Saturday, April 20, 2024

ਵਾਹਿਗੁਰੂ

spot_img
spot_img

400 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਕਾ, ਡਾਕ ਟਿਕਟ ਤੇ ਚਿੱਠੀ ਪੱਤਰ ਲਈ ਲਿਫ਼ਾਫ਼ਾ ਜਾਰੀ ਕਰੇ ਭਾਰਤ ਸਰਕਾਰ: ਬੀਬੀ ਜਗੀਰ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 23 ਜਨਵਰੀ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪੁਸਤਕਾਂ ਪ੍ਰਕਾਸ਼ਤ ਕਰਨ ਦੇ ਨਾਲ-ਨਾਲ ਇਤਿਹਾਸਕ ਡਾਇਰੀ ਅਤੇ ਬੱਚਿਆਂ ਲਈ ਸਚਿੱਤਰ ਕਿਤਾਬਚੇ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਕੰਪਿਊਟਰ ਟਾਈਪਿੰਗ ਲਈ ਇਕ ਗੁਰਮੁੱਖੀ ਫੌਂਟ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪੁਰਾਤਨ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਨਵੀਆਂ ਖੋਜ ਭਰਪੂਰ ਕਿਤਾਬਾਂ ਵੀ ਛਾਪੀਆਂ ਜਾਣਗੀਆਂ।

ਖਾਸਕਰ ਬੱਚਿਆਂ ਲਈ ਸਚਿੱਤਰ ਕਿਤਾਬਾਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਇਤਿਹਾਸਕ ਤਸਵੀਰਾਂ ਦੇ ਨਾਲ-ਨਾਲ ਇਤਿਹਾਸ ਦਰਜ਼ ਹੋਵੇਗਾ। ਇਸ ਤੋਂ ਇਲਾਵਾ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਛਾਪੀ ਜਾਵੇਗੀ। ਇਸ ਡਾਇਰੀ ਵਿਚ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀਆਂ ਤਸਵੀਰਾਂ ਅਤੇ ਇਤਿਹਾਸਕ ਘਟਨਾਵਾਂ ਦਰਜ ਕੀਤੀਆਂ ਜਾਣਗੀਆਂ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਤੋਂ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਡਾਕ ਟਿਕਟ, ਸਿੱਕਾ ਅਤੇ ਚਿੱਠੀ ਪੱਤਰ ਲਈ ਯਾਦਗਾਰੀ ਲਿਫਾਫਾ ਜਾਰੀ ਕਰਨ ਦੀ ਮੰਗ ਕੀਤੀ।

ਉਨ੍ਹਾਂ ਉੜੀਸਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਗਗਨ ਮੈ ਥਾਲੁ’ ਵਾਲੇ ਸ਼ਬਦ ਨੂੰ ਜਗਨਨਾਥ ਪੁਰੀ ਦੇ ਚੌਂਕ ਵਿਚ ਇਕ ਮਿਨਾਰ ਸਥਾਪਿਤ ਕਰਕੇ ਰੂਪਮਾਨ ਕੀਤਾ ਜਾਵੇ, ਜਿਸ ਵਿਚ ਗੁਰੂ ਸਾਹਿਬ ਦੇ ਇਸ ਪਾਵਨ ਸ਼ਬਦ ਦੀ ਧੁਨ ਪੰਜਾਬੀ ਦੇ ਨਾਲ-ਨਾਲ ਕੌਮੀ ਅਤੇ ਸਥਾਨਕ ਭਾਸ਼ਾ ਵਿਚ ਹੋਵੇ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਤਿਹਾਸ ਬੋਰਡ ਦੀ ਬੈਠਕ ਦੌਰਾਨ ਸ਼੍ਰੋਮਣੀ ਕਮੇਟੀ ਦੇ 100 ਸਾਲਾ ਇਤਿਹਾਸ ਨੂੰ ਸੰਕਲਿਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਹ ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਜਾ ਰਿਹਾ ਹੈ। ਇਸ ਤੋਂ ਅਗਲੇ ਪੰਜਾਹ ਸਾਲਾਂ ਦੇ ਇਤਿਹਾਸ ਨੂੰ ਇਕੱਠਾ ਕਰਕੇ ਸੰਗਤਾਂ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਸੰਸਥਾ ਦੀ ਦੇਣ ਬਾਰੇ ਸੰਗਤਾਂ ਨੂੰ ਜਾਣਕਾਰੀ ਮਿਲ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਇਤਿਹਾਸ ਨਾਲ ਸਬੰਧਤ ਪੁਸਤਕਾਂ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਉਪਲੱਬਧ ਹੋਣਗੀਆਂ, ਜਿਥੋਂ ਹਰ ਕੋਈ ਇਨ੍ਹਾਂ ਨੂੰ ਪੜ੍ਹ ਸਕੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਯੋਗਦਾਨ ਪਾਇਆ ਹੈ, ਦੀਆਂ ਡਾਕੂਮੈਂਟਰੀ ਮੁਲਾਕਾਤਾਂ ਰਿਕਾਰਡ ਕੀਤੀਆਂ ਜਾਣਗੀਆਂ। ਇਸ ਦਾ ਮੰਤਵ ਵੱਖ-ਵੱਖ ਸਿੱਖ ਸ਼ਖ਼ਸੀਅਤਾਂ ਦੀ ਦੇਣ ਨੂੰ ਸੰਭਾਲਣਾ ਅਤੇ ਇਸ ਤੋਂ ਸਿੱਖ ਨੌਜੁਆਨੀ ਅੰਦਰ ਪ੍ਰੇਰਣਾ ਪੈਦਾ ਕਰਨਾ ਹੈ।

