Thursday, April 25, 2024

ਵਾਹਿਗੁਰੂ

spot_img
spot_img

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਲਈ ਰਵਾਨਾ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 18 ਅਪ੍ਰੈਲ, 2021:
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਪੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਇਸ ਮੌਕੇ ਵਿਸ਼ੇਸ ਤੌਰ ਤੇ ਪਹੁੰਚੇ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਗਤਾਂ ਨਾਲ ਵੀਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਨਣਾ ਸਾਡੇ ਲਈ ਮਾਨ ਵਾਲੀ ਗਲ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਧਰਮ ਦੀ ਅਜਾਦੀ ਤੇ ਮਨੁੱਖੀ ਹੱਕਾਂ ਲਈ ਸੀ ਅਤੇ ਗੁਰੂ ਜੀ ਦਾ ਜੀਵਨ ਮਨੁੱਖਤਾ ਨੂੰ ਏਕਤਾ ਦਾ ਸੁਨੇਹਾ ਦਿੰਦਾ ਹੈ।

ਉਨ੍ਹਾਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ। ਪ੍ਰੋ. ਚੰਦੂਮਾਜਰਾ ਨੇ ਇਸ ਉਪਰਾਲੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਗਰ ਕੀਰਤਨ ਨਾਲ ਸੰਗਤਾਂ ਅੰਦਰ ਸ਼ਤਾਬਦੀ ਸਮਾਗਮਾਂ ਲਈ ਉਤਸ਼ਾਹ ਵਧਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਵੀਚਾਰ ਕਰਦਿਆਂ ਸੰਗਤ ਨੂੰ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਿਰਕਤ ਕਰਨ ਦੀ ਪ੍ਰੇਰਨਾ ਵੀ ਕੀਤੀ।

ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਤੇ ਸ. ਚਰਨਜੀਤ ਸਿੰਘ ਕਾਲੇਵਾਲ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ।

ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸਾਬਕਾ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਮੈਨੇਜਰ ਸ. ਰਜਿੰਦਰ ਸਿੰਘ ਟੌਹਰਾ, ਸ. ਨਿਰਮਲ ਸਿੰਘ ਗਾਜੀਨੰਗਲ, ਸ. ਰਣਜੀਤ ਸਿੰਘ, ਭਾਈ ਰਾਜਪਾਲ ਸਿੰਘ ਪ੍ਰਚਾਰਕ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...