Friday, April 26, 2024

ਵਾਹਿਗੁਰੂ

spot_img
spot_img

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾ: ਨੌਵੀਂ ਸੁੱਢਲ ਤੋਂ ਅੰਬਾਲਾ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 16 ਅਪ੍ਰੈਲ, 2021 –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਸੁੱਢਲ ਤੋਂ ਅਗਲੇ ਪੜਾਅ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਲਈ ਰਵਾਨਾ ਹੋਇਆ।

ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏੇ।

ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਬੰਦੋਲਾ, ਸਾਬਕਾ ਮੈਂਬਰ ਸ. ਅਮਰਜੀਤ ਸਿੰਘ ਮੰਗੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ।

ਨਗਰ ਕੀਰਤਨ ਦੀ ਅਗਲੇ ਪੜਾਅ ਲਈ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ।

ਨਗਰ ਕੀਰਤਨ ਦਾ ਖੇੜੀ, ਸਸੋਲੀ, ਜਗਾਧਰੀ, ਸ਼ਾਹਬਾਦ ਮਾਰਕੰਡਾ, ਗੁਰਦੁਆਰਾ ਮਰਦੋਂ ਸਾਹਿਬ ਪਾ: ਨੌਵੀਂ, ਮਾਜਰੀ, ਗੁਰਦੁਆਰਾ ਲਖਨੌਰ ਸਾਹਿਬ, ਗੁਰਦੁਆਰਾ ਗੇਂਦਸਰ ਸਾਹਿਬ ਭਾਨੋਖੇੜੀ, ਮਟੇੜੀ ਸੇਖਾ, ਗੁਰਦੁਆਰਾ ਬਾਦਸ਼ਾਹੀ ਬਾਗ ਸਾਹਿਬ ਵਿਖੇ ਵੀ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ, ਸ. ਕਰਤਾਰ ਸਿੰਘ ਤੇ ਸ. ਜਸਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...