ਰੈਲ, 2025 ਇਤਿਹਾਸਕ ਕੋਮਾਗਾਟਾ ਮਾਰੂ ਘਟਨਾ 'ਤੇ ਆਧਾਰਿਤ ਬਹੁਤ ਹੀ ਉਤਸ਼ਾਹਤ ਪੰਜਾਬੀ ਫਿਲਮ "Guru Nanak Jahaz" 1 ਮਈ 2025 ਨੂੰ ਰਿਲੀਜ਼ ਹੋਣ ਜਾ...

Babbu Maan ਅਤੇ Guru Randhwa ਦੀ ਫ਼ਿਲਮ ‘ਸ਼ੌਕੀ ਸਰਦਾਰ’ ਦੇ ਦੇ ਗ਼ੀਤਾਂ ਨੇ ਪਾਈ ਧਮਾਲ; ‘ਸ਼ੇਰ ਤੇ ਸ਼ਿਕਾਰ’ ’ਤੇ ‘ਚੁੰਨੀ’ ਕਰ ਰਹੇ ਹਨ ‘ਟਰੈਂਡ’

ਯੈੱਸ ਪੰਜਾਬ 17 ਅਪ੍ਰੈਲ, 2025 ਬਹੁਤ ਉਡੀਕੀ ਜਾ ਰਹੀ Punjab Film ਸ਼ੌਂਕੀ ਸਰਦਾਰ ਦਾ ਉਤਸ਼ਾਹ ਸਿਖਰ 'ਤੇ ਪਹੁੰਚ ਰਿਹਾ ਹੈ, ਇਸਦੇ ਹਾਲ ਹੀ ਵਿੱਚ ਰਿਲੀਜ਼ ਹੋਏ...

Nit C ਨੇ ਪੇਸ਼ ਕੀਤਾ “Impala” – ਪਿਆਰ, ਸ਼ਾਨਦਾਰੀ ਅਤੇ ਕਲਾਸਿਕ ਵਾਈਬਜ਼ ਦਾ ਸੁਰੀਲਾ ਗੀਤ

ਯੈੱਸ ਪੰਜਾਬ 1 ਅਪ੍ਰੈਲ, 2025 ਉੱਭਰਦਾ ਹਿੱਪ-ਹੌਪ ਗਾਇਕ Nit C ਆਪਣਾ ਨਵਾਂ ਗੀਤ "Impala" ਲੈ ਕੇ ਆਇਆ ਹੈ। ਇਹ ਗੀਤ ਪੁਰਾਣੇ ਜ਼ਮਾਨੇ ਦੀ ਖੂਬਸੂਰਤੀ ਨੂੰ ਅੱਜ...

Kandhari ਦਾ ਨਵਾਂ ਗੀਤ “9 Outta 10” ਰਿਲੀਜ਼ – ਸੁਣਨ ਲਈ ਤਿਆਰ ਹੋ ਜਾਓ!

ਯੈੱਸ ਪੰਜਾਬ 27 ਮਾਰਚ, 2025 Punjabi ਸੰਗੀਤ ਦੀ ਸਨਸਨੀ Kandhari ਇੱਕ ਹੋਰ ਧਮਾਕੇਦਾਰ ਗੀਤ "9 Outta 10" ਲੈ ਕੇ ਆਇਆ ਹੈ, ਜੋ ਹੁਣ ਸਭ ਮਿਊਜ਼ਿਕ ਪਲੇਟਫਾਰਮਾਂ...

ਖ਼ੇਡ ਖ਼ਬਰ

ਇੰਨੋਸੈਂਟ ਹਾਰਟਸ ਸਪੋਰਟਸ ਹੱਬ, ਲੋਹਾਰਾਂ ਨੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਕੀਤਾ ਆਯੋਜਨ

ਯੈੱਸ ਪੰਜਾਬ ਜਾਲੰਧਰ, 19 ਮਈ, 2025 Innocent Hearts Sports Hub, ਲੋਹਾਰਾਂ ਨੇ ਇੰਨੋਸੈਂਟ ਹਾਰਟਸ ਲੋਹਾਰਾਂ ਕੈਂਪਸ ਵਿਖੇ ਇੰਟਰ-ਸਕੂਲ ਡੇ-ਨਾਈਟ ਫੁੱਟਸਲ ਚੈਂਪੀਅਨਸ਼ਿਪ ਦੇ ਸੀਜ਼ਨ 2 ਦਾ ਆਯੋਜਨ ਕੀਤਾ। ਇਸ...