ਇਕੱਤਰਤਾ ਦੌਰਾਨ ਡਾ. ਪਰਮਵੀਰ ਸਿੰਘ, ਸ. ਹਰਵਿੰਦਰ ਸਿੰਘ ਖਾਲਸਾ, ਬੀਬੀ ਹਰਜਿੰਦਰ ਕੌਰ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਡਾ. ਅਮਰੀਕ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਡਾ. ਜੋਗੇਸ਼ਵਰ ਸਿੰਘ, ਸ. ਸਤਬੀਰ ਸਿੰਘ, ਸ. ਬਗੀਚਾ ਸਿੰਘ ਆਦਿ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਦੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਿਲੀ ਮਾਨਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਹਾਕੀ ਅਕੈਡਮੀ ਨੂੰ ਹਾਕੀ ਇੰਡੀਆ ਵੱਲੋਂ ਮਾਨਤਾ ਪ੍ਰਾਪਤ ਹੋਈ ਹੈ। ਇਹ ਮਾਨਤਾ ਹਾਕੀ ਇੰਡੀਆ ਦੇ ਕਾਰਜਕਾਰੀ ਬੋਰਡ ਵੱਲੋਂ 19 ਜਨਵਰੀ 2021 ਨੂੰ ਹੋਈ ਬੈਠਕ ਦੌਰਾਨ ਦਿੱਤੀ ਗਈ। ਇਸ ’ਤੇ ਖੁਸ਼ੀ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਇੰਡੀਆ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਅਕੈਡਮੀ ਕਾਮਯਾਬੀ ਨਾਲ ਚਲਾਈ ਜਾ ਰਹੀ ਹੈ ਅਤੇ ਹੁਣ ਇਸ ਨੂੰ ਹਾਕੀ ਇੰਡੀਆਂ ਵੱਲੋਂ ਮਾਨਤਾ ਮਿਲਣ ਨਾਲ ਸ਼੍ਰੋਮਣੀ ਕਮੇਟੀ ਦੀ ਅਕੈਡਮੀ ਸਿੱਧਾ ਨੈਸ਼ਨਲ ਚੈਂਪੀਅਨਸ਼ਿਪ ਵਿਚ ਭਾਗ ਲੈ ਸਕੇਗੀ।

ਬੀਬੀ ਜਗੀਰ ਕੌਰ ਨੇ ਇੰਟਰਨੈਸ਼ਨਲ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਨਰਿੰਦਰ ਬਤਰਾ, ਹਾਕੀ ਇੰਡੀਆ ਦੇ ਸਕੱਤਰ ਸ. ਰਾਜਿੰਦਰ ਸਿੰਘ ਅਤੇ ਕਮਾਡਰ ਸ੍ਰੀ ਆਰ. ਕੇ. ਸ੍ਰੀਵਾਸਤਵਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿੱਚ ਹਾਕੀ ਅਕੈਡਮੀ ਦਾ ਹੋਰ ਵਿਸਥਾਰ ਕੀਤਾ ਜਾਵੇਗਾ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...