Thursday, March 28, 2024

ਵਾਹਿਗੁਰੂ

spot_img
spot_img

40 ਕਰੋੜ ਰੁਪਏ ਦੀ ਲਾਗਤ ਨਾਲ ਰਾਜਪੁਰਾ ਦੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਸੁਧਾਰ ਕਰਾਂਗੇ: ਡਾ. ਇੰਦਰਬੀਰ ਸਿੰਘ ਨਿੱਜਰ

- Advertisement -

ਯੈੱਸ ਪੰਜਾਬ
ਪਟਿਆਲਾ/ਰਾਜਪੁਰਾ, 06 ਅਕਤੂਬਰ, 2022:
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੁਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋ ਰਾਜਪੁਰਾ ਕਸਬੇ ਲਈ ਜਲ ਸਪਲਾਈ ਅਤੇ ਸੀਵਰੇਜ ਦੀ ਸੁਵਿਧਾ ਮੁਹੱਈਆ ਕਰਵਾਉਣ 40 ਕਰੋੜ ਦੀ ਲਾਗਤ ਵਾਲਾ ਪ੍ਰਾਜੈਕਟ ਸ਼ੁਰੂ ਕੀਤਾ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਸ ਪ੍ਰਾਜੈਕਟ ਦੇ ਕੰਮ ਦਾ ਜਾਇਜਾ ਲੈਣ ਮਗਰੋਂ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜੀ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਨੇ ਦੱਸਿਆ ਕਿ ਨਗਰ ਕੌਂਸਲ, ਰਾਜਪੁਰਾ ਦੀ ਸੀਮਾਂ ਵਿੱਚ ਜਲ ਸਪਲਾਈ ਦੀ ਸੁਵਿੱਧਾ ਮੁਹੱਈਆ ਕਰਵਾਉਣ ਲਈ ਵਾਟਰ ਵਰਕਸ ਦੀਆਂ ਨਵੀਆਂ ਮੋਟਰਾਂ, ਨਲਾਸ ਰੋਡ ਅਤੇ ਏਕਤਾ ਕਲੋਨੀ ਵਿਖੇ 02 ਬੁਸਟਿੰਗ ਟਿਉਵਬੈਲਜ ਸਥਾਪਿਤ ਕੀਤੇ ਜਾਣੇ ਹਨ। ਇਸੇ ਤਰ੍ਹਾਂ ਪਾਣੀ ਦੀ ਸਪਲਾਈ ਦੀ ਸਮੱਰਥਾ ਵਧਾਉਣ ਲਈ ਗੰਡਾ ਖੇੜੀ ਤੋਂ ਵਾਟਰ ਵਰਕਸ ਤੱਕ ਡੀ ਆਈ ਪਾਈਪ ਲਾਈਨਾਂ ਵਿਛਾਉਣ ਦਾ ਕੰਮ ਵੀ ਇਸ ਪ੍ਰਾਜੈਕਟ ਅਧੀਨ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਰਾਜਪੁਰਾ ਕਸਬੇ ਵਿੱਖੇ 49 ਕਿਲੋਮੀਟਰ ਏਰੀਆਂ ਵਿੱਚ ਸੀਵਰੇਜ ਲਾਈਨਾਂ ਅਤੇ 35 ਕਿਲੋਮੀਟਰ ਏਰੀਆ ਵਿੱਚ ਜਲ ਸਪਲਾਈ ਲਾਈਨਾਂ ਵਿਛਾਇਆਂ ਜਾਣਗੀਆਂ। ਉਹਨਾਂ ਦੱਸਿਆ ਕਿ ਰਾਜਪੁਰਾ ਦੇ ਕਰੀਬ 25000 ਲੋਕਾਂ ਨੂੰ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦਾ ਲਾਭ ਮਿਲੇਗਾ।

ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਹਨਾਂ ਵੱਲੋ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੰਮ ਵਿੱਚ ਪਾਰਦਰਸ਼ਤਾ ਲਿਆਉਣੀ ਯਕੀਨ ਬਣਾਈ ਜਾਵੇ।

ਸ੍ਰੀ ਵੀ.ਕੇ. ਸ਼ਰਮਾ, ਸੀ.ਈ.ਓ., ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਨੇ ਦੱਸਿਆ ਕਿ ਜਲ ਸਪਲਾਈ ਦਾ 55 ਫੀਸਦੀ ਅਤੇ ਸੀਵਰੇਜ ਦਾ 80 ਫੀਸਦੀ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਹਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਕੰਮ ਨਿਰਧਾਰਤ ਸਮੇਂ ਅੰਦਰ ਹਰ ਹੀਲੇ ਮੁਕੰਮਲ ਕੀਤਾ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...