Innocent Hearts School, ਲੋਹਾਰਾਂ ਦਾ ਸ਼ੂਟਿੰਗ ਚੈਂਪੀਅਨਸ਼ਿਪ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ

ਯੈੱਸ ਪੰਜਾਬ ਜਲੰਧਰ, 5 ਮਈ, 2025 Innocent Hearts School, ਲੋਹਾਰਾਂ ਨੇ ਇੱਕ ਵਾਰ ਫਿਰ 10ਵੀਂ ਕਰਨਲਜ਼ ਸ਼ਾਰਪਸ਼ੂਟਰਜ਼ ਓਪਨ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਚੋਟੀ ਦਾ ਸਨਮਾਨ ਪ੍ਰਾਪਤ ਕਰਕੇ ਖੇਡਾਂ...

Innocent Hearts Premiere League: ਆਈਐਚਪੀਐਲ, ਕ੍ਰਿਕਟ ਦਾ ਉਤਸ਼ਾਹ ਨਾਲ ਹੋਇਆ ਉਦਘਾਟਨ

ਯੈੱਸ ਪੰਜਾਬ ਜਲੰਧਰ, 24 ਅਪ੍ਰੈਲ, 2025 Innocent Hearts Premiere League (ਆਈਐਚਪੀਐਲ) ਸੀਜ਼ਨ 1- ਕ੍ਰਿਕਟ ਦਾ ਅਧਿਕਾਰਤ ਤੌਰ 'ਤੇ ਉਦਘਾਟਨ ਕੀਤਾ ਗਿਆ , ਜੋ ਕਿ ਇੱਕ ਦਿਲਚਸਪ ਖੇਡ...

PSPCL ਖੇਡ ਕੋਟੇ ਤਹਿਤ ਭਰਤੀ ਕਰੇਗਾ, ਬਿਜਲੀ ਮੰਤਰੀ Harbhajan Singh ETO ਦਾ ਐਲਾਨ

ਯੈੱਸ ਪੰਜਾਬ ਪਟਿਆਲਾ, 22 ਅਪ੍ਰੈਲ, 2025 Punjab ਵਿੱਚ ਖੇਡਾਂ ਦੇ ਜਜ਼ਬੇ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਬਿਜਲੀ ਮੰਤਰੀ Harbhajan Singh ETO ਨੇ ਐਲਾਨ ਕੀਤਾ...

Punjab ਦੀਆਂ ਸ਼ੂਟਰਜ਼ Sift Kaur Samra ਅਤੇ Simranjpreet Kaur Brar ਨੇ ਸ਼ੂਟਿੰਗ ਵਿਸ਼ਵ ਕੱਪ ਅਰਜਨਟਾਈਨਾ ਅਤੇ ਪੇਰੂ ਵਿੱਚ ਮਾਰੀਆਂ ਮੱਲਾਂ

ਯੈੱਸ ਪੰਜਾਬ ਫਰੀਦਕੋਟ, 22 ਅਪ੍ਰੈਲ, 2025 ਜਿਲ੍ਹਾ ਖੇਡ ਅਫਸਰ ਫਰੀਦਕੋਟ ਸ. ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਆਈ.ਐਸ.ਐਸ.ਐੱਫ. ਵਰਲਡ ਕੱਪ ਮੁਕਾਬਲਿਆਂ ਵਿੱਚ Punjab ਦੇ ਜਿਲ੍ਹਾ...

Kurali ਦੀ ਧੀ Navpreet Kaur ਨੇ ਨੈਸ਼ਨਲ ਖੇਡਾਂ ਦੌਰਾਨ Weight Lifting ’ਚ ਕਾਂਸੀ ਦਾ ਤਮਗਾ ਜਿੱਤਿਆ

ਪ੍ਰਭਦੀਪ ਸਿੰਘ ਸੋਢੀ ਕੁਰਾਲੀ, 17 ਅਪ੍ਰੈਲ, 2025 ਸਥਾਨਕ ਸ਼ਹਿਰ ਦੇ ਵਾਰਡ ਨੰਬਰ 6 ਮਾਡਲ ਟਾਊਨ ਦੀ ਵਸਨੀਕ Navpreet Kaur ਪੁੱਤਰੀ ਸੋਹਣ ਸਿੰਘ ਕਾਨੂੰਗੋ ਨੇ ਬੀਤੇ ਦਿਨੀਂ...

Khelo India Youth Games ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 15 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ Khelo India Youth Games ਲਈ Punjab ਦੀ ਮੱਲਖੰਭ (ਮੁੰਡੇ ਤੇ...

ਖੇਲੋ ਇੰਡੀਆ ਯੂਥ ਗੇਮਜ਼ ਲਈ Volleyball ਦੇ Trials ਹੁਣ 14 ਅਪ੍ਰੈਲ ਨੂੰ ਹੋਣਗੇ

ਯੈੱਸ ਪੰਜਾਬ ਚੰਡੀਗੜ੍ਹ, 12 ਅਪ੍ਰੈਲ, 2025 ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ Punjab ਦੀ Volleyball (ਮੁੰਡੇ) ਟੀਮ...
spot_img
spot_img