Wednesday, April 24, 2024

ਵਾਹਿਗੁਰੂ

spot_img
spot_img

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 12 ਅਪ੍ਰੈਲ, 2021 –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਕਟਰ-15 ਸੋਨੀਪਤ ਲਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ।

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਰਵਾਨਗੀ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ, ਸ. ਪਰਮਜੀਤ ਸਿੰਘ ਚੰਡੋਕ, ਸ. ਅਮਰਜੀਤ ਸਿੰਘ ਪਿੰਕੀ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ, ਬਾਬਾ ਹਰੀ ਸਿੰਘ ਭੂਰੀਵਾਲੇ, ਬਾਬਾ ਸਤਨਾਮ ਸਿੰਘ, ਬਾਬਾ ਸ਼ਿੰਦਰ ਸਿੰਘ ਸਮੇਤ ਹੋਰਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ।

ਰਵਾਨਗੀ ਸਮੇਂ ਦਿੱਲੀ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ।

ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੇ ਰਸਤੇ ਵਿਚ ਦਿੱਲੀ ਦੀਆਂ ਸੰਗਤਾਂ ਵੱਲੋਂ ਸਵਾਗਤੀ ਗੇਟ ਅਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਇੰਚਾਰਜ ਸ. ਕਰਤਾਰ ਸਿੰਘ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਸੁਰਿੰਦਰਪਾਲ ਸਿੰਘ ਸਮਾਣਾ, ਸਹਾਇਕ ਇੰਚਾਰਜ ਸ. ਜਸਵੀਰ ਸਿੰਘ ਜੱਸੀ, ਸ. ਧਰਮਿੰਦਰ ਸਿੰਘ, ਸ. ਬਲਬੀਰ ਸਿੰਘ, ਸ. ਮਨਦੀਪ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,185FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...