Saturday, April 20, 2024

ਵਾਹਿਗੁਰੂ

spot_img
spot_img

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 14 ਅਪ੍ਰੈਲ, 2021 –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਲਈ ਰਵਾਨਾ ਹੋਇਆ।

ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਤੇ ਸ. ਪ੍ਰਤਾਪ ਸਿੰਘ ਪ੍ਰਧਾਨ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ।

ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਨੀਲੋਖੇੜੀ, ਰਾਏਪੁਰ, ਬਹਿਰਸਾਲ, ਭਾਦਸੋਂ, ਇੰਦਰੀ, ਗੜ੍ਹੀ ਜੱਟਾਂ, ਖਾਨਪੁਰ ਹੁੰਦਾ ਹੋਇਆ ਦੁਪਹਿਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਨੀਬਦਰਪੁਰ ਪਹੁੰਚਾ ਜਿਥੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।

ਇਥੋਂ ਅੱਗੇ ਲਾਂਡਵਾ, ਨਵਾਰਸੀ, ਬੁਰਹਾਨ, ਗਾਧਲੀ, ਗੁਰਦੁਆਰਾ ਸਾਹਿਬ ਬੈਕੁੰਠ ਧਾਮ ਆਦਿ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰਪਾਲ ਸਿੰਘ ਲਾਂਡਵਾ, ਸ. ਸੁਖਵੰਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕਰਨਾਲ, ਸ. ਪਰਮਜੀਤ ਸਿੰਘ ਇੰਚਾਰਜ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...