Tuesday, May 21, 2024

ਵਾਹਿਗੁਰੂ

spot_img
spot_img

ਨਰਦੇਵ ਸਿੰਘ ਬੌਬੀ ਮਾਨ ਅਤੇ ਜਸਕਰਨ ਸਿੰਘ ਕਾਹਨਸਿੰਘ ਵਾਲਾ ਸਣੇ 4 ਉਮੀਦਵਾਰਾਂ ਨੇ ਫਿਰੋਜ਼ਪੁਰ ਤੋਂ ਨਾਮਜ਼ਦਗੀ ਪੱਤਰ ਭਰੇ

- Advertisement -

ਯੈੱਸ ਪੰਜਾਬ
ਫ਼ਿਰੋਜ਼ਪੁਰ, 10 ਮਈ, 2024

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਵਿਖੇ ਨਾਮਜ਼ਦਗੀਆਂ ਤੇ ਚੌਥੇ ਦਿਨ ਚਾਰ ਉਮੀਦਵਾਰਾਂ ਨੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10-ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਚੌਥੇ ਦਿਨ 04 ਉਮੀਦਵਾਰਾਂ ਸ਼੍ਰੀ ਮੋਹਨ ਸਿੰਘ (ਆਜ਼ਾਦ), ਸ੍ਰੀ ਨਰਦੇਵ ਸਿੰਘ (ਸ਼੍ਰੋਮਣੀ ਅਕਾਲੀ ਦਲ) ਤੇ ਸ੍ਰੀ ਹਰਪਿੰਦਰ ਸਿੰਘ ਮਾਨ (ਸ਼੍ਰੋਮਣੀ ਅਕਾਲੀ ਦਲ) ਅਤੇ ਜਸਕਰਨ ਸਿੰਘ (ਆਜ਼ਾਦ) ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਤੋਂ ਦੁਪਹਿਰ 3:00 ਵਜੇ ਤੱਕ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਲੋਕ ਸਭਾ ਹਲਕਾ 10 – ਫਿਰੋਜ਼ਪੁਰ ਲਈ ਕੁੱਲ 9 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ।

ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਇਕ ਉਮੀਦਵਾਰ ਆਪਣੀ ਚੋਣ ਮੁਹਿੰਮ ’ਤੇ 95 ਲੱਖ ਰੁਪਏ ਤੋਂ ਵੱਧ ਦਾ ਖ਼ਰਚਾ ਨਹੀਂ ਕਰ ਸਕਦਾ ਅਤੇ 20 ਹਜ਼ਾਰ ਰੁਪਏ ਤੋਂ ਵੱਧ ਦੀ ਅਦਾਇਗੀ ਕੇਵਲ ਚੈੱਕ ਰਾਹੀਂ ਹੀ ਕੀਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੇ ਗਏ ਖ਼ਰਚੇ ਦਾ ਖ਼ਰਚਾ ਰਜਿਸਟਰ ਵਿਚ ਇੰਦਰਾਜ ਕਰਨਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,115FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...