Thursday, April 18, 2024

ਵਾਹਿਗੁਰੂ

spot_img
spot_img

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੁਰੂਕਸ਼ੇਤਰ ਤੋਂ ਗੁਰਦੁਆਰਾ ਪਾਤਸ਼ਾਹੀ ਨੌਂਵੀਂ ਸੁੱਢਲ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 15 ਅਪ੍ਰੈਲ, 2021 –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਲਈ ਰਵਾਨਾ ਹੋਇਆ।

ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ।

ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ।

ਨਗਰ ਕੀਰਤਨ ਦਾ ਮੋਹਣ ਨਗਰ, ਪਿਪਲੀ, ਲਾਡਵਾਂ ਰੋਡ ਮਥਾਨਾ, ਅੰਟਹੇੜੀ, ਖੈਰੀ, ਖੇਰਾ, ਸ਼ਾਹਪੁਰ ਬਗਕਟ, ਬਬੈਣ, ਬਕਾਲੀ, ਡੇਰਾ ਕਾਰਸੇਵਾ, ਝੀਵਰਹੇੜੀ, ਭੋਗਪੁਰ, ਸਿਕੰਦਰਾ, ਮਾਜਰੀ, ਖੇੜੀ ਲੱਖਾ ਸਿੰਘ, ਸਾਗੜੀ, ਟੋਪਰਾ ਕਲਾਂ, ਟੋਪਰਾ ਖੁਰਦ ਆਦਿ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਅਪਾਰ ਸਿੰਘ ਕਿਸ਼ਨਗੜ੍ਹ, ਸ. ਮਹਿੰਦਰ ਸਿੰਘ, ਸ. ਸੁਖਜਿੰਦਰ ਸਿੰਘ ਮਸਾਣਾ ਅਕਾਲੀ ਆਗੂ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ, ਸ. ਕਰਤਾਰ ਸਿੰਘ ਤੇ ਸ. ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,204FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...